31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਭੜਕੀ ਲੈਕਚਰਾਰ ਕੇਡਰ ਯੂਨੀਅਨ

Ad Position 21
No active advertisement
ਅਜੀਤ ਡੈਸਕ 08-06-2026
ਲੁਧਿਆਣਾ, 7 ਜੂਨ (ਭੁਪਿੰਦਰ ਸਿੰਘ ਬੈਂਸ)-ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਪਾਵਰਕਾਮ ਦੇ ਮੁੱਖ ਦਫ਼ਤਰ ਅੱਗੇ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ | ਇਸ ਮੌਕੇ ਯੂਨੀਅਨ ਆਗੂ ਢਿੱਲੋਂ ਨੇ ਕਿਹਾ ਕਿ 2600 ਲਾਈਨਮੈਨ ਅਪ੍ਰੈਂਟਿਸ਼ਿਪ ਯੂਨੀਅਨ ਦੇ ਮੈਂਬਰ ਲੰਬੇ ਸਮੇਂ ਤੋਂ ਆਪਣੀ ਨੌਕਰੀ ਪੱਕੀ ਕਰਨ ਦੀ ਮੰਗ ਨੰੂ ਲੈ ਕੇ ਸੰਘਰਸ਼ ਕਰ ਰਹੇ ਹਨ, ਪਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਸੁਣਨ ਦੀ ਬਜਾਏ ਪੁਲਿਸ ਵਲੋਂ ਨੌਜਵਾਨਾਂ 'ਤੇ ਡਾਂਗਾਂ ਵਰ੍ਹਾਉਣਾ ਬਹੁਤ ਹੀ ਮੰਦਭਾਗਾ ਅਤੇ ਨਿੰਦਣਯੋਗ ਕਦਮ ਹੈ | ਯੂਨੀਅਨ ਦੇ ਵਿੱਤ ਸਕੱਤਰ ਜਗਦੀਪ ਸਿੰਘ ਨੇ ਵੀ ਇਸ ਘਟਨਾ ਦੀ ਨਿਖੇਧੀ ਕੀਤੀ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਪੰਜਾਬ ਦਾ ਸਮੁੱਚਾ ਮੁਲਾਜ਼ਮ ਵਰਗ ਉਨ੍ਹਾਂ ਦੇ ਸੰਘਰਸ਼ ਵਿਚ ਡਟ ਕੇ ਸਾਥ ਦੇਵੇਗਾ ਅਤੇ ਸੰਘਰਸ਼ ਨੰੂ ਹੋਰ ਤਿੱਖਾ ਕੀਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਿਖੇ ਨਾਮ ਸਿਮਰਨ ਸਮਾਗਮ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਐਸ. ਕੇ. ਗੈਸ ਸਰਵਿਸ ਵਲੋਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ
Ad Position 24