14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਖ਼ਰੀਦਦਾਰੀ ਕਰਨ ਆਏ ਵਿਅਕਤੀ ਦਾ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ <br/>

Ad Position 21
No active advertisement
ਅਜੀਤ ਡੈਸਕ 07-06-2026
ਲੁਧਿਆਣਾ, 6 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦਰੇਸੀ ਅਧੀਨ ਆਉਂਦੇ ਇਲਾਕੇ ਬਸਤੀ ਜੋਧੇਵਾਲ ਵਿਖੇ ਖ਼ਰੀਦਦਾਰੀ ਕਰਨ ਆਏ ਵਿਅਕਤੀ ਦਾ ਲੁਟੇਰੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਰਫ਼ਰਾਜ਼ ਅਲੀ ਨੇ ਦੱਸਿਆ ਕਿ ਉਹ ਅਤੇ ਉਸਦੇ ਭਰਾ ਦਾ ਸਾਲਾ ਮੁਸਤਫ਼ਾ ਦੇ ਨਾਲ ਬਸਤੀ ਜੋਧੇਵਾਲ ਬਾਜ਼ਾਰ ਵਿਚ ਕੱਪੜੇ ਵਗ਼ੈਰਾ ਖ਼ਰੀਦਣ ਲਈ ਗਿਆ ਸੀ, ਜਦ ਉਹ ਅਸ਼ਵਨੀ ਪੈਟਰੋਲ ਪੰਪ ਬਸਤੀ ਜੋਧੇਵਾਲ ਕੋਲ ਪੁੱਜੇ ਤਾਂ ਉਸ ਨੰੂ ਕਿਸੇ ਦਾ ਫ਼ੋਨ ਆਇਆ¢ ਜਿਉਂ ਹੀ ਉਹ ਫ਼ੋਨ ਸੁਣਨ ਲੱਗਾ ਤਾਂ ਉਸਦੇ ਪਿੱਛੇ ਮੋਟਰਸਾਈਕਲ 'ਤੇ ਸਵਾਰ ਅਣਪਛਾਤਾ ਵਿਅਕਤੀ ਆਇਆ ਅਤੇ ਉਸਦਾ ਮੋਬਾਈਲ ਖੋਹ ਕੇ ਫ਼ਰਾਰ ਹੋ ਗਿਆ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਭੋਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ¢ ਉਨ੍ਹਾਂ ਦੱਸਿਆ ਕਿ ਆਸਪਾਸ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰੇ ਦਾ ਪਤਾ ਲਗਾਇਆ ਜਾ ਸਕੇ¢ ਉਨ੍ਹਾਂ ਦੱਸਿਆ ਕਿ ਜਲਦ ਹੀ ਮੁਲਜ਼ਮ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ¢
ਜੀ.ਐਸ.ਟੀ. ਜਮ੍ਹਾ ਨਾ ਕਰਵਾਉਣ ਦੇ ਮਾਮਲੇ ਵਿਚ ਕੇਸ ਦਰਜ
ਥਾਣਾ ਦਰੇਸੀ ਦੇ ਇਲਾਕੇ ਜੈਨ ਕਾਲੋਨੀ ਰਾਹੋਂ ਰੋਡ ਵਿਖੇ ਸਥਿਤ ਇਕ ਫ਼ਰਮ ਦਾ ਜੀ.ਐਸ.ਟੀ. ਜਮਾ ਨਾ ਕਰਵਾਉਣ ਦੇ ਮਾਮਲੇ ਵਿਚ ਪੁਲਿਸ ਨੇ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਚੰਦਰ ਪ੍ਰਕਾਸ਼ ਸ਼ਰਮਾ ਨੇ ਦੱਸਿਆ ਕਿ ਜਤਿਨ ਅਰੋੜਾ ਵਲੋਂ ਉਸਦੀ ਸ੍ਰੀ ਬਾਲਾਜੀ ਸਟੀਮ ਸਿਸਟਮ ਫ਼ਰਮ ਦਾ ਜੀ.ਐਸ.ਟੀ. ਜਮਾ ਨਾ ਕਰਵਾ ਕੇ ਧੋਖਾਧੜੀ ਫ਼ਰਮ ਨਾਲ ਧੋਖਾਧੜੀ ਕੀਤੀ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਚੰਦਰ ਪ੍ਰਕਾਸ਼ ਸ਼ਰਮਾ ਦੀ ਸ਼ਿਕਾਇਤ 'ਤੇ ਜਤਿਨ ਅਰੋੜਾ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਜਲਦ ਗਿ੍ਫ਼ਤਾਰ ਕਰ ਲਿਆ ਜਾਵੇਗਾ¢
ਦੁਕਾਨਦਾਰ ਦੀ ਕੁੱਟਮਾਰ
ਥਾਣਾ ਡਵੀਜ਼ਨ ਨੰਬਰ 3 ਦੇ ਇਲਾਕੇ ਮੁਹੱਲਾ ਇਸਲਾਮੀਆ ਸਕੂਲ ਰੋਡ ਵਿਖੇ ਸਥਿਤ ਮੋਬਾਈਲਾਂ ਦੀ ਦੁਕਾਨ 'ਚ ਦਾਖ਼ਲ ਹੋਏ ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨਦਾਰ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸਰਬਜੀਤ ਸਿੰਘ ਨੇ ਦੱਸਿਆ ਕਿ ਉਹ ਆਪਣੇ ਘਰ ਵਿਚ ਹੀ ਮੋਬਾਈਲਾਂ ਦੀ ਦੁਕਾਨ ਚਲਾਉਂਦਾ ਹੈ¢ ਦੋ ਅਣਪਛਾਤੇ ਵਿਅਕਤੀ ਦੁਕਾਨ ਅੰਦਰ ਦਾਖ਼ਲ ਹੋਏ ਅਤੇ 500 ਰੁਪਏ ਗੂਗਲ ਪੇਅ ਕਰਨ ਦਾ ਕਹਿਣ ਲੱਗੇ, ਜਦੋਂ ਉਸਨੇ ਅਜਿਹਾ ਕਰਨ ਤੋਂ ਮਨਾਂ ਕੀਤਾ ਤਾਂ ਮੁਲਜ਼ਮਾਂ ਨੇ ਦਾਤ ਅਤੇ ਇੱਟਾਂ ਨਾਲ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸਦੇ ਭਰਾ ਦੀ ਵੀ ਬੁਰੀ ਤਰਾਂ ਨਾਲ ਕੁੱਟਮਾਰ ਕੀਤੀ¢ ਜਾਂਚ ਅਧਿਕਾਰੀ ਸਹਾਇਕ ਇੰਸਪੈਕਟਰ ਗੁਰਮੇਲ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ¢
ਲੱਖਾਂ ਰੁਪਏ ਦੀ ਧੋਖਾਧੜੀ
ਥਾਣਾ ਡਵੀਜ਼ਨ ਨੰਬਰ 4 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਅਮਿਤ ਮੌਂਗਾ ਨੇ ਦੱਸਿਆ ਕਿ ਮੁਲਜ਼ਮ ਕਰਨ ਵਾਲੀਆ, ਐਨੀ ਵਾਲੀਆ, ਵਿਸ਼ਵਾਸ ਸ਼ਰਮਾ, ਸੋਨੂੰ ਮਹੰਤੋ ਅਤੇ ਨਿਹਾਲ ਵਲੋਂ ਮਿਲੀਭੁਗਤ ਕਰਕੇ ਉਸ ਨਾਲ 25 ਲੱਖ ਰੁਪਏ ਧੋਖਾਧੜੀ ਕੀਤੀ¢ ਜਾਂਚ ਅਧਿਕਾਰੀ ਹਰਦੀਪ ਸਿੰਘ ਨੇ ਦੱਸਿਆ ਕਿ ਅਮਿਤ ਮੌਂਗਾ ਦੀ ਸ਼ਿਕਾਇਤ 'ਤੇ ਕਰਨ ਵਾਲੀਆ, ਐਨੀ ਵਾਲੀਆ, ਵਿਸ਼ਵਾਸ ਸ਼ਰਮਾ, ਸੋਨੂੰ ਮਹੰਤੋ ਅਤੇ ਨਿਹਾਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ¢ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ¢
ਚੋਰੀਸ਼ੁਦਾ ਮੋਟਰਸਾਈਕਲ ਸਮੇਤ ਵਿਅਕਤੀ ਕਾਬੂ
ਥਾਣਾ ਸਰਾਭਾ ਨਗਰ ਵਿਖੇ ਤੈਨਾਤ ਸਹਾਇਕ ਥਾਣੇਦਾਰ ਦਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਪਿੰਡ ਬਾੜੇਵਾਲ ਤੋਂ ਇਯਾਲੀ ਰੋਡ ਨੇੜੇ ਸੁਆਦ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ 'ਤੇ ਮੁਲਜ਼ਮ ਹਰਪ੍ਰੀਤ ਸਿੰਘ ਜੋ ਚੋਰੀਆਂ ਕਰਨ ਦਾ ਆਦੀ ਹੈ, ਜਿਸ ਨੰੂ ਚੈਕਿੰਗ ਦÏਰਾਨ ਚੋਰੀਸ਼ੁਦਾ ਮੋਟਰਸਾਈਕਲ 'ਤੇ ਪਿੰਡ ਬਾੜੇਵਾਲ ਵੱਲ ਆ ਰਹੇ ਨੂੰ ਕਾਬੂ ਕਰਕੇ ਉਸ ਪਾਸੋਂ ਚੋਰੀਸ਼ੁਦਾ ਮੋਟਰਸਾਈਕਲ ਬਰਾਮਦ ਕੀਤਾ¢ ਉਨ੍ਹਾਂ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢
ਦੜਾ ਸੱਟਾ ਲਗਾਉਂਦੇ ਦੋ ਗਿ੍ਫ਼ਤਾਰ
ਥਾਣਾ ਮੋਤੀ ਨਗਰ ਦੇ ਇਲਾਕੇ ਟਰਾਂਸਪੋਰਟ ਨਗਰ 'ਚ ਪਰਚੀ ਦੜਾ ਸੱਟਾ ਲਗਾਉਂਦੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ¢ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਗਸ਼ਤ ਸਬੰਧੀ ਐਵਰੈਸਟ ਸਕੂਲ ਮੋਤੀ ਨਗਰ ਪਾਸ ਮÏਜੂਦ ਸਨ ਤਾਂ ਮੁਖ਼ਬਰ ਖ਼ਾਸ ਦੀ ਇਤਲਾਹ ਤੇ ਮੁਲਜ਼ਮ ਲਖਵਿੰਦਰ ਸਿੰਘ ਅਤੇ ਗੁੱਡੂ ਜੋ ਪਰਚੀ ਦੜਾ ਸੱਟਾ ਲਗਾਉਣ ਦਾ ਨਾਜਾਇਜ਼ ਧੰਦਾ ਕਰਦੇ ਹਨ, ਨੂੰ ਦÏਰਾਨੇ ਰੇਡ ਸ਼ੰਕਰ ਢਾਬੇ ਦੇ ਲਾਗਿਓਾ ਪਰਚੀ ਦੜਾ ਸੱਟਾ ਲਗਾ ਰਹੇ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 2550 ਰੁਪਏ ਦੀ ਨਕਦੀ ਅਤੇ ਬਰਾਮਦ ਕੀਤੀ ਹੈ¢ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ¢
ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ, ਕੇਸ ਦਰਜ
ਥਾਣਾ ਜਮਾਲਪੁਰ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਵਿਕਰਮ ਗਰੋਵਰ ਨੇ ਦੱਸਿਆ ਕਿ ਮੁਲਜ਼ਮ ਰਾਜ ਰਾਣੀ, ਰਿੰਕੂ ਅਤੇ ਪਿ੍ੰਸ ਨੇ ਹਮ ਮਸ਼ਵਰਾ ਹੋਕੇ ਉਸਦੀ ਇਕ ਪ੍ਰਾਪਰਟੀ ਵੇਚ ਕੇ ਉਸ ਨਾਲ ਸੋਚੀ ਸਮਝੀ ਸਾਜ਼ਿਸ਼ ਤਹਿਤ ਧੋਖਾਧੜੀ ਕੀਤੀ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਗੁਰਚਰਨ ਸਿੰਘ ਨੇ ਦੱਸਿਆ ਕਿ ਮੁੱਦਈ ਦੇ ਬਿਆਨਾਂ ਤੇ ਰਾਜ ਰਾਣੀ, ਰਿੰਕੂ ਉਰਫ਼ ਸੋਨੂੰ ਤੇ ਪਿ੍ੰਸ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ¢ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਜਾਵੇਗਾ¢

Ad Position 22
No active advertisement
ਪਿਛਲੀ ਖ਼ਬਰ ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਲਾਠੀਚਾਰਜ ਦੀ ਨਿਖੇਧੀ-ਕੁਲਵੰਤ ਸਿੰਘ ਅਗਲੀ ਖ਼ਬਰ ਸੀ.ਸੀ.ਏ. ਲੁਧਿਆਣਾ ਨੇ ਰਾਸ਼ਟਰੀ ਕੈਂਸਰ ਸਰਵਾਈਵਰਜ਼ ਡੇਅ ਮਨਾਇਆ <br/>
Ad Position 24