31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐਸ. ਕੇ. ਗੈਸ ਸਰਵਿਸ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ

Ad Position 21
No active advertisement
ਅਜੀਤ ਡੈਸਕ 08-06-2026
ਡਾਬਾ/ਲੁਹਾਰਾ, 7 ਜੂਨ (ਕੁਲਵੰਤ ਸਿੰਘ ਸੱਪਲ)-ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਐਸ.ਕੇ. ਗੈਸ ਸਰਵਿਸ ਗਿੱਲ ਰੋਡ ਵਲੋਂ ਰਾਹਗੀਰਾਂ ਲਈ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਇਸ ਮੌਕੇ ਮਨਦੀਪ ਸਿੰਘ ਅਤੇ ਗੌਰਵ ਕੱਕੜ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਨੂੰ ਸਿੱਖ ਇਤਿਹਾਸ ਵਿਚ ਸ਼ਹੀਦਾਂ ਦੇ ਸਿਰਤਾਜ ਵਜੋਂ ਸਿਖਰ ਸਨਮਾਨ ਹਾਸਿਲ ਹੈ | ਉਨ੍ਹਾਂ ਦੀ ਸ਼ਹੀਦੀ ਸਿੱਖ ਇਤਿਹਾਸ ਵਿਚ ਵਿਲੱਖਣ ਸਥਾਨ ਰੱਖਦੀ ਹੈ | ਇਸ ਮੌਕੇ ਕੜਕਦੀ ਧੁੱਪ ਵਿਚ ਮੁੱਖ ਮਾਰਗ ਤੋਂ ਲੰਘਦੇ ਹਰ ਛੋਟੇ ਵੱਡੇ ਵਾਹਨਾਂ ਨੂੰ ਰੋਕ-ਰੋਕ ਕੇ ਰਾਹਗੀਰਾਂ ਨੂੰ ਠੰਡਾ ਮਿੱਠਾ ਜਲ ਛਕਾਇਆ ਅਤੇ ਇੱਥੇ ਵੱਖ-ਵੱਖ ਧਰਮਾਂ ਦੇ ਲੋਕਾਂ ਨੇ ਠੰਡੇ ਮਿੱਠੇ ਜਲ ਦਾ ਆਨੰਦ ਮਾਣਿਆ | ਇਸ ਮੌਕੇ ਸਮੂਹ ਸਟਾਫ਼ ਅਤੇ ਹੋਰਨਾਂ ਨੇ ਇਸ ਕਾਰਜ ਦੀ ਸੇਵਾ ਨਿਭਾਈ |
Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਭੜਕੀ ਲੈਕਚਰਾਰ ਕੇਡਰ ਯੂਨੀਅਨ ਅਗਲੀ ਖ਼ਬਰ ਆਰੀਆ ਬੇਕਰੀ ਤੇ ਤਾਜਗੰਜ ਦੀਆਂ ਗਲੀਆਂ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ
Ad Position 24