04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗਿਆਸਪੁਰਾ ਤੋਂ ਸੂਆ ਰੋਡ ਨੂੰ ਜਾਣ ਵਾਲੀ ਸੜਕ ਦੇ ਹਾਲਾਤ ਬਣੇ ਤਰਸਯੋਗ <br/>

Ad Position 21
No active advertisement
ਗਿਆਸਪੁਰਾ-ਸੂਆ ਰੋਡ 'ਤੇ ਸਥਿਤ ਲਾਲ ਚੱਕੀ ਵਾਲੀ ਗਲੀ 'ਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਬਾਰੇ ਜਾਣਕਾਰੀ ਦਿੰਦੇ ਲੋਕ | ਅਜੀਤ ਤਸਵੀਰ <br/> 10-06-2026
ਢੰਡਾਰੀ ਕਲਾਂ/ਲੁਧਿਆਣਾ, 9 ਜੂਨ (ਜਸਵੀਰ ਸਿੰਘ ਬੰਗਾ)-ਗਿਆਸਪੁਰਾ ਤੋਂ ਸੂਆ ਰੋਡ ਨੂੰ ਜਾਣ ਵਾਲੀ ਸੜਕ, ਜੋ ਪਿਛਲੇ ਕਈ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਹੋਈ ਹੈ, ਦੇ ਹਾਲਾਤ ਅੱਜ ਵੀ ਤਰਸਯੋਗ ਬਣੇ ਹੋਏ ਹਨ | ਉੱਥੇ ਕਾਰੋਬਾਰ ਕਰਨ ਵਾਲੇ ਦੁਕਾਨਦਾਰ ਵੀ ਡਾਢੇ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਗਿਆਸਪੁਰਾ-ਸੂਆ ਰੋਡ ਦੇ ਨਾਲ ਲਾਲ ਚੱਕੀ ਵਾਲੀ ਗਲੀ 'ਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਤੋਂ ਪ੍ਰੇਸ਼ਾਨ ਲੋਕਾਂ ਨੇ ਨਗਰ ਨਿਗਮ ਪ੍ਰਸ਼ਾਸਨ ਖ਼ਿਲਾਫ਼ ਖੁੱਲ੍ਹ ਕੇ ਭੜਾਸ ਕੱਢੀ | ਇਸ ਮੌਕੇ ਗੱਲਬਾਤ ਕਰਦਿਆਂ ਇਲਾਕਾ ਵਾਸੀ ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ, ਪਰਵਿੰਦਰ ਸਿੰਘ, ਹਰਜਿੰਦਰ ਸਿੰਘ ਗੱਬਰ, ਜਸਵਿੰਦਰ ਸਿੰਘ, ਕਰਨ, ਬਿੰਦਾ ਦੇਵੀ, ਕਿਰਨ ਦੇਵੀ, ਉਰਮਿਲਾ, ਅਰੁਣ ਸ਼ੁਕਲਾ ਤੇ ਸੀਮੂ ਸੋਨੀ ਨੇ ਦੱਸਿਆ ਕਿ ਪਿਛਲੇ ਕਈ ਦਿਨਾਂ ਤੋਂ ਸੀਵਰੇਜ ਦਾ ਗੰਦਾ ਪਾਣੀ ਓਵਰਫਲੋ ਹੋਣ ਕਾਰਨ ਸੜਕਾਂ 'ਤੇ ਘੁੰਮ ਰਿਹਾ ਹੈ | ਉਨ੍ਹਾਂ ਦੱਸਿਆ ਕਿ ਲੋਕਾਂ ਦਾ ਗਲੀ ਵਿਚੋਂ ਲੰਘਣਾ ਵੀ ਦੁੱਭਰ ਹੋਇਆ ਪਿਆ ਹੈ | ਉਨ੍ਹਾਂ ਦੱਸਿਆ ਕਿ ਕਈ ਵਾਰ ਸਬੰਧਿਤ ਜੇ.ਈ. ਨੂੰ ਇਸ ਸਮੱਸਿਆ ਬਾਰੇ ਜਾਣੰੂ ਕਰਵਾਇਆ ਗਿਆ ਹੈ, ਪਰ ਸਮੱਸਿਆ ਹੱਲ ਹੋਣ ਦੀ ਬਜਾਏ ਜਿਉਂ ਦੀ ਤਿਉਂ ਹੀ ਹੈ | ਲੋਕਾਂ ਨੇ ਦੱਸਿਆ ਕਿ ਗਲੀ ਵਿਚ ਖੜ੍ਹੇ ਸੀਵਰੇਜ ਦੇ ਓਵਰਫਲੋ ਪਾਣੀ ਕਾਰਨ ਮੱਛਰ ਪੈਦਾ ਹੋ ਰਿਹਾ ਹੈ, ਉਨ੍ਹਾਂ ਦੇ ਮਨਾਂ ਵਿਚ ਡਰ ਬਣਿਆ ਹੋਇਆ ਹੈ ਕਿ ਕਿਧਰੇ ਕੋਈ ਭਿਆਨਕ ਬਿਮਾਰੀ ਹੀ ਜਨਮ ਨਾ ਲੈ ਲਵੇ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗਰਮੀਆਂ ਦੀਆਂ ਛੁੱਟੀਆਂ ਹੋਣ ਕਾਰਨ ਘਰਾਂ ਵਿਚ ਹੀ ਕੈਦ ਹੋ ਕੇ ਰਹਿ ਗਏ ਹਨ, ਕਿਉਂਕਿ ਗਲੀ ਵਿਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਬੱਚੇ ਬਾਹਰ ਨਹੀਂ ਖੇਡ ਪਾਉਂਦੇ | ਲੋਕਾਂ ਨੇ ਨਗਰ ਨਿਗਮ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਗਲੀ ਵਿਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਦਾ ਹੱਲ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਜੇਕਰ ਇਸ ਦਾ ਕੋਈ ਪੱਕਾ ਹੱਲ ਨਹੀਂ ਹੋਇਆ ਤਾਂ ਉਹ ਸੰਘਰਸ਼ ਕਰਨ ਲਈ ਮਜਬੂਰ ਹੋਣਗੇ, ਜਿਸ ਦੀ ਜ਼ਿੰਮੇਵਾਰੀ ਸਬੰਧਿਤ ਵਿਭਾਗ ਦੀ ਹੋਵੇਗੀ |
24 ਘੰਟਿਆਂ 'ਚ ਸਮੱਸਿਆ ਦਾ ਹੱਲ ਕਰ ਦਿੱਤਾ ਜਾਵੇਗਾ-ਜੇ.ਈ. ਅਵਨੀਤ ਕੁਮਾਰ
ਇਸ ਸਬੰਧੀ ਗੱਲਬਾਤ ਕਰਦਿਆਂ ਓ. ਐਂਡ ਐਮ. ਸੈੱਲ ਦੇ ਜੇ.ਈ. ਅਵਨੀਤ ਕੁਮਾਰ ਨੇ ਦੱਸਿਆ ਕਿ ਰਾਤ ਸਮੇਂ ਸੁਪਰਸੰਕਸ਼ਨ ਮਸ਼ੀਨ ਲਗਾ ਕੇ 24 ਘੰਟਿਆਂ ਦੇ ਵਿਚ-ਵਿਚ ਸਮੱਸਿਆ ਦਾ ਪੱਕਾ ਹੱਲ ਕਰ ਦਿੱਤਾ ਜਾਵੇਗਾ ਅਤੇ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਜਵੱਦੀ ਟਕਸਾਲ ਵਲੋਂ ਤਿੰਨ ਰੋਜ਼ਾ ਸਾਲਾਨਾ ਗੁਰਮਤਿ ਸੰਗੀਤ ਕਾਰਜਸ਼ਾਲਾ ਅੱਜ ਤੋਂ ਆਰੰਭ ਅਗਲੀ ਖ਼ਬਰ ਮੁਲਾਕਾਤ ਦÏਰਾਨ ਹਵਾਲਾਤੀਆਂ ਨੂੰ ਨਸ਼ੀਲਾ ਪਾਊਡਰ ਦਿੰਦਾ ਕਾਬੂ <br/>
Ad Position 24