ਬੈਂਕ ਨਾਲ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਾਰੋਬਾਰੀ ਖ਼ਿਲਾਫ਼ ਕੇਸ ਦਰਜ
ਅਜੀਤ ਡੈਸਕ
12-06-2026
ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਬੈਂਕ ਨਾਲ ਕਰਜ਼ੇ ਦੇ ਮਾਮਲੇ 'ਚ ਕਰੋੜਾਂ ਦੀ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਇਕ ਕਾਰੋਬਾਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਸੱਤਿਆ ਪ੍ਰੀਆ ਬੈਂਕ ਦੇ ਮੈਨੇਜਰ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸੰਬੰਧੀ ਸੈਂਟਰਾਂ ਗਰੀਨ ਦੇ ਰਹਿਣ ਵਾਲੇ ਵਿਨੇ ਜਿੰਦਲ ਪੁੱਤਰ ਬਰਜੇਸ਼ ਜਿੰਦਲ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਬੈਂਕ ਪਾਸੋਂ ਇਕ ਕਰੋੜ 23 ਲੱਖ ਦਾ ਕਰਜ਼ਾ ਲਿਆ ਸੀ, ਪਰ ਕਥਿਤ ਦੋਸ਼ੀ ਨੇ ਬੈਂਕ ਨੂੰ ਮਿੱਥੇ ਸਮੇਂ ਵਿਚ ਕਰਜ਼ਾ ਨਹੀਂ ਮੋੜਿਆ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |