04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੈਬਨਿਟ ਮੰਤਰੀ ਮੁੰਡੀਆਂ ਵਲੋਂ ਹਲਕਾ ਸਾਹਨੇਵਾਲ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ <br/>

Ad Position 21
No active advertisement
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਹਲਕਾ ਸਾਹਨੇਵਾਲ ਦੇ ਵਿਕਾਸ ਕਾਰਜਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗਲਾਡਾ ਦੇ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ, ਡਾ. ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮਜਿਸਟਰੇਟ, ਜਸਲੀਨ ਕੌਰ ਭੁੱਲਰ ਲਾਲ ਮੀਟਿੰਗ ਕਰਦੇ ਹੋਏ | ਅਜੀਤ ਤਸਵੀਰ <br/> 10-06-2026
ਭਾਮੀਆਂ ਕਲਾਂ/ਲੁਧਿਆਣਾ, 9 ਜੂਨ (ਜਤਿੰਦਰ ਭੰਬੀ)-ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਮੰਗਲਵਾਰ ਨੂੰ ਸਾਹਨੇਵਾਲ ਹਲਕੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਨੂੰ ਦੇਖਦੇ ਹੋਏ ਪ੍ਰਾਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨ ਨੂੰ ਯਕੀਨੀ ਬਣਾਉਣ ਲਈ ਵਿਕਾਸ ਕਾਰਜਾਂ ਦੀ ਗਤੀ ਨੂੰ ਤੇਜ਼ ਕੀਤਾ ਜਾਵੇ | ਸਮੀਖਿਆ ਮੀਟਿੰਗ ਦੌਰਾਨ ਮੰਤਰੀ ਮੁੰਡੀਆਂ ਦੇ ਨਾਲ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗਲਾਡਾ ਦੇ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਡਾ. ਨਰਿੰਦਰ ਸਿੰਘ ਧਾਲੀਵਾਲ, ਉਪ ਮੰਡਲ ਮਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ | ਕੈਬਨਿਟ ਮੰਤਰੀ ਮੁੰਡੀਆਂ ਨੇ ਲੁਧਿਆਣਾ-ਰਾਹੋਂ ਸੜਕ 'ਤੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਅਤੇ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ | ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਰਾਹੋਂ ਸੜਕ 'ਤੇ ਸੀਵਰੇਜ ਦੇ ਪਾਣੀ ਦੇ ਜਮ੍ਹਾਂ ਹੋਣ ਦੀ ਸਮੱਸਿਆ ਨੂੰ ਵੀ ਜਲਦੀ ਹੱਲ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਡਰੇਨੇਜ ਨੂੰ ਬਿਹਤਰ ਬਣਾਉਣ ਅਤੇ ਖੇਤਰ ਵਿਚ ਪਾਣੀ ਭਰਨ ਤੋਂ ਰੋਕਣ ਲਈ ਸੀਵਰੇਜ ਸਿਸਟਮ ਨੂੰ ਸਾਫ਼ ਕਰਨ ਲਈ ਟੈਂਡਰ ਜਲਦੀ ਹੀ ਜਾਰੀ ਕੀਤੇ ਜਾਣਗੇ | ਅਧਿਕਾਰੀਆਂ ਨੇ ਮੰਤਰੀ ਨੂੰ ਦੱਸਿਆ ਕਿ ਰਾਹੋਂ ਸੜਕ 'ਤੇ ਜਾਨਵਰਾਂ ਦੇ ਲੰਘਣ ਲਈ ਅੰਡਰਪਾਥ ਦਾ ਕੰਮ ਪੂਰਾ ਹੋ ਗਿਆ ਹੈ, ਜਦੋਂ ਕਿ ਪਹੁੰਚ ਸੜਕਾਂ ਦਾ ਨਿਰਮਾਣ ਆਪਣੇ ਅੰਤਿਮ ਪੜਾਅ 'ਤੇ ਹੈ | ਸੜਕ ਨੂੰ ਚੌੜਾ ਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ ਸੁਚਾਰੂ ਬਣਾਉਣ ਲਈ ਬਿਜਲੀ ਦੇ ਖੰਭਿਆਂ ਨੂੰ ਬਦਲਣ ਦੀ ਪ੍ਰਕਿਰਿਆ ਵੀ ਜਲਦੀ ਸ਼ੁਰੂ ਹੋ ਜਾਵੇਗੀ | ਕੈਬਨਿਟ ਮੰਤਰੀ ਨੇ ਸਤਲੁਜ ਦਰਿਆ ਦੇ ਨੇੜੇ ਸਥਿਤ ਪਿੰਡਾਂ ਵਿਚ ਹੜ੍ਹ ਸੁਰੱਖਿਆ ਕਾਰਜਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਿਆ |

Ad Position 22
No active advertisement
ਪਿਛਲੀ ਖ਼ਬਰ ਮੁਲਾਕਾਤ ਦÏਰਾਨ ਹਵਾਲਾਤੀਆਂ ਨੂੰ ਨਸ਼ੀਲਾ ਪਾਊਡਰ ਦਿੰਦਾ ਕਾਬੂ <br/> ਅਗਲੀ ਖ਼ਬਰ ਮੋਬਾਈਲ ਚੋਰੀ ਕਰਨ ਦੇ ਮਾਮਲੇ 'ਚ ਲੋਕਾਂ ਨੇ ਕਾਬੂ ਕੀਤੇ ਨÏਜਵਾਨ ਦਾ ਕੀਤਾ ਕੁਟਾਪਾ <br/>
Ad Position 24