ਲੁਧਿਆਣਾ, 7 ਜੂਨ (ਪਰਮਿੰਦਰ ਸਿੰਘ ਆਹੂਜਾ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਜੂਨ '84 ਦੌਰਾਨ ਵਾਪਰੇ ਘੱਲੂਘਾਰੇ ਦੌਰਾਨ ਆਪਣੇ ਅਣਖੀ ਸਾਥੀਆਂ ਨਾਲ ਸ਼ਹਾਦਤ ਦਾ ਜਾਮ ਪੀਣ ਵਾਲੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆ ਦੀ ਯਾਦ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਅਮਨਦੀਪ ਸਿੰਘ ਜਫ਼ਰਵਾਲ ਹਜੂਰੀ ਰਾਗੀ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਾਲਿਆ ਦੇ ਕੀਰਤਨੀ ਜੱਥੇ ਨੇ ਗੁਰੂ ਸਾਹਿਬਾਂ ਵੱਲੋਂ ਉਚਰੀ ਇਲਾਹੀ ਬਾਣੀ ਦਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ, ਉਥੇ ਸਮਾਗਮ ਅੰਦਰ ਜੁੜ ਬੈਠੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਹੋਇਆ ਸੁਸਾਇਟੀ ਦੇ ਮੁੱਖ ਸੇਵਾਦਾਰ ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਮੇਤ ਪ੍ਰਮੁੱਖ ਗੁਰਧਾਮਾਂ ਦੀ ਰਾਖੀ ਕਰਨ ਲਈ ਜੂਨ 84 ਦੌਰਾਨ ਭਾਰਤੀ ਫੌਜ ਹੱਥੋਂ ਸ਼ਹੀਦ ਹੋਣ ਵਾਲੇ ਸਮੂਹ ਸਿੰਘ, ਖਾਸ ਕਰਕੇ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀ ਸ਼ਹਾਦਤ ਇਤਿਹਾਸ ਅੰਦਰ ਸੁਨਹਿਰੀ ਅੱਖਰਾਂ ਵਿਚ ਲਿਖੀ ਗਈ ਹੈ | ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਸਿੱਖ ਧਰਮ ਦੇ ਪ੍ਰਚਾਰਕ, ਅਣਖ ਅਤੇ ਕੌਮੀ ਹੱਕਾਂ ਦੇ ਰਾਖੇ ਵਜੋਂ ਉੱਭਰੇ ਅਤੇ ਉਨ੍ਹਾਂ ਨੇ ਕੌਮੀ ਹੱਕਾਂ ਦੇ ਰਾਖੇ ਵਜੋਂ ਆਪਣੀ ਪਹਿਚਾਣ ਬਣਾਈ | ਉਨ੍ਹਾਂ ਕਿਹਾ ਕਿ ਜੂਨ 1984 ਵਿਚ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਏ ਫੌਜੀ ਹਮਲੇ (ਆਪ੍ਰੇਸ਼ਨ ਬਲੂ ਸਟਾਰ) ਦੌਰਾਨ, ਉਨ੍ਹਾਂ ਨੇ ਕੌਮ ਦੀ ਖਾਤਰ ਬਹਾਦਰੀ ਨਾਲ ਲੜਦਿਆਂ ਸ਼ਹਾਦਤ ਪ੍ਰਾਪਤ ਕੀਤੀ, ਜਿਸ ਦੇ ਲਈ ਸਮੁੱਚਾ ਪੰਥ ਉਨ੍ਹਾਂ ਨੂੰ ਆਪਣਾ ਸਿੱਜਦਾ ਤੇ ਸਤਿਕਾਰ ਅਰਪਿਤ ਕਰਦਾ ਹੈ | ਸ. ਭੁਪਿੰਦਰ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਮੌਜੂਦਾ ਸਮੇਂ ਦੀ ਨੌਜਵਾਨ ਪੀੜ੍ਹੀ ਸੰਤਾਂ ਵਲੋਂ ਬਖਸ਼ੇ ਭਗਤੀ ਤੇ ਸ਼ਕਤੀ ਦੇ ਸੰਕਲਪ ਤੋਂ ਸੇਧ ਲੈ ਕੇ ਬਾਣੀ ਤੇ ਬਾਣੇ ਦੀ ਧਾਰਨੀ ਬਣੇ | ਸਮਾਗਮ ਦੀ ਸਮਾਪਤੀ ਮੌਕੇ ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਭੁਪਿੰਦਰ ਸਿੰਘ ਅਤੇ ਉਨ੍ਹਾਂ ਦੇ ਸਾਥੀ ਮੈਬਰਾਂ ਨੇ ਕੀਰਤਨੀ ਜੱਥੇ ਦੇ ਸਮੂਹ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਉਨ੍ਹਾਂ ਦਾ ਧੰਨਵਾਦ ਪ੍ਰਗਟ ਕੀਤਾ | ਸਮਾਗਮ ਦੌਰਾਨ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਇੰਦਰਜੀਤ ਸਿੰਘ ਮਕੱੜ, ਜਤਿੰਦਰਪਾਲ ਸਿੰਘ ਸਲੂਜਾ, ਕਰਨੈਲ ਸਿੰਘ ਬੇਦੀ, ਪਿ੍ਤਪਾਲ ਸਿੰਘ, ਮਨਜੀਤ ਸਿੰਘ ਟੋਨੀ, ਸੁਰਿੰਦਰਪਾਲ ਸਿੰਘ ਭੁਟੀਆਨੀ, ਗੁਰਦੀਪ ਸਿੰਘ ਡੀਮਾਰਟੇ, ਐਨ. ਐਸ ਕਥੂਰੀਆਂ, ਬਲਜੀਤ ਸਿੰਘ ਦੂਆ, ਤਰਲੋਚਨ ਸਿੰਘ ਸਾਂਭਰ, ਰਜਿੰਦਰ ਸਿੰਘ ਮਕੱੜ, ਮਨਮੋਹਨ ਸਿੰਘ, ਜਗਬੀਰ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਪ੍ਰਧਾਨ, ਕੰਵਲਪ੍ਰੀਤ ਸਿੰਘ ਸਚਦੇਵਾ ਜਗਬੀਰ ਸਿੰਘ, ਭੁਪਿੰਦਰਪਾਲ ਸਿੰਘ ਧਵਨ, ਮਹਿੰਦਰ ਸਿੰਘ ਡੰਗ, ਅਤੱਰ ਸਿੰਘ ਮਕੱੜ, ਰਜਿੰਦਰ ਸਿੰਘ ਡੰਗ ਹਰਮੀਤ ਸਿੰਘ ਡੰਗ, ਗੁਰਪ੍ਰੀਤ ਸਿੰਘ ਪਿ੍ੰਸ, ਜੀਤ ਸਿੰਘ, ਗੁਰਵਿੰਦਰ ਸਿੰਘ ਆੜ੍ਹਤੀ, ਹਰਕੀਰਤ ਸਿੰਘ ਬਾਵਾ ਮਸਾਲਾ, ਸੁਰਿੰਦਰ ਸਿੰਘ ਸਚਦੇਵਾ, ਸੁਖਪ੍ਰੀਤ ਸਿੰਘ ਮਨੀ, ਬਾਦਸ਼ਾਹਦੀਪ ਸਿੰਘ, ਇੰਦਰਪਾਲ ਸਿੰਘ ਕਾਲੜਾ, ਕਮਲਦੀਪ ਸਿੰਘ ਕਾਲੜਾ ਪਰਮਜੀਤ ਸਿੰਘ ਡੀਮਾਰਟੇ, ਪਰਮਿੰਦਰਪਾਲ ਸਿੰਘ ਡੀਮਾਰਟੇ, ਕਰਨਦੀਪ ਸਿੰਘ ਸਿਮਰਨ, ਬਲਫਤਿਹ ਸਿੰਘ, ਭਗਵਿੰਦਰ ਕੌਰ ਸਲੂਜਾ, ਸਤਿੰਦਰਪਾਲ ਕੌਰ, ਡਾ. ਮਨਰੂਪ ਕੌਰ ਬਾਣੀ ਆਦਿ ਵਿਸੇਸ਼ ਤੌਰ 'ਤੇ ਹਾਜ਼ਰ ਸਨ |