26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

'ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂਆਂ ਵਲੋਂ ਇਯਾਲੀ ਦਾ ਸਨਮਾਨ <br/>

Ad Position 21
No active advertisement
ਅਜੀਤ ਡੈਸਕ 11-06-2026
ਲੁਧਿਆਣਾ 10 ਜੂਨ (ਪਰਮਿੰਦਰ ਸਿੰਘ ਆਹੂਜਾ)-ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂਆਂ ਵਲੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੇ ਪਾਰਟੀ 'ਚ ਸ਼ਾਮਿਲ ਹੋਣ ਦਾ ਸਵਾਗਤ ਕੀਤਾ ਹੈ | ਆਗੂਆਂ ਵਲੋਂ ਅੱਜ ਮਨਪ੍ਰੀਤ ਸਿੰਘ ਅਯਾਲੀ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪਾਰਟੀ ਦੇ ਕੋਰ ਕਮੇਟੀ ਮੈਂਬਰ ਅਤੇ ਅਬਜਰਵਰ ਪਿ੍ਥੀਪਾਲ ਸਿੰਘ ਬਟਾਲਾ ਅਤੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਆਗੂ ਹਾਜ਼ਰ ਸਨ | ਇਸ ਮੌਕੇ ਇਨ੍ਹਾਂ ਆਗੂਆਂ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਮਨਪ੍ਰੀਤ ਸਿੰਘ ਇਆਲੀ ਦੇ ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਵਿਚ ਸ਼ਾਮਿਲ ਹੋਣ ਤੇ ਪਾਰਟੀ ਵਿਚ ਭਾਰੀ ਉਤਸ਼ਾਹ ਤੇ ਜੋਸ਼ ਪਾਇਆ ਜਾ ਰਿਹਾ ਹੈ | ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਅਹੁਦੇਦਾਰਾਂ ਅਤੇ ਵਰਕਰਾਂ ਵਿਚ ਇਆਲੀ ਦੇ ਪਾਰਟੀ ਵਿਚ ਆਉਣ 'ਤੇ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਜ਼ਿਲ੍ਹਾ ਲੁਧਿਆਣਾ ਸ਼ਹਿਰੀ ਦਿਹਾਤੀ ਖੰਨਾ ਦਿਹਾਤੀ ਜਗਰਾਉਂ ਦੇ ਅਹੁਦੇਦਾਰ ਅੱਜ ਕੋਰ ਕਮੇਟੀ ਮੈਂਬਰ ਤੇ ਅਬਜਰਵਰ ਪਿ੍ਥੀਪਾਲ ਸਿੰਘ ਬਟਾਲਾ ਅਤੇ ਸੀਨੀਅਰ ਆਗੂ ਜਸਵੰਤ ਸਿੰਘ ਚੀਮਾ ਦੀ ਅਗਵਾਈ ਹੇਠ ਇਆਲੀ ਦਾ ਧੰਨਵਾਦ ਅਤੇ ਸਵਾਗਤ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ | ਅਹੁਦੇਦਾਰਾਂ ਵਲੋਂ ਸਿਰਪਾਓ ਪਾ ਕੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ | ਇਸ ਮੌਕੇ ਬੋਲਦਿਆਂ ਪਿ੍ਥੀਪਾਲ ਸਿੰਘ ਬਟਾਲਾ ਨੇ ਕਿਹਾ ਕਿ ਇਆਲੀ ਦੇ ਆਉਣ ਨਾਲ 'ਅਕਾਲੀ ਦਲ ਵਾਰਿਸ ਪੰਜਾਬ ਦੇ' ਪਾਰਟੀ ਨੂੰ ਬਹੁਤ ਵੱਡਾ ਹੁਲਾਰਾ ਮਿਲਿਆ ਹੈ | ਜਥੇਦਾਰ ਚੀਮਾ ਨੇ ਕਿਹਾ ਇਆਲੀ ਦੇ ਪਾਰਟੀ ਵਿਚ ਆਉਣ ਨਾਲ ਜ਼ਿਲ੍ਹਾ ਲੁਧਿਆਣਾ ਵਿਚ ਪਾਰਟੀ ਬਹੁਤ ਮਜ਼ਬੂਤ ਹੋਈ ਹੈ | ਹਨੀ ਸਿੰਗਲਾ ਨੇ ਕਿਹਾ ਕਿ ਸ. ਇਆਲੀ ਕਰਕੇ ਪੰਜਾਬ ਦਾ ਹਿੰਦੂ ਵਰਗ ਵੀ ਬਹੁਤ ਵੱਡੀ ਗਿਣਤੀ ਵਿਚ ਪਾਰਟੀ ਨਾਲ ਜੁੜੇਗਾ | ਇਸ ਮੌਕੇ ਹਰਪਾਲ ਸਿੰਘ ਕੋਹਲੀ, ਮਲਕੀਤ ਸਿੰਘ ਬੱਲ, ਜਸਵਿੰਦਰ ਸਿੰਘ ਲਲਤੋਂ, ਰੌਸ਼ਨ ਸਿੰਘ ਸਾਗਰ ,ਕੁਲਵਿੰਦਰ ਸਿੰਘ ਚੰਦੀ, ਬਲਰਾਜ ਸਿੰਘ ਧਾਲੀਵਾਲ, ਬਾਬਾ ਹਰਜੀਤ ਸਿੰਘ ਰਾਏਕੋਟ, ਸਰਬਜੀਤ ਸਿੰਘ ਸਮਰਾਲਾ ਅਤੇ ਹਰਭਜਨ ਸਿੰਘ ਇਆਲੀ ਆਦਿ ਨੇ ਵੀ ਵਿਚਾਰ ਰੱਖੇ | ਇਸ ਮੌਕੇ ਵਰਕਰਾਂ ਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਇਸ ਵਕਤ ਪੰਜਾਬ ਅਤੇ ਪੰਥ ਨੂੰ ਬਚਾਉਣ ਵਾਸਤੇ ਸਾਰੀਆਂ ਹਮਖਿਆਲੀ ਧਿਰਾਂ ਅਤੇ ਜਥੇਬੰਦੀਆਂ ਨੂੰ ਇਕ ਪਲੇਟਫਾਰਮ ਤੇ ਇਕੱਠੇ ਹੋਣ ਦੀ ਲੋੜ ਹੈ | ਪੰਜਾਬ ਦੀ ਆਰਥਿਕਤਾ, ਕਾਰੋਬਾਰ, ਵਪਾਰ ਕਿਰਸਾਨੀ, ਨੌਜਵਾਨੀ ਨੂੰ ਮੁੜ ਪੈਰਾਂ ਸਿਰ ਕਰਨ ਲਈ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ | ਇਸ ਮੌਕੇ ਚੇਅਰਮੈਨ ਅਮਰਜੀਤ ਸਿੰਘ, ਹਰਭਜਨ ਸਿੰਘ, ਪਿ੍ਤਪਾਲ ਸਿੰਘ ਰੋੜ੍ਹ, ਭੁਪਿੰਦਰ ਸਿੰਘ ਡਿੰਪਲ, ਹਰਜੀਤ ਸਿੰਘ ਪੱਖੋਵਾਲ, ਰਤਨ ਸਿੰਘ ਰੰਧਾਵਾ, ਕੁਲਦੀਪ ਸਿੰਘ ਭਿੱਟੇਵਿੰਡ, ਮਨਜੀਤ ਸਿੰਘ ਚਾਵਲਾ, ਜਗਤਾਰ ਸਿੰਘ ਹੰਬੜਾ, ਹਰਮੀਤ ਸਿੰਘ ਲੁਧਿਆਣਾ, ਸ਼ਮਸ਼ੇਰ ਸਿੰਘ ਲਾਡੂਵਾਲ, ਜਗਦੀਪ ਸਿੰਘ ਸਰਪੰਚ ਰਾਊਵਾਲ ਸਮਰਾਲਾ, ਸੁਖਵਿੰਦਰ ਸਿੰਘ ਰਾਊਵਾਲ, ਅਜਮੇਰ ਸਿੰਘ ਢੇਰੀ, ਬਲਵੀਰ ਸਿੰਘ ਸਮਰਾਲਾ, ਕੁਲਵਿੰਦਰ ਸਿੰਘ ਕਾਲਾ ਸਿੱਧਵਾਂ ਬੇਟ, ਇੰਦਰਜੀਤ ਸਿੰਘ, ਜਸਵਿੰਦਰ ਸਿੰਘ ਲਾਡੂਵਾਲ, ਮਨਜੀਤ ਸਿੰਘ ਮੰਡ ਬੰਸੀਪੁਰਾ ਆਦਿ ਆਗੂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ <br/> ਅਗਲੀ ਖ਼ਬਰ ਅਦਾਲਤ ਵਲੋਂ ਹਵਾਲਾਤੀ ਸੁਖਵਿੰਦਰ ਸਿੰਘ ਦਾ ਪੋਸਟਮਾਰਟਮ 72 ਘੰਟੇ ਲਈ ਮੁਲਤਵੀ ਕਰਨ ਦੇ ਹੁਕਮ ਜਾਰੀ <br/>
Ad Position 24