ਲੁਧਿਆਣਾ, 6 ਜੂਨ (ਜਤਿੰਦਰ ਭੰਬੀ)-ਭਾਰਤ ਅਤੇ ਅਮਰੀਕਾ ਦਰਮਿਆਨ ਹੋਈ ਟਰੇਡ ਡੀਲ ਦੇ ਵਿਰੋਧ ਵਿਚ ਭਾਰਤੀ ਕਿਸਾਨ ਯੂਨੀਅਨ ਚੜੂਨੀ ਦੀ ਸਮੁੱਚੀ ਟੀਮ ਵਲੋਂ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਅਰੋੜਾ ਦੀ ਅਗਵਾਈ ਹੇਠ ਕੇਂਦਰ ਖ਼ਿਲਾਫ਼ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕਰਦਿਆਂ ਪੁਤਲਾ ਫੂਕ ਕੇ ਆਪਣਾ ਗ਼ੁੱਸਾ ਜ਼ਾਹਿਰ ਕੀਤਾ | ਜਗਜੀਤ ਸਿੰਘ ਅਰੋੜਾ ਅਤੇ ਰੌਸ਼ਨ ਸਾਗਰ ਨੇ ਕਿਹਾ ਕਿ ਭਾਰਤ-ਅਮਰੀਕਾ ਟਰੇਡ ਡੀਲ ਦੇਸ਼ ਦੇ ਕਿਸਾਨਾਂ, ਖੇਤੀਬਾੜੀ ਅਤੇ ਪੇਂਡੂ ਆਰਥਿਕਤਾ ਲਈ ਘਾਤਕ ਸਾਬਤ ਹੋ ਸਕਦੀ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਵੱਡੀਆਂ ਬਹੁਰਾਸ਼ਟਰੀ ਕੰਪਨੀਆਂ ਨੂੰ ਫ਼ਾਇਦਾ ਪਹੁੰਚਾਉਣ ਲਈ ਕਿਸਾਨਾਂ ਦੇ ਹਿਤਾਂ ਨਾਲ ਸਮਝੌਤਾ ਕਰ ਰਹੀ ਹੈ | ਇਸ ਮੌਕੇ ਸੁਲੱਖਣ ਸਿੰਘ ਮੰਡ ਪ੍ਰਧਾਨ ਲੁਧਿਆਣਾ ਦਿਹਾਤੀ, ਕੈਪਟਨ ਮਲਕੀਤ ਸਿੰਘ ਵਾਲੀਆ ਪ੍ਰਧਾਨ ਲੁਧਿਆਣਾ ਸ਼ਹਿਰੀ, ਕਰਮਜੀਤ ਸੰਧੂ ਪ੍ਰਧਾਨ ਹਲਕਾ ਸਾਹਨੇਵਾਲ, ਇਸ਼ੂਪ੍ਰੀਤ ਸਿੰਘ ਪ੍ਰਧਾਨ ਯੂਥ ਲੁਧਿਆਣਾ ਸ਼ਹਿਰੀ, ਪ੍ਰੀਤੀ ਅਰੋੜਾ ਪ੍ਰਧਾਨ ਇਸਤਰੀ ਵਿੰਗ ਲੁਧਿਆਣਾ ਸ਼ਹਿਰੀ, ਕਰਮਜੀਤ ਕੌਰ ਪ੍ਰਧਾਨ ਲੁਧਿਆਣਾ ਦਿਹਾਤੀ, ਅਵਤਾਰ ਸਿੰਘ ਬੱਗਾ ਮੀਤ ਪ੍ਰਧਾਨ ਹਲਕਾ ਸਾਹਨੇਵਾਲ, ਸੁਖਬੀਰ ਸਿੰਘ ਯੂਥ ਪ੍ਰਧਾਨ ਦਿਹਾਤੀ, ਇੰਦਰਜੀਤ ਸਿੰਘ ਜਨਰਲ ਸਕੱਤਰ ਲੁਧਿਆਣਾ ਦਿਹਾਤੀ, ਜਸਵਿੰਦਰ ਸਿੰਘ ਮੀਤ ਪ੍ਰਧਾਨ ਲੁਧਿਆਣਾ ਸ਼ਹਿਰੀ, ਸਰਬਜੀਤ ਸਿੰਘ ਸੰਯੁਕਤ ਸਕੱਤਰ ਲੁਧਿਆਣਾ, ਦਲਵਿੰਦਰ ਸਿੰਘ ਘੁੰਮਣ ਆਦਿ ਹਾਜ਼ਰ ਸਨ |