27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕੇਂਦਰ ਸਰਕਾਰ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਕੀਤਾ ਵਾਧਾ ਵਾਪਸ ਲਵੇ-ਲੱਖੋਵਾਲ <br/>

Ad Position 21
No active advertisement
ਅਜੀਤ ਡੈਸਕ 11-06-2026
ਲੁਧਿਆਣਾ, 10 ਜੂਨ (ਜਤਿੰਦਰ ਭੰਬੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਦੀ ਮਟਿੰਗ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਦੀ ਪ੍ਰਧਾਨਗੀ ਹੇਠ ਮੁੱਖ ਦਫ਼ਤਰ ਵਿਖੇ ਹੋਈ, ਜਿਸ 'ਚ ਯੂਨੀਅਨ ਦੇ ਐਗਜੈਕਟਿਵ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਸ਼ਾਮਿਲ ਹੋਏ | ਇਸ ਮੌਕੇ ਸਰਪ੍ਰਸਤ ਅਵਤਾਰ ਸਿੰਘ ਮੇਹਲੋਂ ਤੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਤੋਂ ਤੁਰੰਤ ਬਾਅਦ ਤੇਲ ਕੰਪਨੀਆਂ ਨੂੰ ਤੇਲ ਕੀਮਤਾਂ ਵਧਾਉਣ ਦੀ ਖੁੱਲ੍ਹ ਦੇ ਕੇ ਲੋਕਾਂ ਉੱਪਰ ਵੱਡਾ ਆਰਥਿਕ ਬੋਝ ਪਾ ਦਿੱਤਾ ਅਤੇ ਕਮਰਸ਼ੀਅਲ ਗੈਸ ਸਲੰਡਰ ਦੇ ਭਾਅ ਦੱੁਗਣੇ ਤਿੱਗਣੇ ਹੋ ਚੁੱਕੇ ਹਨ, ਘਰੇਲੂ ਗੈਸ ਸਲੰਡਰ ਵਿਚ ਵੀ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ, ਜਿਸ ਨਾਲ ਲੋਕਾਂ ਦਾ ਜੀਣਾ ਮੁਹਾਲ ਹੋਇਆ ਪਿਆ ਹੈ | ਦੇਸ਼ ਦਾ ਅੰਨਦਾਤਾ ਕਿਸਾਨ ਪਹਿਲਾਂ ਹੀ ਵੱਡੇ ਆਰਥਿਕ ਘਾਟੇ ਵੱਲ ਜਾ ਰਹੀ ਖੇਤੀ ਕਾਰਨ ਔਕੜਾਂ ਦਾ ਸਾਹਮਣਾ ਕਰ ਰਿਹਾ ਹੈ | ਉਨ੍ਹਾਂ ਡੀਜ਼ਲ ਦੇ ਰੇਟ ਵਿਚ ਕੀਤਾ ਭਾਰੀ ਵਾਧੇ ਦੀ ਨਿੰਦਾ ਕਰਦਿਆਂ ਕਿਹਾ ਕਿ ਇਹ ਵਾਧਾ ਕਿਸਾਨਾਂ ਦੀ ਫਸਲ ਤੇ ਖਰਚਿਆਂ ਉੱਪਰ ਭਾਰੀ ਪਵੇਗਾ, ਜਿਸ ਨੂੰ ਦੇਖਦੇ ਹੋਏ ਸਰਕਾਰ ਕੀਤੇ ਵਾਧੇ ਨੂੰ ਤੁਰੰਤ ਵਾਪਸ ਲਵੇ | ਮੀਟਿੰਗ ਨੂੰ ਸੰਬੋਧਨ ਕਰਦਿਆਂ ਨਿਰਮਲ ਸਿੰਘ ਝੰਡੂਕੇ ਤੇ ਪਰਸ਼ੋਤਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ 'ਚ ਝੌਨੇ ਦਹਾ ਸੀਜਨ ਵਿਚ ਖਾਦਾਂ ਦੀ ਭਾਰੀ ਕਮੀ ਪਾਈ ਜਾ ਰਹੀ ਹੈ, ਡੀ.ਏ.ਪੀ, ਯੂਰੀਆ, ਐਨ.ਪੀ.ਕੇ., ਪੋਟਾਸ ਆਦਿ ਖਾਦਾਂ ਲੈਣੀਆਂ ਔਖੀਆਂ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਸੋਸਾਇਟੀਆਂ ਅਤੇ ਖਾਦ ਵਾਲੀਆਂ ਦੁਕਾਨਾਂ ਉੱਪਰ ਕਿਸਾਨਾਂ ਦੀ ਭਾਰੀ ਲੁੱਟ ਕੀਤੀ ਜਾ ਰਹੀ ਹੈ | ਹਰਮਿੰਦਰ ਸਿੰਘ ਖਹਿਰਾ, ਚਰਨ ਸਿੰਘ ਮੁੰਡੀਆ ਤੇ ਬਲਦੇਵ ਸਿੰਘ ਪੂਨੀਆਂ ਨੇ ਕਿਹਾ ਕਿ ਸਰਕਾਰ ਪਿਛਲੀਆਂ ਗਲਤੀਆਂ ਤੋਂ ਸਬਕ ਲੈਂਦੇ ਹੋਏ ਬੰਨ੍ਹ ਮਜ਼ਬੂਤ ਕਰੇ | ਜਸਵੰਤ ਸਿੰਘ ਬੀਜਾ, ਸਿਮਰਨਜੀਤ ਸਿੰਘ ਘੁੱਦੂਵਾਲਾ ਤੇ ਗੁਰਪ੍ਰੀਤ ਸਿੰਘ ਸਾਹਾਬਾਣਾ ਨੇ ਕਿਹਾ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ, ਸਾਡੀ ਪੰਜਾਬ ਸਰਕਾਰ ਤੇ ਪਾਵਰਕੋਮ ਤੋਂ ਮੰਗ ਹੈ ਕਿ ਕਿਸਾਨਾਂ ਨੂੰ ਹੁਣੇ ਤੋਂ ਹੀ 10 ਘੰਟੇ ਨਿਰਵਿਘਨ ਮੋਟਰਾਂ ਦੀ ਸਪਲਾਈ ਦਿੱਤੀ ਜਾਵੇ, ਕਿਉਂਕਿ ਮਹਿੰਗੇ ਡੀਜ਼ਲ ਕਾਰਨ ਕਿਸਾਨਾਂ ਦਾ ਜਨਰੇਟਰ ਚਲਾਉਣਾ ਵੱਸੋਂ ਬਾਹਰ ਹੈ | ਇਸ ਮੌਕੇ ਵੱਡੀ ਗਿਣਤੀ ਵਿਚ ਕਿਸਾਨ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ 29 ਫ਼ਰਮਾਂ ਨੂੰ ਜੀ.ਐਸ.ਟੀ. ਵਿਭਾਗ ਨੇ ਲਿਆ ਜਾਂਚ ਦੇ ਘੇਰੇ 'ਚ <br/> ਅਗਲੀ ਖ਼ਬਰ ਜ਼ਿਲ੍ਹਾ ਲੁਧਿਆਣਾ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸੰਬੰਧੀ ਕੈਂਪ ਜਾਰੀ
Ad Position 24