29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੁੱਟੀਆਂ ਸੜਕਾਂ, ਟੁੱਟੀਆਂ ਪਾਈਪਾਂ ਤੇ ਮਲਬੇ ਦੇ ਢੇਰ ਕਾਰਨ ਲੋਕ ਪ੍ਰੇਸ਼ਾਨ <br/>

Ad Position 21
No active advertisement
ਅਜੀਤ ਡੈਸਕ 12-06-2026
ਲੁਧਿਆਣਾ, 11 ਜੂਨ (ਭੁਪਿੰਦਰ ਸਿੰਘ ਬੈਂਸ)-ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ ਨਵੀਆਂ ਸੜਕਾਂ ਬਣਾਉਣ ਲਈ ਨਗਰ ਨਿਗਮ ਵਲੋਂ ਪੁਰਾਣੀਆਂ ਸੜਕਾਂ ਦੀ ਪੁਟਾਈ ਕਰਵਾਈ ਗਈ ਹੈ, ਪਰ ਕਈ ਥਾਵਾਂ 'ਤੇ ਸੜਕਾਂ ਬਣਾਉਣ ਦਾ ਕੰਮ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ | ਇਸ ਕਾਰਨ ਲੋਕਾਂ ਨੰੂ ਰੋਜ਼ਾਨਾ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਮਾਡਲ ਟਾਊਨ ਐਕਸਟੈਨਸ਼ਨ ਏ ਬਲਾਕ ਦੇ ਵਸਨੀਕ ਵੀ ਇਨ੍ਹਾਂ ਮੁਸ਼ਕਿਲਾਂ ਨਾਲ ਜੂਝ ਰਹੇ ਹਨ | ਇਲਾਕਾ ਨਿਵਾਸੀਆਂ ਨੇ ਦੱਸਿਆ ਕਿ ਉਨ੍ਹਾਂ ਦੇ ਇਲਾਕੇ ਵਿਚ ਸੜਕਾਂ ਪੁੱਟੇ ਹੋਏ ਕਰੀਬ ਦੋ ਮਹੀਨੇ ਬੀਤ ਚੁੱਕੇ ਹਨ, ਪਰ ਅਜੇ ਤੱਕ ਨਿਰਮਾਣ ਕਾਰਜ ਮੁਕੰਮਲ ਨਹੀਂ ਹੋ ਸਕਿਆ | ਉਨ੍ਹਾਂ ਦਾ ਕਹਿਣਾ ਹੈ ਕਿ ਠੇਕੇਦਾਰ ਵਲੋਂ ਸੜਕਾਂ ਤਾਂ ਤੇਜ਼ੀ ਨਾਲ ਪੁੱਟ ਦਿੱਤੀਆਂ ਗਈਆਂ ਹਨ, ਪਰ ਉਸ ਤੋਂ ਬਾਅਦ ਕੰਮ ਦੀ ਰਫ਼ਤਾਰ ਬਹੁਤ ਮੱਠੀ ਹੋ ਗਈ ਹੈ | ਵਸਨੀਕਾਂ ਨੇ ਦੋਸ਼ ਲਗਾਇਆ ਕਿ ਸੜਕਾਂ ਦੀ ਪੁਟਾਈ ਤੋਂ ਬਾਅਦ ਇਲਾਕੇ 'ਚੋਂ ਮਲਬਾ ਵੀ ਨਹੀਂ ਚੁੱਕਿਆ ਗਿਆ, ਜਿਸ ਕਾਰਨ ਘਰਾਂ ਤੋਂ ਬਾਹਰ ਨਿਕਲਣਾ ਅਤੇ ਵਾਹਨਾਂ ਦੀ ਆਵਾਜਾਈ ਕਰਨਾ ਮੁਸ਼ਕਿਲ ਹੋ ਗਿਆ ਹੈ | ਉਨ੍ਹਾਂ ਕਿਹਾ ਕਿ ਸੜਕਾਂ ਦੀ ਪੁਟਾਈ ਦੌਰਾਨ ਕਈ ਘਰਾਂ ਦੇ ਪਾਣੀ ਅਤੇ ਸੀਵਰੇਜ ਦੀਆਂ ਪਾਈਪਾਂ ਵੀ ਨੁਕਸਾਨੀਆਂ ਗਈਆਂ ਹਨ, ਜਿਸ ਕਾਰਨ ਲੋਕਾਂ ਨੰੂ ਵਾਧੂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਲਾਕਾ ਨਿਵਾਸੀਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਬਰਸਾਤ ਦਾ ਮੌਸਮ ਸਿਰ 'ਤੇ ਹੈ, ਪਰ ਸੜਕਾਂ ਦਾ ਕੰਮ ਅਜੇ ਵੀ ਅਧੂਰਾ ਪਿਆ ਹੈ | ਜੇਕਰ ਸਮੇਂ ਸਿਰ ਸੜਕਾਂ ਦਾ ਨਿਰਮਾਣ ਨਾ ਕੀਤਾ ਗਿਆ ਤਾਂ ਮੀਂਹ ਦੌਰਾਨ ਚਿੱਕੜ, ਪਾਣੀ ਭਰਨ ਅਤੇ ਆਵਾਜਾਈ ਵਿਚ ਰੁਕਾਵਟ ਵਰਗੀਆਂ ਸਮੱਸਿਆਵਾਂ ਹੋਰ ਗੰਭੀਰ ਹੋ ਜਾਣਗੀਆਂ | ਵਸਨੀਕਾਂ ਨੇ ਨਗਰ ਨਿਗਮ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਠੇਕੇਦਾਰ ਨੂੰ ਤੁਰੰਤ ਸੜਕਾਂ ਦਾ ਕੰਮ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਜਾਣ, ਇਲਾਕੇ ਵਿਚ ਪਿਆ ਮਲਬਾ ਚੁਕਵਾਇਆ ਜਾਵੇ ਅਤੇ ਟੱੁਟੀਆਂ ਪਾਈਪਾਂ ਦੀ ਮੁਰੰਮਤ ਕਰਵਾਈ ਜਾਵੇ ਤਾਂ ਜੋ ਲੋਕਾਂ ਨੂੰ ਰਾਹਤ ਮਿਲ ਸਕੇ |

Ad Position 22
No active advertisement
ਪਿਛਲੀ ਖ਼ਬਰ ਬਰਸਾਤੀ ਮੌਸਮ ਤੋਂ ਪਹਿਲਾਂ ਅਧਿਕਾਰੀਆਂ ਨੂੰ ਅਲਰਟ <br/> ਅਗਲੀ ਖ਼ਬਰ ਪੀ.ਏ.ਯੂ. ਨੇ ਹੜ੍ਹਾਂ ਤੋਂ ਬਾਅਦ ਪੰਜਾਬ 'ਚ ਨਵੇਂ ਨਦੀਨਾਂ ਬਾਰੇ ਕਿਸਾਨਾਂ ਨੂੰ ਸੁਚੇਤ ਕੀਤਾ <br/>
Ad Position 24