24-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਸਰਕਾਰ ਨੇ ਨੌਜਵਾਨਾਂ ਦਾ ਭਵਿੱਖ ਸਵਾਰਨ ਲਈ ਨੌਕਰੀਆਂ ਤੇ ਤਕਨੀਕੀ ਸੈਕਟਰ ਮਜ਼ਬੂਤ ਬਣਾਇਆ-ਚੇਅਰਮੈਨ ਗਿੱਲ

Ad Position 21
No active advertisement
ਅਜੀਤ ਡੈਸਕ 11-06-2026
ਮੁੱਲਾਂਪੁਰ-ਦਾਖਾ, 10 ਜੂਨ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਮਿਸ਼ਨ ਰੁਜ਼ਗਾਰ ਤਹਿਤ ਹਜ਼ਾਰਾਂ ਨੌਜਵਾਨ ਲੜਕੇ-ਲੜਕੀਆਂ ਨੂੰ ਨੌਕਰੀ ਦਿੱਤੀ, ਅਜੇ ਵੀ ਨਿਯੁਕਤੀ ਪੱਤਰ ਦੇਣ ਦੀ ਪ੍ਰਕਿਰਿਆ ਨਿਰੰਤਰ ਜਾਰੀ ਰਹੇਗੀ | ਇਹ ਪ੍ਰਗਟਾਵਾ ਚੇਅਰਮੈਨ ਪਨਗਰੇਨ ਡਾ. ਤੇਜਪਾਲ ਸਿੰਘ ਗਿੱਲ ਵਲੋਂ ਕੀਤਾ ਗਿਆ | ਡਾ. ਗਿੱਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ 'ਚ ਸਰਕਾਰੀ ਨੌਕਰੀ ਰਿਸ਼ਵਤ, ਸ਼ਿਫਾਰਿਸ਼ ਜਾਂ ਲੀਡਰਾਂ ਦੇ ਚਹੇਤਿਆਂ ਨੂੰ ਮਿਲਦੀ ਸੀ, ਪਰ ਹੁਣ ਅਜਿਹਾ ਨਹੀਂ, ਪਿਛਲੇ ਇਕੋ ਦਿਨ 33 ਪਟਵਾਰੀਆਂ ਨੂੰ ਨਿਯੁਕਤੀ ਪੱਤਰ ਵੰਡੇ ਗਏ | ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਲਈ ਪੂਰੀ ਇਮਾਨਦਾਰੀ ਅਤੇ ਸਮਰਪਣ ਨਾਲ ਕੰਮ ਕਰ ਰਹੀ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦਾ ਭਵਿੱਖ ਸੰਵਾਰਨ ਲਈ ਸਰਕਾਰੀ ਨੌਕਰੀਆਂ ਦੇ ਨਾਲ ਤਕਨੀਕੀ ਸੈਕਟਰ ਨੂੰ ਮਜ਼ਬੂਤ ਬਣਾ ਰਹੀ ਹੈ | ਸਸਤੀ ਤੇ ਸਰਲ ਸਰਕਾਰੀ ਸਿੱਖਿਆ ਲਈ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਰਾਜ 'ਚ ਨਵੇਂ ਉਦਯੋਗਿਕ ਸਿਖਲਾਈ ਸੰਸਥਾਨ (ਆਈ.ਟੀ.ਆਈ) ਬਣ ਰਹੇ ਹਨ | ਪਨਗਰੇਨ ਦੇ ਚੇਅਰਮੈਨ ਡਾ: ਤੇਜਪਾਲ ਸਿੰਘ ਗਿੱਲ ਨੇ ਕਿਹਾ ਕਿ ਝੋਨੇ ਦੇ ਸੀਜ਼ਨ 'ਚ ਕਿਸਾਨਾਂ ਨੂੰ ਖੇਤੀਬਾੜੀ ਲਈ ਪਾਵਰਕਾਮ ਨੇ ਨਿਰੰਤਰ ਬਿਜਲੀ ਦੇਣੀ ਸ਼ੁਰੂ ਕਰ ਦਿੱਤੀ, ਜੋ ਝੋਨੇ ਦੀ ਕਟਾਈ ਤੱਕ ਜਾਰੀ ਰਹੇਗੀ | ਜ਼ਿਕਰਯੋਗ ਹੈ ਕਿ ਲੂੰ ਚੱਲਣ ਕਰਕੇ ਭਾਵੇਂ ਗਰਮੀ ਦਾ ਪ੍ਰਭਾਵ ਵਧ ਰਿਹਾ, ਪਰ ਪੰਜਾਬ ਸਰਕਾਰ ਦੇ ਪਾਵਰਕਾਮ ਵਲੋਂ ਖੇਤੀਬਾੜੀ ਲਈ ਨਿਰੰਤਰ ਬਿਜਲੀ ਦਾ ਕਿਸਾਨ ਤੇ ਮਜ਼ਦੂਰ ਦੋਵਾਂ ਵਰਗਾਂ ਵਲੋਂ ਸਵਾਗਤ ਹੋ ਰਿਹਾ |
Ad Position 22
No active advertisement
ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਸਮੇਤ 3 ਮੁਲਜ਼ਮ ਕਾਬੂ ਅਗਲੀ ਖ਼ਬਰ ਇਯਾਲੀ ਦੇ ਵਾਰਿਸ ਪੰਜਾਬ ਦੇ ਪਾਰਟੀ 'ਚ ਸ਼ਾਮਿਲ ਹੋਣ ਨਾਲ ਪਾਰਟੀ ਸੂਬੇ 'ਚ ਹੋਰ ਮਜ਼ਬੂਤ ਹੋਵੇਗੀ-ਗਿੱਲ ਕੋਟਲੀ
Ad Position 24