ਭਾਮੀਆਂ ਕਲਾਂ, 8 ਜੂਨ (ਜਤਿੰਦਰ ਭੰਬੀ)-ਪੰਜਾਬ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖ਼ਿਲਾਫ਼ ਝਾੜੂ ਤੋੜਨ ਵਾਲਿਆਂ 'ਤੇ ਪਰਚਾ ਦਰਜ ਕਰਨ ਦੇ ਰੋਸ 'ਚ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਅਗਵਾਈ 'ਚ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਨੇ ਜਮਾਲਪੁਰ ਚੌਕ 'ਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਝਾੜੂ ਖਿਲਾਰਿਆ | ਇਸ ਮੌਕੇ ਬਾਜਵਾ ਨੇ ਕਿਹਾ ਕਿ ਲੰਘੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਨੇ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਿੱਤਣ ਉਪਰੰਤ ਝਾੜੂ ਨਾਲ ਭਿ੍ਸ਼ਟਾਚਾਰ, ਬੇਰੁਜ਼ਗਾਰੀ ਤੇ ਨਸ਼ੇ ਦੀ ਸਫ਼ਾਈ ਕਰਾਂਗੇ, ਪਰ ਸਰਕਾਰ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਰੋਸ ਪ੍ਰਦਰਸ਼ਨ ਤੇ ਧਰਨੇ ਲਗਾਉਣ ਵਾਲਿਆਂ ਖ਼ਿਲਾਫ਼ ਪਰਚੇ ਦਰਜ ਕਰ ਰਹੀ ਹੈ | ਇਸ ਕਰਕੇ ਆਉਂਦੀਆਂ ਵਿਧਾਨ ਸਭਾ ਚੋਣਾਂ 'ਚ ਸੂਬੇ ਦੇ ਲੋਕ ਝਾੜੂ ਦਾ ਤਿੱਲਾ ਤਿੱਲਾ ਕਰਨ ਲਈ ਉਤਾਵਲੇ ਦਿਖਾਈ ਦੇ ਰਹੇ ਹਨ | ਇਸ ਮੌਕੇ ਵੱਡੀ ਗਿਣਤੀ ਵਿਚ ਕਾਂਗਰਸੀ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ |