03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ <br/>

Ad Position 21
No active advertisement
ਗੁਰਦੁਆਰਾ ਸ਼ਹੀਦਾਂ ਫੇਰੂਮਾਨ ਵਿਖੇ ਕਰਵਾਏ ਗੁਰਮਤਿ ਸਮਾਗਮ ਦੌਰਾਨ ਰਾਗੀ ਸਿੰਘਾਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ | ਤਸਵੀਰ-ਸੇਵਕ ਸਿੰਘ <br/> 10-06-2026
ਲੁਧਿਆਣਾ, 9 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ਼ਹੀਦਾਂ ਫੇਰੂਮਾਨ ਢੋਲੇਵਾਲ ਚੌਕ ਵਿਖੇ ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਹਫਤਾਵਾਰੀ ਗੁਰਮਤਿ ਸਮਾਗਮ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥਿਆਂ ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਗੁਰਮੇਲ ਸਿੰਘ ਬਰਨਾਲਾ, ਭਾਈ ਗੁਰਦੀਪ ਸਿੰਘ ਜੈਪੁਰ ਵਾਲੇ, ਭਾਈ ਪਰਮਵੀਰ ਸਿੰਘ ਲੁਧਿਆਣਾ ਵਾਲਿਆਂ ਅਤੇ ਵਿਸ਼ੇਸ਼ ਤੌਰ 'ਤੇ ਪੁੱਜੇ ਭਾਈ ਸੁਖਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਸਾਹਿਬ ਵਾਲਿਆਂ ਅਤੇ ਉਨ੍ਹਾਂ ਦੇ ਜਥੇ ਵਲੋਂ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਈ ਗਈ | ਉਪਰੰਤ ਗੁਰਦੁਆਰਾ ਸਾਹਿਬ ਦੇ ਮੁੱਖ ਕਥਾ ਵਾਚਕ ਭਾਈ ਮਨਪ੍ਰੀਤ ਸਿੰਘ ਨੇ ਗੁਰੂ ਘਰ ਨਤਮਸਤਕ ਹੋਈਆਂ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਆਖਿਆ ਕਿ ਗੁਰੂ ਸਾਹਿਬਾਨ ਵਲੋਂ ਦਰਸਾਏ ਮਾਰਗ 'ਤੇ ਚੱਲਣ ਨਾਲ ਜੀਵਨ ਦੇ ਅਸਲ ਮਾਰਗ ਦੀ ਸੱਚਾਈ ਪ੍ਰਾਪਤ ਹੁੰਦੀ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਐਡਵੋਕੇਟ ਬਲਵਿੰਦਰ ਸਿੰਘ ਲਾਇਲਪੁਰੀ ਨੇ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਪਰਮਜੀਤ ਸਿੰਘ ਲਾਇਲਪੁਰੀ, ਤੇਜਿੰਦਰ ਸਿੰਘ ਡੰਗ, ਤਰਲੋਚਨ ਸਿੰਘ ਬੱਬਰ, ਮਨਪ੍ਰੀਤ ਸਿੰਘ ਪਿ੍ੰਸ, ਗੁਰਜੀਤ ਸਿੰਘ ਟੋਨੀ ਗਿੱਲ ਐਨਆਰਆਈ, ਇੰਦਰਜੀਤ ਸਿੰਘ ਮੱਕੜ, ਜਤਿੰਦਰਪਾਲ ਸਿੰਘ ਸਲੂਜਾ, ਸੁਰਿੰਦਰਜੀਤ ਸਿੰਘ ਮੱਕੜ, ਬਲਜੀਤ ਸਿੰਘ ਦੁਖੀਆ, ਅਵਤਾਰ ਸਿੰਘ ਪਨੇਸਰ, ਪ੍ਰੀਤਮ ਸਿੰਘ ਮਣਕੂ, ਇੰਦਰਜੀਤ ਸਿੰਘ ਗੋਲਾ, ਲਖਵਿੰਦਰ ਸਿੰਘ ਲੱਖਾ, ਸੁਰਿੰਦਰ ਸਿੰਘ ਨਾਰੰਗ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੀ. ਏ. ਯੂ. ਅਤੇ ਭਾਰਤੀ ਮੌਸਮ ਵਿਗਿਆਨ ਵਿਭਾਗ ਵਿਚਕਾਰ ਮੌਸਮ ਰਡਾਰ ਸਥਾਪਿਤ ਕਰਨ ਲਈ ਸਮਝੌਤੇ 'ਤੇ ਪੁੱਜੇ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਰਾਭਾ ਨਗਰ ਵਿਖੇ ਗੁਰਮਤਿ ਸਮਾਗਮ <br/>
Ad Position 24