26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅਦਾਲਤ ਵਲੋਂ ਹਵਾਲਾਤੀ ਸੁਖਵਿੰਦਰ ਸਿੰਘ ਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ <br/>

Ad Position 21
No active advertisement
ਅਜੀਤ ਡੈਸਕ 11-06-2026
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਅਦਾਲਤ ਕਰਨਬੀਰ ਸਿੰਘ ਬੱਤਰਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ, ਲੁਧਿਆਣਾ ਵਲੋਂ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਪਿੰਡ ਕਿਲ੍ਹਾ ਲਾਲ ਸਿੰਘ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋਣ ਤੋਂ ਬਾਅਦ ਉਸ ਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ ਕੀਤੇ ਹਨ | ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ, ਲੁਧਿਆਣਾ ਵਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਕਤ ਹਵਾਲਾਤੀ ਜੋ ਕਿ ਮੁੱਕਦਮਾ ਨੰਬਰ 127 ਮਿਤੀ 01-05-2025 ਧਾਰਾ 333/ 191(3)/ 190/ 351(2)/ 324(4)/ 62 ਬੀ.ਐਨ.ਐਸ., ਥਾਣਾ ਡਵੀਜ਼ਨ ਨੰਬਰ 5, ਤਹਿਤ ਮਿਤੀ 03-05-2025 ਨੂੰ ਇਸ ਜੇਲ੍ਹ ਵਿਚ ਦਾਖਲ ਹੋਇਆ ਸੀ | ਉਨ੍ਹਾਂ ਅੱਗੇ ਦੱਸਿਆ ਕਿ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੀ 9 ਜੂਨ ਨੂੰ ਸਵੇਰੇ 06:35 ਵਜੇ ਕੇਂਦਰੀ ਜੇਲ੍ਹ, ਲੁਧਿਆਣਾ ਵਿਖੇ ਮੌਤ ਹੋਣ 'ਤੇ ਉਸਦਾ ਪੋਸਟਮਾਰਟਮ ਕਰਵਾਇਆ ਜਾਣਾ ਹੈ ਪਰੰਤੂ ਉਕਤ ਹਵਾਲਾਤੀ ਦਾ ਕੋਈ ਵਾਰਸ ਨਾ ਮਿਲਣ ਕਾਰਨ ਮਾਨਯੋਗ ਅਦਲਾਤ ਸ੍ਰੀ ਕਰਨਬੀਰ ਸਿੰਘ ਬੱਤਰਾ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ, ਲੁਧਿਆਣਾ ਵਲੋਂ ਉਕਤ ਹਵਾਲਾਤੀ ਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕੀਤਾ ਗਿਆ ਹੈ ਅਤੇ ਉਕਤ ਹਵਾਲਾਤੀ ਦੇ ਵਾਰਸ ਲੱਭਣ ਲਈ ਵੀ ਹੁਕਮ ਜਾਰੀ ਕੀਤੇ ਗਏ ਹਨ | ਸਹਾਇਕ ਸੁਪਰਡੰਟ ਕੇਂਦਰੀ ਜੇਲ੍ਹ, ਲੁਧਿਆਣਾ ਵਲੋਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਗਿਆ ਕਿ ਜੇਕਰ ਹਵਾਲਾਤੀ ਸੁਖਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਦੇ ਵਾਰਸਾਂ ਸਬੰਧੀ ਕੋਈ ਜਾਣਕਾਰੀ ਰੱਖਦਾ ਹੈ ਤਾਂ ਕੇਂਦਰੀ ਜੇਲ੍ਹ ਦੇ ਕੰਟਰੋਲ ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |

Ad Position 22
No active advertisement
ਪਿਛਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂਆਂ ਵਲੋਂ ਇਯਾਲੀ ਦਾ ਸਨਮਾਨ <br/> ਅਗਲੀ ਖ਼ਬਰ ਪੀ.ਏ.ਯੂ. ਕਿਸਾਨ ਕਲੱਬ 'ਚ ਕਿਸਾਨ ਬੀਬੀਆਂ ਲਈ ਸਿਖਲਾਈ ਪ੍ਰੋਗਰਾਮ ਕਰਵਾਇਆ <br/>
Ad Position 24