03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਸੀਟੀ ਯੂਨੀਵਰਸਿਟੀ ਵਲੋਂ ਪੁਲਿਸ ਮੁਲਾਜ਼ਮਾਂ ਲਈ ਠੰਢੇ ਪਾਣੀ ਤੇ ਲੱਸੀ ਦੀ ਸੇਵਾ <br/>

Ad Position 21
No active advertisement
ਅਜੀਤ ਡੈਸਕ 10-06-2026
ਜਲੰਧਰ, 9 ਜੂਨ (ਜਸਪਾਲ ਸਿੰਘ)-ਲੁਧਿਆਣਾ ਵਿੱਚ ਵਧ ਰਹੀ ਗਰਮੀ ਦੇ ਮੱਦੇਨਜ਼ਰ ਡਿਊਟੀ 'ਤੇ ਤਾਇਨਾਤ ਪੁਲਿਸ ਕਰਮਚਾਰੀਆਂ ਪ੍ਰਤੀ ਧੰਨਵਾਦ ਅਤੇ ਸਨਮਾਨ ਪ੍ਰਗਟ ਕਰਨ ਲਈ ਸੀ ਟੀ ਯੂਨੀਵਰਸਿਟੀ ਵੱਲੋਂ ਇੱਕ ਵਿਸ਼ੇਸ਼ ਗਰਮੀ ਰਾਹਤ ਮੁਹਿੰਮ ਸ਼ੁਰੂ ਕੀਤੀ ਗਈ | ਇਸ ਪਹਿਲ ਤਹਿਤ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਫੈਕਲਟੀ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮਿਲ ਕੇ ਸ਼ਹਿਰ ਦੇ ਵੱਖ-ਵੱਖ ਸਥਾਨਾਂ 'ਤੇ ਤਾਇਨਾਤ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਲੱਸੀ ਅਤੇ ਠੰਢਾ ਪੀਣ ਵਾਲਾ ਪਾਣੀ ਵੰਡਿਆ ¢ ਇਸ ਮੁਹਿੰਮ ਦਾ ਉਦੇਸ਼ ਤਿੱਖੀ ਗਰਮੀ ਵਿੱਚ ਡਿਊਟੀ ਕਰ ਰਹੇ ਪੁਲਿਸ ਕਰਮਚਾਰੀਆਂ ਨੂੰ ਰਾਹਤ ਪ੍ਰਦਾਨ ਕਰਨ ਦੇ ਨਾਲ-ਨਾਲ ਵਿਦਿਆਰਥੀਆਂ ਵਿੱਚ ਸੇਵਾ ਭਾਵਨਾ, ਸਮਾਜਿਕ ਜ਼ਿੰਮੇਵਾਰੀ ਅਤੇ ਮਨੁੱਖਤਾ ਦੇ ਮੁੱਲਾਂ ਨੂੰ ਉਤਸ਼ਾਹਿਤ ਕਰਨਾ ਸੀ ¢ ਇਸ ਮÏਕੇ 'ਤੇ ਸੀ ਟੀ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਮਨਬੀਰ ਸਿੰਘ ਨੇ ਕਿਹਾ ਕਿ ਪੁਲਿਸ ਕਰਮਚਾਰੀ ਮੁਸ਼ਕਲ ਮÏਸਮ ਅਤੇ ਚੁਣÏਤੀਪੂਰਨ ਹਾਲਾਤਾਂ ਵਿੱਚ ਵੀ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਂਦੇ ਹਨ ਤੇ ਇਹ ਨਿੱਕਾ ਜਿਹਾ ਉਪਰਾਲਾ ਉਨ੍ਹਾਂ ਪ੍ਰਤੀ ਸਾਡੇ ਫਰਜ਼ ਦਾ ਪ੍ਰਗਟਾਵਾ ਹੈ ¢ ਇਸੇ ਤਰ੍ਹਾਂ ਡਿਵੀਜ਼ਨ ਆਫ ਸਟੂਡੈਂਟ ਵੈਲਫੇਅਰ (ਡੀਐਸਡਬਲਯੂ) ਦੇ ਡਾਇਰੈਕਟਰ ਇੰਜੀ. ਦਵਿੰਦਰ ਸਿੰਘ ਨੇ ਕਿਹਾ ਕਿ ਸੀ ਟੀ ਯੂਨੀਵਰਸਿਟੀ ਵਿਦਿਆਰਥੀਆਂ ਵਿੱਚ ਹਮਦਰਦੀ, ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੇ ਮੁੱਲ ਵਿਕਸਿਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ¢ ਇਸ ਮੁਹਿੰਮ ਵਿੱਚ ਐਡੀਸ਼ਨਲ ਡਾਇਰੈਕਟਰ ਐਡਮਿਸ਼ਨ ਡਾ. ਅਮਨਦੀਪ ਟਾਂਗਰੀ ਨੇ ਵੀ ਵਿਦਿਆਰਥੀਆਂ ਨਾਲ ਭਾਗ ਲਿਆ |

Ad Position 22
No active advertisement
ਪਿਛਲੀ ਖ਼ਬਰ ਵਾਰਿਸ ਪੰਜਾਬ ਦੇ ਪਾਰਟੀ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਇਆਲੀ ਅਤੇ ਸ਼ਿਵਾਲਿਕ ਗੁਰਦੁਆਰਾ ਥੜ੍ਹਾ ਸਾਹਿਬ ਇਆਲੀ ਕਲਾਂ ਵਿ... ਅਗਲੀ ਖ਼ਬਰ ਲੁਧਿਆਣਾ 'ਚ 15 ਜੂਨ ਤੋਂ 30 ਸਤੰਬਰ ਤੱਕ 24 ਘੰਟੇ ਹੜ੍ਹ ਐਮਰਜੈਂਸੀ ਲਈ ਕੰਟਰੋਲ ਰੂਮ ਰਹਿਣਗੇ ਕਾਰਜਸ਼ੀਲ <br/>
Ad Position 24