28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਚ ਕਾਂਗਰਸ ਨੂੰ ਮਿਲੀ ਹੋਰ ਮਜ਼ਬੂਤੀ <br/>

Ad Position 21
No active advertisement
ਵਿਧਾਨ ਸਭਾ ਹਲਕਾ ਪੱਛਮੀ ਤੋਂ ਨਵ-ਨਿਯੁਕਤ ਬਲਾਕ ਚੇਅਰਮੈਨਾਂ ਨੂੰ ਨਿਯੁਕਤੀ ਪੱਤਰ ਸÏਾਪਦੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ, ਸਾਬਕਾ ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਹੈਪੀ ਲਾਲੀ ਤੇ ਹੋਰ¢ ਅਜੀਤ ਤਸਵੀਰ <br/> 12-06-2026
ਲੁਧਿਆਣਾ, 11 ਜੂਨ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਪੱਛਮੀ 'ਚ ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਦੇ ਹੋਏ ਜ਼ਿਲ੍ਹਾ ਕਾਂਗਰਸ ਕਮੇਟੀ ਅਨੁਸੂਚਿਤ ਜਾਤੀ ਵਿਭਾਗ ਦੇ ਚੇਅਰਮੈਨ ਐਡਵੋਕੇਟ ਰਾਹੁਲ ਪੁਹਾਲ ਦੀ ਮÏਜੂਦਗੀ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਤੇ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦਫ਼ਤਰ ਇੰਚਾਰਜ ਜਗਸੀਰ ਸਿੰਘ ਸਿੱਧੂ ਵਲੋਂ ਅੱਜ ਹਲਕਾ ਪੱਛਮੀ ਦੇ ਲੁਧਿਆਣਾ ਬਲਾਕ-1 ਤੋਂ ਰੁਪੇਸ਼ ਚੌਟਾਲਾ ਅਤੇ ਬਲਾਕ-2 ਤੋਂ ਕਮਲਜੀਤ ਸਿੰਘ ਨੂੰ ਜ਼ਿਲ੍ਹਾ ਕਾਂਗਰਸ ਕਮੇਟੀ ਅਨੁਸੂਚਿਤ ਜਾਤੀ ਵਿਭਾਗ ਲੁਧਿਆਣਾ ਦੇ ਬਲਾਕ ਚੇਅਰਮੈਨ ਵਜੋਂ ਨਿਯੁਕਤੀ ਪੱਤਰ ਸÏਾਪੇ ਗਏ¢ ਇਸ ਮÏਕੇ ਐਡਵੋਕੇਟ ਰਾਹੁਲ ਪੁਹਾਲ ਨੇ ਨਵੇਂ ਨਿਯੁਕਤ ਬਲਾਕ ਚੇਅਰਮੈਨਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਰਹੀ ਹੈ ਤੇ ਦੋਵੇਂ ਆਗੂ ਅਨੁਸੂਚਿਤ ਜਾਤੀ ਸਮਾਜ ਦੀ ਆਵਾਜ਼ ਨੂੰ ਹੋਰ ਮਜ਼ਬੂਤੀ ਨਾਲ ਉਠਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ¢ ਪਵਨ ਦੀਵਾਨ ਤੇ ਜਗਸੀਰ ਸਿੰਘ ਨੇ ਨਵ-ਨਿਯੁਕਤ ਬਲਾਕ ਚੇਅਰਮੈਨਾਂ ਨੂੰ ਵਧਾਈ ਦਿੱਤੀ¢ ਉਨ੍ਹਾਂ ਕਿਹਾ ਕਿ ਲੋਕ ਮÏਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਬਹੁਤ ਤੰਗ ਅਤੇ ਪ੍ਰੇਸ਼ਾਨ ਹਨ ਤੇ ਕਾਂਗਰਸ ਪਾਰਟੀ ਨੂੰ ਬਦਲ ਵਜੋਂ ਦੇਖ ਰਹੇ ਹਨ¢ ਇਨ੍ਹਾਂ ਆਗੂਆਂ ਦੇ ਮੋਢੇ ਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੀ ਇਕ ਵੱਡੀ ਜ਼ਿੰਮੇਵਾਰੀ ਹੈ ਅਤੇ ਉਮੀਦ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ¢ ਇਸ ਮÏਕੇ ਨਵ-ਨਿਯੁਕਤ ਬਲਾਕ ਚੇਅਰਮੈਨਾਂ ਰੁਪੇਸ਼ ਚÏਟਾਲਾ ਤੇ ਕਮਲਜੀਤ ਸਿੰਘ ਨੇ ਪਾਰਟੀ ਹਾਈਕਮਾਨ ਅਤੇ ਪਾਰਟੀ ਦੇ ਸੀਨੀਅਰ ਆਗੂਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ¢ ਇਸ ਮÏਕੇ ਹਰਜਿੰਦਰ ਸਿੰਘ ਹੈਪੀ ਲਾਲੀ ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਕਾਂਗਰਸ ਲੁਧਿਆਣਾ, ਹਰਵਿੰਦਰ ਸਿੰਘ, ਅਖਲੇਸ਼ ਸ਼ਰਮਾ, ਸਾਗਰ ਦੂਬੇ, ਵਿਨੈ ਵੀ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਵਿੱਕੀ ਸੋਹਲ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਹਲਕਾ ਗਿੱਲ ਦੇ ਪ੍ਰਧਾਨ ਨਿਯੁਕਤ <br/> ਅਗਲੀ ਖ਼ਬਰ ਪਾਮੇਟੀ ਵਲੋਂ 'ਖੇਤੀ ਉਤਪਾਦਾਂ ਲਈ ਮਾਰਕੀਟ ਨੈੱਟਵਰਕਿੰਗ' ਵਿਸ਼ੇ 'ਤੇ ਸਿਖਲਾਈ ਪ੍ਰੋਗਰਾਮ ਕਰਵਾਇਆ <br/>
Ad Position 24