ਲੁਧਿਆਣਾ, 7 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਮੋਟਰਸਾਈਕਲ ਚੋਰੀ ਹੋਣ ਤੇ ਮਾਮਲਾ ਦਰਜ ਕੀਤਾ ਹੈ | ਪਹਿਲੇ ਮਾਮਲੇ ਵਿਚ ਥਾਣਾ ਡਵੀਜਨ ਨੰਬਰ 2 ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਕਿਰਪਾ ਸਿੰਧੂ ਪਰੀਦਾ ਨੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਸਿਵਲ ਹਸਪਤਾਲ ਦੇ ਸਾਹਮਣੇ ਪੁੱਡਾ ਗਰਾਊਾਡ ਮਾਰਕੀਟ ਵਿਚ ਲਗਾ ਕੇ ਖੜਾ ਕੀਤਾ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਜਾਂਚ ਅਧਿਕਾਰੀ ਥਾਣੇਦਾਰ ਗੁਰਦੇਵ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੁਦਈ ਦੇ ਬਿਆਨਾਂ 'ਤੇ ਕੇਸ ਦਰਜ ਕਰ ਲਿਆ ਹੈ | ਦੂਜੇ ਮਾਮਲੇ ਵਿਚ ਥਾਣਾ ਮੇਹਰਬਾਨ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਕਮਲਜੀਤ ਸਿੰਘ ਨੇ ਦੱਸਿਆ ਕਿ ਉਸਨੇ ਆਪਣਾ ਮੋਟਰਸਾਈਕਲ ਆਪਣੇ ਸਹੁਰੇ ਘਰ ਪਿੰਡ ਚੂਹੜਵਾਲ ਘਰ ਦੇ ਬਾਹਰ ਲਗਾ ਕੇ ਖੜਾ ਕੀਤਾ ਸੀ, ਜਿਸ ਨੂੰ ਕੋਈ ਅਣਪਛਾਤਾ ਵਿਅਕਤੀ ਚੋਰੀ ਕਰਕੇ ਲੈ ਗਿਆ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਰਾਧੇ ਸ਼ਾਮ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ 'ਤੇ ਅਣਪਛਾਤੇ ਵਿਅਕਤੀ ਖਿਲਾਫ਼ ਕੇਸ ਦਰਜ ਕਰ ਲਿਆ ਹੈ |