14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਗੁਰਦੁਆਰਾ ਆਲਮਗੀਰ ਵਿਖੇ ਜੂਨ 1984 ਦੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਭੇਟ <br/>

Ad Position 21
No active advertisement
ਅਜੀਤ ਡੈਸਕ 07-06-2026
ਆਲਮਗੀਰ, 6 ਜੂਨ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਿਸ਼ਾਹੀ ਦਸਵੀਂ ਆਲਮਗੀਰ ਵਿਖੇ ਜੂਨ 1984 ਦੇ ਘੱਲੂਘਾਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਸ਼ਹੀਦ ਹੋਏ ਸਮੂਹ ਸਿੰਘ, ਸਿੰਘਣੀਆਂ ਤੇ ਭੁਜੰਗੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਕੀਰਤਨੀ ਜਥਿਆਂ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ ਉਪਰੰਤ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਇਤਿਹਾਸ ਦੇ ਪੰਨਿਆਂ 'ਤੇ ਰੌਸ਼ਨੀ ਪਾਉਂਦਿਆਂ ਦੱਸਿਆ ਕਿ ਜੂਨ 1984 ਦੌਰਾਨ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ 'ਤੇ ਭਾਰਤੀ ਫੌਜਾਂ ਵਲੋਂ ਜ਼ਾਲਮਾਨਾ ਢੰਗ ਨਾਲ ਕੀਤੇ ਗਏ ਹਮਲੇ ਦੌਰਾਨ ਹਜ਼ਾਰਾਂ ਨਿਰਦੋਸ਼ ਸਿੰਘ, ਸਿੰਘਣੀਆਂ, ਭੁਜੰਗੀ ਸ਼ਹੀਦੀ ਜਾਮ ਪੀ ਕੇ ਅਮਰ ਹੋ ਗਏ ਸਨ, ਜਿਨ੍ਹਾਂ ਨੂੰ ਰਹਿੰਦੀ ਦੁਨੀਆ ਤੱਕ ਨਮਸਕਾਰ ਕੀਤਾ ਜਾਂਦਾ ਰਹੇਗਾ | ਇਸ ਮੌਕੇ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ, ਰਿਕਾਰਡ ਕੀਪਰ ਤਲਵਿੰਦਰ ਸਿੰਘ ਮੁਲਤਾਨੀ, ਮਨਪ੍ਰੀਤ ਸਿੰਘ ਮਣੀ ਖੱਟੜਾ, ਅਮਨਦੀਪ ਸਿੰਘ, ਬੀਬੀ ਕੁਲਵਿੰਦਰ ਕੌਰ, ਹਰਮਨਦੀਪ ਕੌਰ, ਜਸਬੀਰ ਸਿੰਘ, ਹਰਵਿੰਦਰ ਸਿੰਘ ਜੱਸੋਵਾਲ, ਦਵਿੰਦਰ ਸਿੰਘ, ਜਰਨੈਲ ਸਿੰਘ, ਰਵਿੰਦਰ ਸਿੰਘ, ਬੀਬੀ ਗੁਰਬਚਨ ਕੌਰ, ਅਮਰਜੀਤ ਕੌਰ, ਬੀਬੀ ਕੌਸ਼ਲ, ਅਮਨਦੀਪ ਕੌਰ, ਲਖਵਿੰਦਰ ਕੌਰ, ਸੁਖਪ੍ਰੀਤ ਸਿੰਘ, ਦਲੇਰ ਸਿੰਘ, ਜਸਬੀਰ ਸਿੰਘ ਜੱਸਾ ਬਾਦਲ, ਭਾਈ ਰਵਿੰਦਰ ਸਿੰਘ, ਗੱਜਣ ਸਿੰਘ, ਗੁਰਪ੍ਰੀਤ ਸਿੰਘ, ਪ੍ਰਗਟ ਸਿੰਘ, ਸਤਨਾਮ ਸਿੰਘ, ਭਾਈ ਲਖਬੀਰ ਸਿੰਘ, ਹਰਪ੍ਰੀਤ ਸਿੰਘ, ਮਨਮੋਹਨ ਸਿੰਘ ਮੋਹਣਾ, ਗ੍ਰੰਥੀ ਭਾਈ ਹਰਵਿੰਦਰ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਗੀਰ ਸਿੰਘ, ਸਿਕੰਦਰ ਸਿੰਘ ਚੁੱਬਕੀ ਸਮੇਤ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦੀ ਬਾਸਕਟਬਾਲ ਖਿਡਾਰਨ ਤਿਸ਼ਮੀਤ ਕੌਰ ਦੀ ਵਰਲਡ ਸਕੂਲ ਖੇਡਾਂ ਲਈ ਚੋਣ <br/> ਅਗਲੀ ਖ਼ਬਰ ਪੰਜਾਬੀ ਰੀਡੇਥਾਨ ਦੀ ਵੈੱਬਸਾਈਟ ਰਿਲੀਜ਼
Ad Position 24