24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ ਵਾਸੀ ਝਾੜੂ ਖਿਲਾਰਨ ਲਈ ਚੋਣਾਂ ਦਾ ਕਰ ਰਹੇ ਇੰਤਜ਼ਾਰ-ਹਰਵਿੰਦਰ ਕਲੇਰ

Ad Position 21
No active advertisement
ਅਜੀਤ ਡੈਸਕ 08-06-2026
ਡਾਬਾ/ਲੁਹਾਰਾ, 7 ਜੂਨ (ਕੁਲਵੰਤ ਸਿੰਘ ਸੱਪਲ)-ਲੋਕਾਂ ਨਾਲ ਵੱਡੇ ਵੱਡੇ ਵਾਅਦੇ ਕਰਕੇ ਸੱਤਾ ਵਿਚ ਆਈ ਸੂਬਾ ਪੰਜਾਬ ਦੀ 'ਆਪ' ਸਰਕਾਰ ਹਰ ਫਰੰਟ 'ਤੇ ਫੇਲ੍ਹ ਸਰਕਾਰ ਸਾਬਤ ਹੋਈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਦੇ ਵਾਇਸ ਪ੍ਰਧਾਨ ਹਰਵਿੰਦਰ ਸਿੰਘ ਕਲੇਰ ਨੇ ਵਾਰਡ ਨੰਬਰ 39 'ਚ ਝਾੜੂ ਖਿਲਾਰ ਰੋਸ ਪ੍ਰਦਰਸ਼ਨ ਦੌਰਾਨ ਕੀਤਾ | ਕਲੇਰ ਨੇ ਕਿਹਾ ਕਿ ਬੀਤੇ ਦਿਨ ਅਪਣੇ ਹੱਕਾਂ ਲਈ ਧਰਨਾ ਦੇ ਰਹੇ ਬੇਰੋਜ਼ਗਾਰ ਨੌਜਵਾਨਾਂ ਤੇ ਪੁਲਿਸ ਵਲੋਂ ਉਹ ਤਸ਼ੱਦਦ ਕੀਤਾ ਗਿਆ, ਜਿਸ ਨੂੰ ਸ਼ੋਸ਼ਲ ਮੀਡੀਆ ਰਾਹੀਂ ਸਾਰੀ ਦੁਨੀਆਂ ਨੇ ਦੇਖਿਆ | ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਨਸੀਹਤ ਦਿੰਦਿਆਂ ਕਿਹਾ ਕੇ ਸਰਕਾਰ ਦੀ ਸ਼ਹਿ ਉੱਪਰ ਤਸ਼ੱਦਦ ਕਰਨਾ ਬੰਦ ਕਰਨ ਨਹੀਂ ਤਾਂ ਕਾਂਗਰਸੀ ਵਰਕਰ ਉਨ੍ਹਾਂ ਦਾ ਘਿਰਾਉ ਕਰਨਗੇ | ਕਲੇਰ ਨੇ 'ਆਪ' ਸਰਕਾਰ 'ਤੇ ਤੰਜ ਕੱਸਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਵਲੋਂ ਪਿਛਲੇ 4 ਸਾਲਾਂ ਦੌਰਾਨ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਤਾਂ ਭੇਜਿਆ ਨਹੀਂ ਗਿਆ, ਹੁਣ ਝਾੜੂ ਖਿਲਾਰਣ ਵਾਲਿਆਂ ਤੇ ਪਰਚੇ ਦਰਜ ਕਰਕੇ ਸਰਕਾਰ ਕੀ ਦਿਖਾਉਣਾ ਚਾਹੁੰਦੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਾਸੀ ਝਾੜੂ ਖਿਲਾਰਨ ਲਈ ਚੋਣਾਂ ਦੀ ਉਡੀਕ ਕਰ ਰਹੇ ਹਨ, ਫਿਰ ਉਹ ਕਿਸ ਕਿਸ ਉੱਪਰ ਪਰਚਾ ਦਰਜ ਕਰਨਗੇ | ਇਸ ਮੌਕੇ ਵਾਰਡ ਨੰਬਰ 39 ਤੋਂ ਪ੍ਰਧਾਨ ਹਰਮਿੰਦਰ ਸਿੰਘ ਹੀਰਾ, ਮੁਖਤਿਆਰ ਸਿੰਘ, ਸਰਬਜੀਤ ਸਿੰਘ, ਤਰਨਜੀਤ ਸਿੰਘ ਬੰਟੀ, ਗੁਰਮੀਤ ਸਿੰਘ ਭੋਗਲ, ਗੁਰਮੇਲ ਨੀਟਾ, ਮਨਿੰਦਰ ਸਿੰਘ ਰੋਬਿਨ, ਡਾ. ਸੰਧੂ, ਕੁਲਵਿੰਦਰ ਸਿੰਘ ਸੰਧੂ, ਸਵਗੀਤ ਸਿੰਘ ਸਮਾਰਟੀ, ਨਵੀਨ ਨਾਹਰ, ਦੀਪ ਸ਼ਰਮਾ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਵਣ ਕਿ੍ਪਾਲ ਰੂਹਾਨੀ ਮਿਸ਼ਨ ਵਲੋਂ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਪੇਪਰਾਂ 'ਚੋਂ ਨੰਬਰ ਘੱਟ ਆਉਣ 'ਤੇ ਲੜਕੀ ਵਲੋਂ ਖੁਦਕੁਸ਼ੀ
Ad Position 24