04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬੇਰੁਜ਼ਗਾਰ ਲਾਈਨਮੈਨਾਂ 'ਤੇ ਲਾਠੀਚਾਰਜ ਮਨੁੱਖੀ ਅਧਿਕਾਰਾਂ ਦੀ ਉਲੰਘਣਾ-ਇੰਜ. ਸਹੋਤਾ

Ad Position 21
No active advertisement
ਅਜੀਤ ਡੈਸਕ 10-06-2026


ਲਾਡੋਵਾਲ, 9 ਜੂਨ (ਬਲਬੀਰ ਸਿੰਘ ਰਾਣਾ)-ਬੇਰੁਜ਼ਗਾਰ ਲਾਈਨਮੈਨਾਂ ਵਲੋਂ ਪਟਿਆਲਾ ਵਿਖੇ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਧਰਨਾ ਦੇ ਰਹੇ ਲਾਈਨਮੈਨਾਂ 'ਤੇ ਪੰਜਾਬ ਪੁਲਿਸ ਵਲੋਂ ਕੀਤਾ ਅੰਨੇ੍ਹਵਾਹ ਲਾਠੀਚਾਰਜ ਮਨੁੱਖੀ ਅਧਿਕਾਰਾਂ ਦੀ ਖੁੱਲ੍ਹ ਕੇ ਉਲੰਘਣਾ ਹੈ | ਇਹ ਵਿਚਾਰ ਸ਼੍ਰੋਮਣੀ ਪੰਥਕ ਦਲ ਦੇ ਪ੍ਰਧਾਨ ਇੰਜ. ਸੁਰਿੰਦਰ ਸਿੰਘ ਸਹੋਤਾ ਨੇ ਗੱਲਬਾਤ ਕਰਦਿਆਂ ਪੰਜਾਬ ਪੁਲਿਸ ਦੀ ਪੁਰਜ਼ੋਰ ਨਿਖੇਧੀ ਕਰਦਿਆਂ ਸਾਂਝੇ ਕੀਤੇ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਾਰੇ ਬੇਰੁਜ਼ਗਾਰ ਨÏਜਵਾਨਾਂ ਨੂੰ ਹੁਣ ਇਕੱਠੇ ਹੋ ਕੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ 'ਆਪ' ਦੀ ਸਰਕਾਰ ਦੀ ਘਟੀਆ ਕਾਰਵਾਈ ਦਾ ਮੂੰਹ ਤੋੜਵਾਂ ਜਵਾਬ ਦੇਣ ਲਈ ਤਿਆਰ ਰਹਿਣਾ ਚਾਹੀਦਾ ਹੈ ਕਿਉਂਕਿ ਸਾਡੇ ਦੇਸ਼ ਦਾ ਸੰਵਿਧਾਨ ਹਰ ਇਕ ਨਾਗਰਿਕ ਨੂੰ ਆਪਣੀ ਗੱਲ ਰੱਖਣ ਦਾ ਅਧਿਕਾਰ ਦਿੰਦਾ ਹੈ ਅਤੇ ਸਰਕਾਰ ਇਨ੍ਹਾਂ ਕੱਚੇ ਮੁਲਾਜ਼ਮਾਂ ਦੀ ਸ਼ਾਂਤਮਈ ਢੰਗ ਨਾਲ ਗੱਲਬਾਤ ਸੁਣਨ ਦੀ ਬਜਾਏ, ਉਨ੍ਹਾਂ ਦੇ ਅਧਿਕਾਰਾਂ ਨੂੰ ਜਬਰ ਜ਼ੁਲਮ ਨਾਲ ਦਬਾਉਣ 'ਚ ਲੱਗੀ ਹੋਈ ਹੈ¢


Ad Position 22
No active advertisement
ਪਿਛਲੀ ਖ਼ਬਰ ਆਰਜ਼ੀ ਹਸਪਤਾਲ ਨੇ ਇੱਕ ਹੀ ਦਿਨ 'ਚ 12 ਰੋਬੋਟਿਕ ਸਰਜਰੀਆਂ ਸਫਲਤਾਪੂਰਵਕ ਕਰਕੇ ਰਚਿਆ ਇਤਿਹਾਸ <br/> ਅਗਲੀ ਖ਼ਬਰ ਸੂਬੇ 'ਚ ਭਾਜਪਾ ਦੀ ਸਰਕਾਰ ਬਣਦਿਆਂ ਹੀ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਕਾਇਮ ਕਰਾਂਗੇ-ਕੇਵਲ ਸਿੰਘ ਢਿੱਲੋਂ <br/>
Ad Position 24