14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

4 ਕਿੱਲੋ 560 ਗ੍ਰਾਮ ਅਫ਼ੀਮ ਸਮੇਤ ਕਾਰ ਚਾਲਕ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਇਕ ਕਾਰ ਚਾਲਕ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਚਾਰ ਕਿੱਲੋ 560 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ¢ ਜਾਣਕਾਰੀ ਅਨੁਸਾਰ ਪੁਲਿਸ ਵਲੋਂ ਡੇਹਲੋਂ ਬਾਈਪਾਸ 'ਤੇ ਚੈਕਿੰਗ ਕੀਤੀ ਜਾ ਰਹੀ ਸੀ ਕਿ ਉੱਥੇ ਜਾ ਰਹੇ ਇਕ ਕਾਰ ਚਾਲਕ ਨੂੰ ਜਦੋਂ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਘਰ ਭੁਜਾ ਲਈ ਪਿੱਛਾ ਕਰਨ 'ਤੇ ਪੁਲਿਸ ਨੇ ਉਸ ਨੰੂ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ਦÏਰਾਨ ਉਸ ਦੇ ਕਬਜ਼ੇ 'ਚੋਂ ਚਾਰ ਕਿੱਲੋ 560 ਗ੍ਰਾਮ ਅਫ਼ੀਮ ਬਰਾਮਦ ਕੀਤੀ ਗਈ | ਜਾਂਚ ਅਧਿਕਾਰੀ ਸਹਾਇਕ ਇੰਸਪੈਕਟਰ ਮਮਤਾ ਮਿਨਹਾਸ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸੰਬੰਧੀ ਇਲਾਕੇ ਵਿਚ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਜਦੋਂ ਦÏਰਾਨੇ ਰੇਡ ਸਕੌਡਾ ਕਾਰ ਦੀ ਤਲਾਸ਼ੀ ਲਈ ਤਾਂ 4 ਕਿੱਲੋ, 560 ਗ੍ਰਾਮ ਅਫ਼ੀਮ ਬਰਾਮਦ ਹੋਈ¢ ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਸ਼ਨਾਖ਼ਤ ਹਿਤੇਸ਼ੀ ਸ਼ਰਮਾ ਉਰਫ਼ ਨੰਨਾ ਵਜੋਂ ਹੋਈ ਹੈ¢ ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮੁਲਜ਼ਮ ਪਾਸੋਂ ਸਖ਼ਤੀ ਨਾਲ ਪੁੱਛ ਪੜਤਾਲ ਕੀਤੀ ਜਾ ਰਹੀ ਹੈ ਕਿ ਇਹ ਅਫ਼ੀਮ ਕਿੱਥੋਂ ਲੈ ਕੇ ਆਇਆ ਸੀ ਅਤੇ ਉਸਨੇ ਕਿਸ ਨੰੂ ਸਪਲਾਈ ਕਰਨੀ ਸੀ¢ ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜੇਕਰ ਕੋਈ ਹੋਰ ਦੋਸ਼ੀ ਪਾਇਆ ਗਿਆ ਤਾਂ ਉਸ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ¢

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਜੂਨ 84 ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ <br/> ਅਗਲੀ ਖ਼ਬਰ ਭਾਰਤ-ਅਮਰੀਕਾ ਟਰੇਡ ਡੀਲ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਚੜੂਨੀ ਵਲੋਂ ਪੁਤਲਾ ਫੂਕ ਪ੍ਰਦਰਸ਼ਨ <br/>
Ad Position 24