03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖ਼ੇ ਗੁਰਿਆਈ ਦਿਵਸ 'ਤੇ ਕੀਰਤਨ ਸਮਾਗਮ <br/>

Ad Position 21
No active advertisement
ਸਮਾਗਮ ਦੌਰਾਨ ਭਾਈ ਉਂਕਾਰ ਸਿੰਘ ਦੇ ਰਾਗੀ ਜਥੇ ਦਾ ਸਨਮਾਨ ਕਰਦੇ ਹੋਏ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ, ਚੇਅਰਮੈਨ ਬਲਜੀਤ ਸਿੰਘ ਸੇਠੀ ਅਤੇ ਕਰਤਾਰ ਸਿੰਘ ਬਰਾੜ | ਤਸਵੀਰ-ਸੇਵਕ ਸਿੰਘ <br/> 10-06-2026
ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਤੇ ਵਿਸ਼ੇਸ਼ ਕੀਰਤਨ ਸਮਾਗਮ ਗੁ: ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਕਰਵਾਏ ਗਏ | ਗੁਰੂ ਘਰ ਦੇ ਹਜ਼ੂਰੀ ਰਾਗੀ ਭਾਈ ਇੰਦਰਜੀਤ ਸਿੰਘ ਅਤੇ ਭਾਈ ਓਾਕਾਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜਥੇ ਨੇ ਸੰਗਤਾਂ ਨੂੰ ਗੁਰੂ ਜਸ ਨਾਲ ਜੋੜਿਆ ਅਤੇ ਗਿਆਨੀ ਮਹਿੰਦਰ ਸਿੰਘ ਲੁਧਿਆਣੇ ਵਾਲਿਆਂ ਨੇ ਸੰਗਤਾਂ ਨਾਲ ਗੁਰਬਾਣੀ ਅਤੇ ਇਤਿਹਾਸਕ ਵਿਚਾਰਾਂ ਦੀ ਸਾਂਝ ਪਾਈ ਗਈ ਅਤੇ ਉਨ੍ਹਾਂ ਦੱਸਿਆ ਕਿ ਮੀਰੀ- ਪੀਰੀ ਦੇ ਮਾਲਕ, ਛੇਵੇਂ ਸਤਿਗੁਰੂ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਇਕ ਨਿਰਮਲ -ਨਿਰਵੈਰ ਸ਼ਖ਼ਸੀਅਤ ਅਤੇ ਨਿਡਰਤਾ, ਸਾਹਸੀ ਸੂਝ ਅਤੇ ਰੂਹਾਨੀ ਬਾਦਸ਼ਾਹਤ ਦਾ ਸੁਮੇਲ ਸਨ | ਗੁਰੂ ਘਰ ਦੇ ਮੁੱਖ ਸੇਵਾਦਾਰ ਕੁਲਵਿੰਦਰ ਸਿੰਘ ਬੈਨੀਪਾਲ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਚੇਅਰਮੈਨ ਬਲਜੀਤ ਸਿੰਘ ਸੇਠੀ, ਪਰਮਿੰਦਰ ਸਿੰਘ, ਕਰਤਾਰ ਸਿੰਘ ਬਰਾੜ, ਦਰਸ਼ਨ ਸਿੰਘ, ਜਗਮੋਹਨ ਸਿੰਘ, ਸਰਬਜੀਤ ਸਿੰਘ ਚਗਰ, ਮਲਕੀਤ ਸਿੰਘ, ਯਸ਼ਪਾਲ ਸਿੰਘ, ਗੁਰਦੀਪ ਸਿੰਘ ਕਾਲੜਾ, ਰਜਿੰਦਰ ਸਿੰਘ ਭਾਟੀਆ, ਸੁਖਵਿੰਦਰ ਪਾਲ ਸਿੰਘ, ਚਰਨਜੀਤ ਸਿੰਘ ਪਾਇਲ, ਮਨਜੀਤ ਸਿੰਘ ਪਾਇਲ, ਗੁਰਚਰਨ ਸਿੰਘ, ਹਰਨੇਕ ਸਿੰਘ, ਪਰਮਜੀਤ ਸਿੰਘ, ਅਮਰਜੀਤ ਸਿੰਘ, ਬਲਬੀਰ ਸਿੰਘ, ਡਾਕਟਰ ਪ੍ਰੇਮ ਸਿੰਘ ਚਾਵਲਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਬੈਂਸ ਨੇ ਜ਼ਰੂਰਤਮੰਦ ਪਰਿਵਾਰ ਨੂੰ ਮਕਾਨ ਬਣਾ ਕੇ ਦਿੱਤਾ <br/>
Ad Position 24