14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਨਵੀਆਂ ਉਚਾਈਆਂ ਛੂਹੇਗੀ-ਦੇਬੀ <br/>

Ad Position 21
No active advertisement
ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਨਵ ਨਿਯੁਕਤ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੰੂ ਨਵੀਂ ਜ਼ਿੰਮੇਵਾਰੀ ਸੰਭਾਲਣ 'ਤੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਦੋਵਾਂ ਆਗੂਆਂ ਵਿਚਾਲੇ ਪਾਰਟੀ ਦੇ ਸੰਗਠਨ ਨੰੂ ਹੋਰ ਮਜ਼ਬੂਤ ਬਣਾਉਣ ਅਤੇ ਆਉਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਚਰਚਾ ਹੋਈ | ਗੁਰਦੇਵ ਸ਼ਰਮਾ ਦੇਬੀ ਨੇ ਪ੍ਰਦੇਸ਼ ਪ੍ਰਧਾਨ ਲੁਧਿਆਣਾ ਕੇਂਦਰੀ ਵਿਧਾਨਸਭਾ ਹਲਕੇ ਵਿਚ ਭਾਜਪਾ ਵਲੋਂ ਚਲਾਏ ਜਾ ਰਹੇ ਲੋਕ ਹਿਤੈਸ਼ੀ ਕਾਰਜਾਂ, ਜਨ ਸੰਪਰਕ ਮੁਹਿੰਮਾਂ ਅਤੇ ਪਾਰਟੀ ਵਰਕਰਾਂ ਦੀ ਸਰਗਰਮ ਭੂਮਿਕਾ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਹਲਕਾ ਕੇਂਦਰੀ ਵਿਚ ਪਾਰਟੀ ਦਾ ਜਨ ਆਧਾਰ ਲਗਾਤਾਰ ਮਜ਼ਬੂਤ ਹੋ ਰਿਹਾ ਹੈ ਅਤੇ ਬੂਥ ਪੱਧਰ 'ਤੇ ਸੰਗਠਨ ਨੰੂ ਹੋਰ ਮਜ਼ਬੂਤ ਕਰਨ ਲਈ ਵਰਕਰ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ | ਗੁਰਦੇਵ ਸ਼ਰਮਾ ਦੇਬੀ ਨੇ ਵਿਸ਼ਵਾਸ ਜਤਾਉਂਦਿਆਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਸੰਗਠਨਾਤਮਕ ਤੌਰ 'ਤੇ ਹੋਰ ਮਜ਼ਬੂਤ ਹੋਵੇਗੀ, ਨਵੇਂ ਵਰਗਾਂ ਤੱਕ ਆਪਣੀ ਪਹੁੰਚ ਬਣਾਏਗੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਨਵੀਆਂ ਉਚਾਈਆਂ ਨੰੂ ਛੂਹੇਗੀ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਗੋਬਿੰਦ ਪਬਲਿਕ ਸਕੂਲ ਵਿਖੇ ਵਿਸ਼ਵ ਵਾਤਾਵਰਨ ਦਿਵਸ ਮਨਾਇਆ <br/> ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦੀ ਬਾਸਕਟਬਾਲ ਖਿਡਾਰਨ ਤਿਸ਼ਮੀਤ ਕੌਰ ਦੀ ਵਰਲਡ ਸਕੂਲ ਖੇਡਾਂ ਲਈ ਚੋਣ <br/>
Ad Position 24