14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਜੂਨ 84 ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ <br/>

Ad Position 21
No active advertisement
ਅਜੀਤ ਡੈਸਕ 07-06-2026
ਡਾਬਾ/ਲੁਹਾਰਾ, 6 ਜੂਨ (ਕੁਲਵੰਤ ਸਿੰਘ ਸੱਪਲ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਅਤੇ ਜੂਨ '84 ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਜਥੇਦਾਰ ਤਰਨਜੀਤ ਸਿੰਘ ਨਿਮਾਣਾ ਵਲੋਂ ਸੁਸਾਇਟੀ ਦੀ ਅਗਵਾਈ ਹੇਠ 895ਵਾਂ ਖ਼ੂਨਦਾਨ ਕੈਂਪ ਪ੍ਰਧਾਨ ਭੁਪਿੰਦਰ ਸਿੰਘ ਦਿਓਲ, ਮਲਕੀਤ ਸਿੰਘ ਦਿਓਲ ਦੇ ਸਹਿਯੋਗ ਨਾਲ ਦਿਓਲ ਮਾਰਕੀਟ, ਡਾਬਾ ਰੋਡ, ਸ਼ਿਮਲਾਪੁਰੀ ਵਿਖੇ ਲਗਾਇਆ ਗਿਆ | ਇਸ ਮਹਾਨ ਖ਼ੂਨਦਾਨ ਕੈਂਪ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਆਗੂਆਂ ਪੰਥ ਪ੍ਰਸਿੱਧ ਕਥਾਵਾਚਕ ਭਾਈ ਹਰਪ੍ਰੀਤ ਸਿੰਘ ਮਖੂ, ਉਘੇ ਸਮਾਜ ਸੇਵੀ ਰਕੇਸ਼ ਕੁਮਾਰ, ਐਡਵੋਕੇਟ ਗਗਨਪ੍ਰੀਤ ਸਿੰਘ, ਐਡਵੋਕੇਟ ਸੰਜੀਵ ਮਲਹੋਤਰਾ, ਐਡਵੋਕੇਟ ਵਿਨੋਦ ਸ਼ਰਮਾ, ਇੰਦਰਜੀਤ ਸਿੰਘ ਦਿਓਲ ਨੇ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਜੂਨ 84 ਘੱਲੂਘਾਰਾ ਦੇ ਸਮੂਹ ਸ਼ਹੀਦਾਂ ਦੀ ਯਾਦ ਵਿਚ ਮਨੁੱਖਤਾ ਦੇ ਭਲੇ ਲਈ ਲਗਾਏ ਗਏ ਮਹਾਨ ਖ਼ੂਨਦਾਨ ਕੈਂਪ ਦੀ ਸ਼ਲਾਘਾ ਕੀਤੀ ਅਤੇ ਖ਼ੂਨਦਾਨ ਕਰਨ ਵਾਲੇ ਐਡਵੋਕੇਟ ਗਗਨਦੀਪ ਸਿੰਘ, ਇੰਦਰਜੀਤ ਸਿੰਘ ਦਿਓਲ, ਕੁਲਦੀਪ ਸਿੰਘ ਦਿਓਲ ਸਮੇਤ ਖ਼ੂਨਦਾਨ ਕਰਨ ਵਾਲੇ ਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਸਰਟੀਫਿਕੇਟ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਜਥੇਦਾਰ ਨਿਮਾਣਾ ਨੇ ਦੱਸਿਆ ਕਿ 40 ਬਲੱਡ ਯੂਨਿਟ ਇੰਡਸ ਮੈਡੀਸਿਟੀ ਹਸਪਤਾਲ ਦੇ ਸਹਿਯੋਗ ਨਾਲ ਇਕੱਤਰ ਕੀਤਾ ਗਿਆ ਖ਼ੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿਚ ਲੈ ਕੇ ਦਿੱਤਾ ਜਾਵੇਗਾ | ਇਸ ਮੌਕੇ ਹਰਜਿੰਦਰ ਸਿੰਘ ਚੋਹਲਾ, ਚੇਅਰਮੈਨ ਬਲਵਿੰਦਰ ਸਿੰਘ ਬੌਬੀ, ਮਨਜੀਤ ਸਿੰਘ ਭੋਲਾ, ਵਰਿੰਦਰ ਸਿੰਘ ਸੋਨੂ, ਜਸਪਾਲ ਸਿੰਘ ਕਾਨੂੰਨੀ ਸਲਾਹਕਾਰ, ਪ੍ਰਧਾਨ ਮਹਿਲ ਸਿੰਘ ਡਾਬਾ, ਦਲੀਪ ਸਿੰਘ, ਸੋਹਣ ਸਿੰਘ ਡਾਬਾ, ਰਾਜਬੀਰ ਸਿੰਘ ਡਾਬਾ, ਗੁਰਮੀਤ ਸਿੰਘ ਖ਼ਾਲਸਾ, ਹਰਪ੍ਰੀਤ ਸਿੰਘ ਸੰਨੀ, ਜੋਗਿੰਦਰ ਸਿੰਘ, ਅਮਨਦੀਪ ਸਿੰਘ, ਸਰਬਜੀਤ ਸਿੰਘ ਸੋਹਲ ਅਤੇ ਪਤਵੰਤੇ ਸੱਜਣ ਅਤੇ ਨਗਰ ਨਿਵਾਸੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਸਵਰਨ ਸਿੰਘ ਭੰਗੂ ਦੇ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ <br/> ਅਗਲੀ ਖ਼ਬਰ 4 ਕਿੱਲੋ 560 ਗ੍ਰਾਮ ਅਫ਼ੀਮ ਸਮੇਤ ਕਾਰ ਚਾਲਕ ਗਿ੍ਫ਼ਤਾਰ <br/>
Ad Position 24