ਲੁਧਿਆਣਾ, 8 ਜੂਨ (ਡਾ. ਤਰਲੋਚਨ ਸਿੰਘ)-ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਅਧੀਨ ਪੈਂਦੇ ਵਾਰਡ ਨੰਬਰ ਇਕ ਵਿਚ ਵਿਧਾਇਕ ਮਦਨ ਲਾਲ ਬੱਗਾ ਵਲੋਂ 'ਮੇਰੀ ਰਸੋਈ ਸਕੀਮ' ਤਹਿਤ ਆਮ ਲੋਕਾਂ ਦੀ ਸਹੂਲਤ ਲਈ 300 ਦੇ ਕਰੀਬ ਪਰਿਵਾਰਾਂ ਨੂੰ ਵਿਸ਼ੇਸ਼ ਰਾਸ਼ਨ ਕਿੱਟਾਂ ਵੰਡੀਆਂ ਗਈਆਂ | ਇਸ ਮੌਕੇ ਵਿਧਾਇਕ ਬੱਗਾ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਰਾਹਤ ਪਹੁੰਚਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਤਰ੍ਹਾਂ ਦੇ ਸੇਵਾ ਕਾਰਜ ਲਗਾਤਾਰ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ''ਮੇਰੀ ਰਸੋਈ ਸਕੀਮ'' ਦਾ ਮੁੱਖ ਉਦੇਸ਼ ਆਰਥਿਕ ਪੱਖ ਤੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਮਦਦ ਦੇਣਾ ਹੈ ਤਾਂ ਜੋ ਕੋਈ ਵੀ ਪਰਿਵਾਰ ਜ਼ਰੂਰੀ ਰਾਸ਼ਨ ਤੋਂ ਵਾਂਝਾ ਨਾ ਰਹੇ | ਵਿਧਾਇਕ ਬੱਗਾ ਨੇ ਕਿਹਾ ਕਿ ਸਮਾਜ ਦੇ ਹਰ ਵਰਗ ਤੱਕ ਰਾਹਤ ਪਹੁੰਚਾਉਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਲੋਕਾਂ ਦੀਆਂ ਰੋਜ਼ਾਨਾ ਦੀਆਂ ਜ਼ਰੂਰਤਾਂ ਨੂੰ ਧਿਆਨ ਵਿਚ ਰੱਖਦਿਆਂ ਇਸ ਤਰ੍ਹਾਂ ਦੇ ਸੇਵਾ ਕਾਰਜ ਲਗਾਤਾਰ ਜਾਰੀ ਰਹਿਣਗੇ | ਉਨ੍ਹਾਂ ਕਿਹਾ ਕਿ ''ਮੇਰੀ ਰਸੋਈ ਸਕੀਮ'' ਦਾ ਮੁੱਖ ਉਦੇਸ਼ ਆਰਥਿਕ ਪੱਖ ਤੋਂ ਕਮਜ਼ੋਰ ਅਤੇ ਲੋੜਵੰਦ ਪਰਿਵਾਰਾਂ ਨੂੰ ਮਦਦ ਦੇਣਾ ਹੈ ਤਾਂ ਜੋ ਕੋਈ ਵੀ ਪਰਿਵਾਰ ਜ਼ਰੂਰੀ ਰਾਸ਼ਨ ਤੋਂ ਵਾਂਝਾ ਨਾ ਰਹੇ | ਇਸ ਮੌਕੇ ਕੌਂਸਲਰ ਅਸ਼ੋਕ ਕੁਮਾਰ, ਕੌਂਸਲਰ ਅਮਨ ਬੱਗਾ ਖੁਰਾਨਾ, ਵਰਿੰਦਰ ਕੌਫੀ, ਕੁਲਦੀਪ ਸਿੰਘ ਮੱਕੜ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਸਨ |