14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ਼ਾਂਤਮਈ ਧਰਨਾ ਦੇ ਰਹੇ ਬਿਜਲੀ ਕਾਮਿਆਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਸਲੂਜਾ ਵਲੋਂ ਨਿੰਦਾ <br/>

Ad Position 21
No active advertisement
ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਟਿਆਲਾ ਵਿਖੇ ਸ਼ਾਂਤਮਈ ਧਰਨਾ ਦੇ ਰਹੇ ਬਿਜਲੀ ਮੁਲਜ਼ਮਾਂ 'ਤੇ ਕੀਤੇ ਲਾਠੀਚਾਰਜ ਦੀ ਪੰਜਾਬੀ ਵਿਕਾਸ ਮੰਚ ਦੇ ਪ੍ਰਧਾਨ ਜਤਿੰਦਰ ਪਾਲ ਸਿੰਘ ਸਲੂਜਾ ਨੇ ਸਖ਼ਤ ਸ਼ਬਦਾਂ 'ਚ ਨਿਖੇਧੀ ਕੀਤੀ ਹੈ | ਇੱਥੇ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਆਪਣੀਆਂ ਮੰਗਾਂ ਮਨਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰਨਾ, ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ, ਪਰ ਸਰਕਾਰ ਦੇ ਹੁਕਮ 'ਤੇ ਪਟਿਆਲਾ ਪੁਲਿਸ ਵਲੋਂ ਧਰਨਾਕਾਰੀਆਂ ਦੀ ਗਿੱਦੜ ਕੁੱਟ ਕਰਕੇ ਧਰਨਾਕਾਰੀਆਂ ਦੇ ਸੰਵਿਧਾਨਕ ਹੱਕ 'ਤੇ ਡਾਕਾ ਮਾਰਿਆ ਹੈ, ਜਿਸ ਦੀ ਜਿੰਨੀ ਨਿਖੇਧੀ ਕੀਤੀ ਜਾਵੇ ਥੋੜ੍ਹੀ ਹੈ | ਸ. ਸਲੂਜਾ ਨੇ ਕਿਹਾ ਕਿ ਸਰਕਾਰ ਬਣਾਉਣ ਤੋਂ ਪਹਿਲਾਂ ਇਹ ਵਾਅਦਾ ਕਰਨ ਵਾਲੀ ਸਰਕਾਰ ਕਿ ਸਾਡੇ ਰਾਜ 'ਚ ਧਰਨੇ ਮੁਜ਼ਾਹਰੇ ਕਰਨ ਦੀ ਜ਼ਰੂਰਤ ਨਹੀਂ ਪਵੇਗੀ, ਦੇ ਰਾਜ ਵਿਚ ਰੋਜ਼ ਧਰਨੇ ਪ੍ਰਦਰਸ਼ਨ ਹੋ ਰਹੇ ਹਨ | ਸ. ਸਲੂਜਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਜਲਦੀ ਤੋਂ ਜਲਦੀ ਹਮਦਰਦੀ ਪੂਰਵਕ ਵਿਚਾਰ ਕੀਤਾ ਜਾਵੇ ਤੇ ਜਾਇਜ਼ ਮੰਗਾਂ ਮੰਨੀਆਂ ਜਾਣ ਅਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ 'ਤੇ ਸਖ਼ਤ ਐਕਸ਼ਨ ਲਿਆ ਜਾਵੇ, ਜ਼ਖਮੀ ਮੁਲਾਜ਼ਮਾਂ ਦੇ ਇਲਾਜ ਦੇ ਨਾਲ ਬਣਦੀ ਸਹਾਇਤਾ ਦਿੱਤੀ ਜਾਵੇ |

Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ਰਿਟੇਲ ਕੈਮਿਸਟ ਐਸੋਸੀਏਸ਼ਨ ਵਲੋਂ ਦਵਾਈਆਂ ਦੀਆਂ ਦੁਕਾਨਾਂ ਚਾਰ ਦਿਨ ਬੰਦ ਰੱਖੀਆਂ ਜਾਣਗੀਆਂ-ਅਮਨ ਆਹੂਜਾ ਅਗਲੀ ਖ਼ਬਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੀ ਥਾਂ ਡਾਂਗਾਂ ਵਰ੍ਹਾ ਰਹੀ 'ਆਪ' ਸਰਕਾਰ-ਕੌਂਸਲਰ ਵੀਰੂ
Ad Position 24