04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੂਬੇ 'ਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਕਾਇਮ ਕਰਾਂਗੇ-ਕੇਵਲ ਸਿੰਘ ਢਿੱਲੋਂ <br/>

Ad Position 21
No active advertisement
ਲੁਧਿਆਣਾ ਭਾਜਪਾ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੂਬਾ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ, ਨਾਲ ਮੌਜੂਦ ਗੁਰਦੇਵ ਸ਼ਰਮਾ ਦੇਬੀ, ਰਜਨੀਸ਼ ਧੀਮਾਨ, ਨਰਿੰਦਰ ਸਿੰਘ ਮੱਲ੍ਹੀ, ਡਾ. ਸਤੀਸ਼ ਕੁਮਾਰ ਤੇ ਹੋਰ | (ਸੱਜੇ) ਲੁਧਿਆਣਾ ਭਾਜਪਾ ਦਫ਼ਤਰ ਵਿਖੇ ਪੁੱਜਣ 'ਤੇ ਕੇਵਲ ਸਿੰਘ ਢਿੱਲੋਂ ਨੰੂ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਸਵਾਗਤ ਕਰਦੇ ਹੋਏ ਗੁਰਦੇਵ ਸ਼ਰਮਾ ਦੇਬੀ, ਅਨਿਲ ਸਰੀਨ, ਰਜਨੀਸ਼ ਧੀਮਾਨ, ਡਾ. ਸਤੀਸ਼ ਕੁਮਾਰ ਤੇ ਹੋਰ | ਤਸਵੀਰਾਂ-ਸੇਵਕ ਸਿੰਘ <br/> 10-06-2026
ਲੁਧਿਆਣਾ, 9 ਜੂਨ (ਭੁਪਿੰਦਰ ਸਿੰਘ ਬੈਂਸ)-ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਅਹੁਦਾ ਸੰਭਾਲਣ ਤੋਂ ਬਾਅਦ ਪਹਿਲੀ ਵਾਰ ਲੁਧਿਆਣਾ ਭਾਜਪਾ ਦਫ਼ਤਰ ਪੁੱਜਣ 'ਤੇ ਪਾਰਟੀ ਆਗੂਆਂ ਅਤੇ ਵਰਕਰਾਂ ਵਲੋਂ ਨਿੱਘਾ ਸਵਾਗਤ ਕੀਤਾ ਗਿਆ | ਇਸ ਦੌਰਾਨ ਭਾਜਪਾ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੰੂ ਮਿਲਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸੂਬੇ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਸਥਾਪਿਤ ਕੀਤਾ ਜਾਵੇਗਾ, ਜਿਸ ਵਿਚ ਹਰ ਵਰਗ ਦੇ ਲੋਕਾਂ ਦਾ ਪੂਰਾ ਧਿਆਨ ਰੱਖਿਆ ਜਾਵੇਗਾ ਅਤੇ ਸਭ ਨੰੂ ਬਰਾਬਰ ਦਾ ਸਨਮਾਨ ਤੇ ਮੌਕੇ ਮਿਲਣਗੇ | ਉਨ੍ਹਾਂ ਕਿਹਾ ਕਿ ਪਾਰਟੀ ਆਗੂਆਂ ਅਤੇ ਵਰਕਰਾਂ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੰੂ ਲੈ ਕੇ ਭਾਰੀ ਜੋਸ਼ ਅਤੇ ਉਤਸ਼ਾਹ ਹੈ | ਇਸੇ ਉਤਸ਼ਾਹ ਦੇ ਬਲਬੂਤੇ ਭਾਜਪਾ ਪੰਜਾਬ ਵਿਚ ਆਪਣੀ ਸਰਕਾਰ ਬਣਾਏਗੀ | ਢਿੱਲੋਂ ਨੇ ਦਾਅਵਾ ਕੀਤਾ ਕਿ ਭਾਜਪਾ ਸੂਬੇ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ 'ਤੇ ਚੋਣ ਲੜੇਗੀ ਅਤੇ ਜਨਤਾ ਦਾ ਭਰਪੂਰ ਸਮਰਥਨ ਹਾਸਲ ਕਰੇਗੀ | ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਬਹੁਤ ਮਾੜੀ ਹੋ ਚੁੱਕੀ ਹੈ | ਫਿਰੌਤੀ ਮੰਗਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ ਅਤੇ ਗੈਂਗਸਟਰਵਾਦ ਵਧਦਾ ਦਾ ਜਾ ਰਿਹਾ ਹੈ, ਜਿਸ ਕਾਰਨ ਲੋਕਾਂ ਵਿਚ ਡਰ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਦੌਰਾਨ ਸੂਬੇ ਦੀਆਂ ਮਹਿਲਾਵਾਂ ਨੰੂ ਹਰ ਮਹੀਨੇ ਇਕ ਹਜ਼ਾਰ ਰੁਪਏ ਦੇਣ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਆਪਣੇ ਇਸ ਵਾਅਦੇ ਨੰੂ ਪੂਰਾ ਕਰਨ ਵਿਚ ਅਸਫਲ ਰਹੀ ਹੈ | ਢਿੱਲੋਂ ਨੇ ਕਿਹਾ ਕਿ ਜਿਨ੍ਹਾਂ ਸੂਬਿਆਂ ਵਿਚ ਭਾਜਪਾ ਦੀਆਂ ਸਰਕਾਰਾਂ ਹਨ, ਉਥੇ ਸਰਕਾਰਾਂ ਨੇ ਲੋਕਾਂ ਨਾਲ ਕੀਤੇ ਵਾਅਦੇ ਸੱਤਾ ਵਿਚ ਆਉਂਦਿਆਂ ਹੀ ਪੂਰੇ ਕੀਤੇ ਹਨ | ਸਾਬਕਾ ਮੱੁਖਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਪੁੱਛੇ ਸਵਾਲ ਦੇ ਜਵਾਬ ਵਿਚ ਢਿੱਲੋਂ ਨੇ ਕਿਹਾ ਕਿ ਕੈਪਟਨ ਭਾਜਪਾ ਦਾ ਅਹਿਮ ਹਿੱਸਾ ਹਨ ਅਤੇ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣਾਉਣ ਲਈ ਆਪਣਾ ਪੂਰਾ ਯੋਗਦਾਨ ਦੇਣਗੇ | ਸ਼ੋ੍ਰਮਣੀ ਅਕਾਲੀ ਦਲ (ਬਾਦਲ) ਨਾਲ ਸੰਭਾਵਿਤ ਗੱਠਜੋੜ ਸਬੰਧੀ ਪੁੱਛੇ ਸਵਾਲ 'ਤੇ ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਦੀਆਂ ਸਾਰੀਆਂ 117 ਸੀਟਾਂ 'ਤੇ ਆਪਣੇ ਦਮ 'ਤੇ ਚੋਣ ਲੜਨ ਲਈ ਤਿਆਰ ਹੈ | ਇਸ ਮੌਕੇ ਗੁਰਦੇਵ ਸ਼ਰਮਾ ਦੇਬੀ, ਅਨਿਲ ਸਰੀਨ, ਰਜਨੀਸ਼ ਧੀਮਾਨ, ਗਗਨਦੀਪ ਸਿੰਘ ਸੰਨੀ ਕੈਂਥ, ਅਮਰਜੀਤ ਸਿੰਗ ਟਿੱਕਾ, ਜਸਪ੍ਰੀਤ ਸਿੰਘ ਹੌਬੀ, ਪ੍ਰਵੀਨ ਬਾਂਸਲ, ਨਰਿੰਦਰ ਸਿੰਘ ਮੱਲ੍ਹੀ, ਪਿ੍ਤਪਾਲ ਸਿੰਘ ਬਲੀਏਵਾਲ, ਗੁਰਦੀਪ ਸਿੰਘ ਨੀਟੂ, ਚੌਧਰੀ ਯਸ਼ਪਾਲ, ਡਾ. ਸਤੀਸ਼ ਕੁਮਾਰ, ਪੂਨਮ ਰੱਤੜਾ, ਸ਼ੀਨੂ ਚੱੁਘ, ਲੀਨਾ ਟਪਾਰੀਆ, ਰਾਸ਼ੀ ਅਗਰਵਾਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਇੰਜ. ਸਹੋਤਾ ਅਗਲੀ ਖ਼ਬਰ ਕਰੋੜਾਂ ਰੁਪਏ ਦੇ ਟੈਂਡਰ ਆਪਣੇ ਚਹੇਤੇ ਠੇਕੇਦਾਰ ਨੂੰ ਦੇ ਕੇ ਨਿਗਮ ਅਧਿਕਾਰੀ ਨਗਰ ਨਿਗਮ ਦਾ ਕਰਨ ਲੱਗੇ ਵਿੱਤੀ ਨੁਕਸਾਨ-ਬ...
Ad Position 24