ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਮਾਂ ਬਗਲਾ ਮੁਖੀ ਧਾਮ ਦੇ ਮੁਖੀ ਮਹੰਤ ਪ੍ਰਵੀਨ ਚÏਧਰੀ ਖ਼ਿਲਾਫ਼ ਬੀਤੇ ਦਿਨ ਕੁੱਝ ਲੋਕਾਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਨੂੰ ਲੈ ਕੇ ਮਾਂ ਭਗਤਾਂ ਵਲੋਂ ਅੱਜ ਇਕ ਲਿਖਤੀ ਸ਼ਿਕਾਇਤ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਨੂੰ ਦਿੱਤੀ ਗਈ | ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਹੋਇਆਂ ਪੁਲਿਸ ਅਧਿਕਾਰੀਆਂ ਵਲੋਂ ਇਸ ਮਾਮਲੇ ਵਿਚ ਏ.ਡੀ.ਸੀ.ਪੀ. ਵੈਭਵ ਸਹਿਗਲ ਨੂੰ ਜਾਂਚ ਕਰਕੇ ਜਲਦ ਰਿਪੋਰਟ ਦੇਣ ਦੇ ਹੁਕਮ ਦਿੱਤੇ ਗਏ ਹਨ | ਜਾਣਕਾਰੀ ਅਨੁਸਾਰ ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਸ਼ਿਕਾਇਤ ਪੁਲਿਸ ਨੂੰ ਦਿੱਤੀ ਗਈ ਹੈ, ਉਨ੍ਹਾਂ ਵਿਚ ਦੋ ਭਾਜਪਾ ਆਗੂ, ਚਾਰ ਅÏਰਤਾਂ ਸਮੇਤ 14 ਵਿਅਕਤੀ ਸ਼ਾਮਿਲ ਹਨ | ਬੀਤੇ ਦਿਨ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਹੌਜ਼ਰੀ ਵਪਾਰੀ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਕੁੱਝ ਕਾਰੋਬਾਰੀਆਂ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ, ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਇਹ ਮਾਮਲਾ ਦਰਜ ਕੀਤਾ ਗਿਆ ਸੀ | ਉਨ੍ਹਾਂ ਕਥਿਤ ਦੋਸ਼ੀਆਂ ਦੀ ਹਮਾਇਤ 'ਤੇ ਕੁੱਝ ਲੋਕਾਂ ਵਲੋਂ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਮਾਮਲਾ ਰੱਦ ਕਰਨ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਦÏਰਾਨ ਇਨ੍ਹਾਂ ਵਿਅਕਤੀਆਂ ਵਲੋਂ ਮਹੰਤ ਪ੍ਰਵੀਨ ਚÏਧਰੀ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ ਅਤੇ ਕੁੱਝ ਗੰਭੀਰ ਦੋਸ਼ ਲਗਾਏ ਗਏ ਸਨ¢ ਇਨ੍ਹਾਂ ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਮਹੰਤ ਪ੍ਰਵੀਨ ਚÏਧਰੀ ਵਲੋਂ ਸ਼ਿਕਾਇਤਕਰਤਾ ਹੌਜ਼ਰੀ ਵਪਾਰੀ ਦੀ ਗ਼ਲਤ ਹਿਮਾਇਤ ਕੀਤੀ ਜਾ ਰਹੀ ਹੈ ਅਤੇ ਮਹੰਤ ਪ੍ਰਵੀਨ ਚÏਧਰੀ ਵਲੋਂ ਹੀ ਕਾਰੋਬਾਰੀ ਖ਼ਿਲਾਫ਼ ਪਰਚਾ ਦਰਜ ਕਰਵਾਇਆ ਗਿਆ ਹੈ¢ ਇਸ ਸਾਰੀ ਕਾਰਵਾਈ ਦਾ ਮਾਂ ਭਗਤਾਂ ਵਲੋਂ ਤਿੱਖਾ ਨੋਟਿਸ ਲਿਆ ਗਿਆ | ਅੱਜ ਸੈਂਕੜੇ ਮਾਂ ਬਗਲਾ ਮੁਖੀ ਧਾਮ ਦੇ ਭਗਤ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਇਕੱਠੇ ਹੋਏ, ਜਿੱਥੇ ਕਿ ਧਾਮ ਦੇ ਟਰੱਸਟੀ ਤਰੁਣ ਚÏਧਰੀ ਵਲੋਂ ਇਕ ਲਿਖਤੀ ਸ਼ਿਕਾਇਤ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਨੂੰ ਦਿੱਤੀ ਗਈ ਅਤੇ ਇਨ੍ਹਾਂ ਸਾਰਿਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ | ਇਨ੍ਹਾਂ ਲੋਕਾਂ ਦਾ ਕਹਿਣਾ ਸੀ ਕਿ ਜੇਕਰ ਪੁਲਿਸ ਵਲੋਂ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਮੁੜ ਤੋਂ ਸੰਘਰਸ਼ ਕਰਨਗੇ, ਜਿਸ ਦੀ ਜ਼ਿੰਮੇਵਾਰੀ ਪੁਲਿਸ ਪ੍ਰਸ਼ਾਸਨ ਦੀ ਹੋਵੇਗੀ | ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਪੁਲਿਸ ਅਧਿਕਾਰੀਆਂ ਵਲੋਂ ਇਸ ਮਾਮਲੇ ਦੀ ਜਾਂਚ ਦਾ ਕੰਮ ਏ.ਡੀ.ਸੀ.ਪੀ. ਵੈਭਵ ਸਹਿਗਲ ਨੂੰ ਸੌਂਪਿਆ ਗਿਆ ਹੈ ਅਤੇ ਜਲਦ ਰਿਪੋਰਟ ਦੇਣ ਲਈ ਕਿਹਾ ਗਿਆ ਹੈ | ਇਸ ਮÏਕੇ ਸਾਬਕਾ ਸੇਵਾ ਮੁਕਤ ਡਿਪਟੀ ਕਮਿਸ਼ਨਰ ਅਤੇ ਧਾਮ ਦੇ ਮੁੱਖ ਪ੍ਰਬੰਧਕ ਮਨਪ੍ਰੀਤ ਸਿੰਘ ਛਤਵਾਲ, ਵਿਧਾਇਕ ਕੁਲਵੰਤ ਸਿੰਘ ਸਿੱਧੂ, ਵਿਜੇ ਦਾਨਵ ਅਤੇ ਮਮਤਾ ਆਸ਼ੂ ਹਾਜ਼ਰ ਸਨ | ਪੁਲਿਸ ਅਧਿਕਾਰੀਆਂ ਨੇ ਇਹਨਾਂ ਨੂੰ ਭਰੋਸਾ ਦਿੱਤਾ ਕਿ ਮਾਮਲੇ ਦੀ ਜਾਂਚ ਉਪਰੰਤ ਢੁਕਵੀਂ ਕਾਰਵਾਈ ਕੀਤੀ ਜਾਵੇਗੀ |