31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਕਾਂਗਰਸ ਸਰਕਾਰ ਆਉਣ 'ਤੇ ਮਹਿਲਾਵਾਂ ਦੇ ਹੱਕਾਂ ਤੇ ਸੁਰੱਖਿਆ ਨੂੰ ਪਹਿਲ ਦੇ ਆਧਾਰ 'ਤੇ ਮਜ਼ਬੂਤ ਕੀਤਾ ਜਾਵੇਗਾ-ਅੰਮਿ੍ਤਾ ਵੜਿੰਗ

Ad Position 21
No active advertisement
ਅਜੀਤ ਡੈਸਕ 08-06-2026
ਲੁਧਿਆਣਾ, 7 ਜੂਨ (ਜਤਿੰਦਰ ਭੰਬੀ)-ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਦੀਆਂ ਕਾਂਗਰਸ ਪਾਰਟੀ ਦੀਆਂ ਸਮੂਹ ਮਹਿਲਾ ਆਗੂਆਂ ਅਤੇ ਵਰਕਰਾਂ ਵਲੋਂ ਇਕ ਅਹਿਮ ਮੀਟਿੰਗ ਕਰਵਾਈ ਗਈ, ਜਿਸ ਵਿਚ ਜ਼ਿਲ੍ਹਾ ਕਾਂਗਰਸ ਦੀ ਮਹਿਲਾ ਪ੍ਰਧਾਨ ਸੁਰਿੰਦਰ ਕੌਰ ਦੀ ਅਗਵਾਈ ਹੇਠ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਅੰਮਿ੍ਤਾ ਵੜਿੰਗ ਨੇ ਸੰਬੋਧਨ ਕੀਤਾ | ਇਸ ਮੌਕੇ ਮਹਿਲਾਵਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਅੰਮਿ੍ਤਾ ਵੜਿੰਗ ਨੇ ਕਿਹਾ ਕਿ ਸਮਾਜ ਅਤੇ ਰਾਜਨੀਤੀ ਵਿਚ ਮਹਿਲਾਵਾਂ ਦਾ ਯੋਗਦਾਨ ਮਹੱਤਵਪੂਰਨ ਹੈ | ਕਾਂਗਰਸ ਪਾਰਟੀ ਨੇ ਹਮੇਸ਼ਾ ਅÏਰਤਾਂ ਨੂੰ ਬਣਦਾ ਮਾਣ-ਸਤਿਕਾਰ ਅਤੇ ਹੱਕ ਦਿੱਤੇ ਹਨ | ਉਨ੍ਹਾਂ ਭਰੋਸਾ ਦਿਵਾਇਆ ਕਿ ਆਉਣ ਵਾਲੇ ਸਮੇਂ ਵਿਚ ਮਹਿਲਾਵਾਂ ਦੇ ਹੱਕਾਂ, ਰੁਜ਼ਗਾਰ ਅਤੇ ਸੁਰੱਖਿਆ ਲਈ ਹੋਰ ਵੀ ਅਹਿਮ ਕਦਮ ਚੁੱਕੇ ਜਾਣਗੇ | ਸਾਬਕਾ ਵਿਧਾਇਕ ਅਤੇ ਸੀਨੀਅਰ ਕਾਂਗਰਸੀ ਆਗੂ ਸਿਮਰਜੀਤ ਸਿੰਘ ਬੈਂਸ ਨੇ ਮੀਟਿੰਗ ਵਿਚ ਪਹੁੰਚੇ ਇਸ ਅਥਾਹ ਇਕੱਠ ਨੂੰ ਦੇਖਦਿਆਂ ਕਿਹਾ ਕਿ ਅੱਜ ਦੀ ਇਹ ਇਤਿਹਾਸਕ ਇਕੱਤਰਤਾ ਸਿੱਧ ਕਰਦੀ ਹੈ ਕਿ ਹਲਕਾ ਆਤਮ ਨਗਰ ਅਤੇ ਹਲਕਾ ਦੱਖਣੀ ਦੀਆਂ ਅÏਰਤਾਂ ਬਦਲਾਅ ਲਈ ਪੂਰੀ ਤਰ੍ਹਾਂ ਤਿਆਰ ਹਨ | ਉਨ੍ਹਾਂ ਕਿਹਾ ਕਿ ਇਸ ਮਹਿਲਾ ਸ਼ਕਤੀ ਦੇ ਸਹਿਯੋਗ ਨਾਲ ਦੋਵਾਂ ਹਲਕਿਆਂ ਵਿਚ ਕਾਂਗਰਸ ਪਾਰਟੀ ਇਤਿਹਾਸਕ ਜਿੱਤ ਦਰਜ ਕਰੇਗੀ | ਜ਼ਿਲ੍ਹਾ ਮਹਿਲਾ ਪ੍ਰਧਾਨ ਸੁਰਿੰਦਰ ਕੌਰ ਨੇ ਆਏ ਹੋਏ ਸਾਰੇ ਸੀਨੀਅਰ ਆਗੂਆਂ ਅਤੇ ਮਹਿਲਾ ਵਰਕਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਮਹਿਲਾ ਵਿੰਗ ਘਰ-ਘਰ ਜਾ ਕੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਦਾ ਪ੍ਰਚਾਰ ਕਰੇਗਾ ਅਤੇ ਪਾਰਟੀ ਨੂੰ ਮਜ਼ਬੂਤ ਕਰੇਗਾ |
Ad Position 22
No active advertisement
ਪਿਛਲੀ ਖ਼ਬਰ ਪੀ. ਐਮ. ਸਵਾਨਿਧੀ ਲੋਕ ਕਲਿਆਣ ਮੇਲੇ ਵਿਚ ਸਟਰੀਟ ਵੈਂਡਰਾਂ ਨੇ ਲਿਆ ਸਰਕਾਰੀ ਯੋਜਨਾਵਾਂ ਦਾ ਲਾਭ ਅਗਲੀ ਖ਼ਬਰ 'ਆਪ' ਸਰਕਾਰ ਨੇ ਲੋਕਾਂ ਨੂੰ ਝੂਠੇ ਲਾਰੇ ਤੇ ਵਾਅਦਿਆਂ ਨਾਲ ਕੀਤਾ ਜ਼ਲੀਲ-ਸਿੰਮਕ
Ad Position 24