ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ)ਖਾਨਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਏ. ਟੀ. ਆਈ. ਰੋਡ 'ਤੇ ਇਕ ਸਵਰਨਕਾਰ ਦੀ ਦੁਕਾਨ ਤੋਂ ਲੱਖਾਂ ਦੀ ਲੁੱਟ ਕਰਨ ਵਾਲੇ ਤਿੰਨ ਨÏਜਵਾਨਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਸੀ. ਪੀ. ਜਸਕੀਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਵਿਚ ਲੋੜੀਂਦੇ ਦੋਸ਼ੀਆਂ ਹਰਵਿੰਦਰ ਸਿੰਘ, ਸਰਦੂਲ ਸਿੰਘ ਅਤੇ ਗੁਰਜੀਤ ਸਿੰਘ ਪੁੱਤਰ ਹਰਵਿੰਦਰ ਸਿੰਘ ਅਤੇ ਹਰਵਿੰਦਰ ਸਿੰਘ ਪੁੱਤਰ ਤੇਜਾ ਸਿੰਘ ਨੂੰ ਗਿ੍ਫ਼ਤਾਰ ਕੀਤਾ¢ ਇਨ੍ਹਾਂ ਪਾਸੋਂ ਇਕ ਪਿਸਟਲ .32 ਬੋਰ, ਜੋ ਕਿ ਵਾਰਦਾਤ ਦÏਰਾਨ ਮਾਲਕ ਤੋਂ ਖੋਹ ਕੀਤਾ ਗਿਆ, ਵਾਰਦਾਤ ਦੇ ਵਿਚ ਵਰਤੀ ਗਈ ਕਾਰ, ਇਕ ਸਕੂਟਰ ਤੋਂ ਇਲਾਵਾ ਸੋਨੇ ਅਤੇ ਚਾਂਦੀ ਦੇ ਗਹਿਣੇ, ਤਿੰਨ ਲੱਖ ਦੀ ਨਗਦੀ ਵੀ ਬਰਾਮਦ ਕੀਤੀ ਗਈ ਹੈ | ਪੁਲਿਸ ਵਲੋਂ ਇਹਨਾਂ ਪਾਸੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |