26-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਵੱਖ-ਵੱਖ ਸੜਕ ਹਾਦਸਿਆਂ 'ਚ 2 ਮੌਤਾਂ <br/>

Ad Position 21
No active advertisement
ਅਜੀਤ ਡੈਸਕ 11-06-2026
ਲੁਧਿਆਣਾ, 10 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ 'ਚ ਹੋਏ ਦੋ ਵੱਖ-ਵੱਖ ਸੜਕ ਹਾਦਸਿਆਂ 'ਚ 2 ਵਿਅਕਤੀਆਂ ਦੀ ਮੌਤ ਹੋ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ 'ਚ ਸਥਾਨਕ ਮਾਡਲ ਟਾਊਨ ਦੀ ਸ਼ਮਸ਼ਾਨਘਾਟ ਰੋਡ 'ਤੇ ਹੋਏ ਸੜਕ ਹਾਦਸੇ 'ਚ ਮਨੂ ਕੁਮਾਰ ਨਾਮੀ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਵਲੋਂ ਇਸ ਸਬੰਧੀ ਮਨੂ ਦੇ ਚਾਚੇ ਦਸ਼ਰਤ ਪ੍ਰਸਾਦ ਦੀ ਸ਼ਿਕਾਇਤ' ਤੇ ਕਾਰ ਚਾਲਕ ਸੰਜੇ ਕੁਮਾਰ ਖਿਲਾਫ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਉਹ ਆਪਣੇ ਭਤੀਜੇ ਮੰਨੂ ਕੁਮਾਰ ਅਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਆਟੋ ਤੇ ਮਾਡਲ ਟਾਊਨ ਦੀ ਸ਼ਮਸ਼ਾਨ ਘਾਟ ਰੋਡ 'ਤੇ ਜਾ ਰਿਹਾ ਸੀ | ਉਕਤ ਕਥਿਤ ਦੋਸ਼ੀ ਨੇ ਤੇਜ਼ ਰਫਤਾਰ ਨਾਲ ਕਾਰ ਲਿਆ ਕੇ ਆਟੋ 'ਚ ਮਾਰ ਦਿੱਤੀ | ਜਿਸ ਕਾਰਨ ਉਹ ਅਤੇ ਉਸ ਦੇ ਪਰਿਵਾਰਕ ਮੈਂਬਰ ਜ਼ਖਮੀ ਹੋ ਗਈ | ਜ਼ਖਮੀ ਹਾਲਤ ਵਿਚ ਇਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਕਿ ਉਸ ਦੇ ਨਤੀਜੇ ਮਨੂ ਦੀ ਮੌਤ ਹੋ ਗਈ | ਪੁਲਿਸ ਵਲੋਂ ਇਸ ਮਾਮਲੇ 'ਚ ਸੰਜੇ ਕੁਮਾਰ ਖਿਲਾਫ ਕੇਸ ਦਰਜ ਕਰਨ ਉਪਰੰਤ ਜਾਂਚ ਸ਼ੁਰੂ ਕਰ ਦਿੱਤੀ ਹੈ | ਦੂਜੇ ਮਾਮਲੇ 'ਚ ਸਥਾਨਕ ਤਾਜਪੁਰ ਰੋਡ 'ਤੇ ਹੋਏ ਸੜਕ ਹਾਦਸੇ ਵਿਚ ਰਮੇਸ਼ ਕੁਮਾਰ ਥਾਪਾ ਦੀ ਮੌਤ ਹੋ ਗਈ | ਰਮੇਸ਼ ਕੁਮਾਰ ਥਾਪਾ ਆਪਣੇ ਐਕਟਿਵਾ 'ਤੇ ਖਾਸੀ ਕਲਾਂ ਨੇੜੇ ਜਾ ਰਹੇ ਸਨ ਕਿ ਤੇਜ਼ ਰਫਤਾਰ ਦੇ ਅਣਪਛਾਤੇ ਵਾਹਨ ਚਾਲਕ ਨੇ ਉਨ੍ਹਾਂ ਨੂੰ ਫੇਟ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਏ | ਗੰਭੀਰ ਹਾਲਤ ਵਿਚ ਉਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਤਕ ਕਰਾਰ ਦੇ ਦਿੱਤਾ | ਪੁਲਿਸ ਵਲੋਂ ਇਸ ਸਬੰਧੀ ਮਿ੍ਤਕ ਦੀ ਲੜਕੀ ਲਕਸ਼ਮੀ ਦੇਵੀ ਦੀ ਸ਼ਿਕਾਇਤ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ ਕੇਸ ਦਰਜ ਕੀਤਾ ਹੈ | ਪੁਲਿਸ ਨੇ ਦੋਵੇਂ ਲਾਸ਼ਾਂ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਫੋਰਟਿਸ ਲੁਧਿਆਣਾ ਵਲੋਂ ਵਧੀ ਹੋਈ ਪ੍ਰੋਸਟੇਟ ਗ੍ਰੰਥੀ ਲਈ ਆਧੁਨਿਕ ਰੇਜ਼ੂਮ ਥੈਰੇਪੀ ਦੀ ਸ਼ੁਰੂਆਤ <br/> ਅਗਲੀ ਖ਼ਬਰ ਅੰਤਰਰਾਸ਼ਟਰੀ ਸਿਲਾਈ ਮਸ਼ੀਨ ਕੰਪਨੀ ਦਾ ਨਕਲੀ ਮਾਰਕਾ ਲਗਾ ਕੇ ਮਸ਼ੀਨਾਂ ਵੇਚਣ ਵਾਲੇ ਪਿਓ-ਪੁੱਤਰ ਖ਼ਿਲਾਫ਼ ਕੇਸ ਦਰਜ <br/...
Ad Position 24