26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ <br/>

Ad Position 21
No active advertisement
ਅਜੀਤ ਡੈਸਕ 11-06-2026
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਗੁਰ ਦਸਮੇਸ਼ ਸੇਵਾ ਸੁਸਾਇਟੀ ਵਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗੁਰਿਆਈ ਦਿਵਸ ਨੂੰ ਸਮਰਪਿਤ ਕੀਰਤਨ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਥ ਪ੍ਰਸਿੱਧ ਕੀਰਤਨੀਏ ਭਾਈ ਤਜਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਾਲਿਆਂ ਦੇ ਕੀਰਤਨੀ ਜਥੇ ਨੇ ਵਿਸ਼ੇਸ਼ ਤੌਰ 'ਤੇ ਆਪਣੀਆਂ ਹਾਜ਼ਰੀਆਂ ਭਰ ਕੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ | ਕੀਰਤਨ ਸਮਾਗਮ ਦੌਰਾਨ ਭਾਈ ਰਣਜੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ | ਇਸ ਮੌਕੇ ਸੁਸਾਇਟੀ ਦੇ ਮੈਬਰਾਂ ਨੇ ਸਾਂਝੇ ਤੌਰ 'ਤੇ ਭਾਈ ਤਜਿੰਦਰ ਸਿੰਘ ਦੇ ਕੀਰਤਨੀ ਜੱਥੇ ਦੇ ਮੈਬਰਾਂ ਨੂੰ ਸਿਰਪਾਉ ਭੇਟ ਕਰਕੇ ਸਨਮਾਨਿਤ ਵੀ ਕੀਤਾ | ਸਮਾਗਮ 'ਚ ਦਸਮੇਸ਼ ਸੇਵਾ ਸੁਸਾਇਟੀ ਦੇ ਪ੍ਰਮੁੱਖ ਮੈਂਬਰ ਇੰਦਰਬੀਰ ਸਿੰਘ ਬੱਤਰਾ, ਹਰਪਾਲ ਸਿੰਘ ਬੱਤਰਾ, ਰਜਿੰਦਰ ਸਿੰਘ ਡੰਗ, ਸਰਬਜੀਤ ਸਿੰਘ, ਬਲਬੀਰ ਸਿੰਘ ਭਾਟੀਆ, ਹਰਪਾਲ ਸਿੰਘ ਖਾਲਸਾ, ਹਰਮੀਤ ਸਿੰਘ ਡੰਗ, ਭੁਪਿੰਦਰ ਸਿੰਘ ਜੁਨੇਜਾ, ਗੁਰਦੀਪ ਸਿੰਘ ਡੀਮਾਰਟੇ, ਐਨ. ਪੀ ਸਿੰਘ ਕਥੂਰੀਆ, ਸੁਰਿੰਦਰਪਾਲ ਸਿੰਘ ਭੁਟੀਆਣੀ, ਰਘਬੀਰ ਸਿੰਘ, ਮਹਿੰਦਰ ਸਿੰਘ ਡੰਗ, ਗੁਰਬਚਨ ਸਿੰਘ, ਅੱਤਰ ਸਿੰਘ ਮਕੱੜ, ਹਰਪ੍ਰੀਤ ਸਿੰਘ ਨੀਟਾ, ਦਵਿੰਦਰ ਸਿੰਘ ਬਿੱਟੂ, ਹਰਚਰਨ ਸਿੰਘ ਕਾਲੜਾ, ਕੰਵਲਪ੍ਰੀਤ ਸਿੰਘ ਸੋਢੀ, ਇੰਦਰਜੀਤ ਸਿੰਘ ਛਾਬੜਾ, ਵਿਜੈ ਕੁਮਾਰ ਸੂਦ, ਮਨਮੋਹਨ ਸਿੰਘ, ਜੋਗਿੰਦਰ ਸਿੰਘ ਸਲੂਜਾ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਰਾਜਿੰਦਰ ਸਿੰਘ ਬਸੰਤ ਨੇ ਨਵ-ਨਿਯੁਕਤ ਅਹੁਦੇਦਾਰਾਂ ਨੂੰ ਦਿੱਤੀ ਵਧਾਈ <br/> ਅਗਲੀ ਖ਼ਬਰ 'ਅਕਾਲੀ ਦਲ ਵਾਰਿਸ ਪੰਜਾਬ ਦੇ' ਆਗੂਆਂ ਵਲੋਂ ਇਯਾਲੀ ਦਾ ਸਨਮਾਨ <br/>
Ad Position 24