28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਵਿੱਕੀ ਸੋਹਲ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਹਲਕਾ ਗਿੱਲ ਦੇ ਪ੍ਰਧਾਨ ਨਿਯੁਕਤ <br/>

Ad Position 21
No active advertisement
ਅਜੀਤ ਡੈਸਕ 12-06-2026
ਆਲਮਗੀਰ, 11 ਜੂਨ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਐਸ.ਸੀ., ਬੀ.ਸੀ. ਵਿੰਗ ਦੇ ਹਲਕਾ ਪ੍ਰਧਾਨਾਂ ਦੀ ਜਾਰੀ ਕੀਤੀ ਸੂਚੀ ਅਨੁਸਾਰ ਸੀਨੀਅਰ ਨੌਜਵਾਨ ਅਕਾਲੀ ਆਗੂ ਤੇ ਪ੍ਰਾਪਰਟੀ ਕਾਰੋਬਾਰੀ ਵਿਕਰਮਜੀਤ ਸਿੰਘ ਵਿੱਕੀ ਸੋਹਲ ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਹਲਕਾ ਗਿੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜ਼ਿਕਰਯੋਗ ਹੈ ਕਿ ਟਕਸਾਲੀ ਅਕਾਲੀ ਪਰਿਵਾਰ ਨਾਲ ਸੰਬੰਧਿਤ ਵਿੱਕੀ ਸੋਹਲ ਨੇ ਪਾਰਟੀ ਦੇ ਵੱਖ-ਵੱਖ ਅਹੁਦਿਆਂ 'ਤੇ ਨਿਭਾਈ ਜ਼ਿੰਮੇਵਾਰੀ ਸਦਕਾ ਹਾਈਕਮਾਨ ਦੀ ਨਜ਼ਰ ਉਨ੍ਹਾਂ ਵਲੋਂ ਕੀਤੀ ਗਈ ਮਿਹਨਤ 'ਤੇ ਪਈ, ਜਿਸ ਦੀ ਬਦੌਲਤ ਉਨ੍ਹਾਂ ਨੂੰ ਹਲਕਾ ਗਿੱਲ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਨਵ ਨਿਯੁਕਤ ਪ੍ਰਧਾਨ ਵਿੱਕੀ ਸੋਹਲ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਕੈਬਨਿਟ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਹਲਕਾ ਅਬਜ਼ਰਵਰ ਰਣਜੀਤ ਸਿੰਘ ਢਿੱਲੋਂ, ਦਿਹਾਤੀ ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਡੱਲਾ, ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਸਮੇਤ ਸਮੂਹ ਹਾਈ ਕਮਾਂਡ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ ਰਾਤ ਸਖ਼ਤ ਮਿਹਨਤ ਕਰਕੇ ਹਲਕੇ ਦੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਲਈ ਨਿਸ਼ਕਾਮ ਭਾਵਨਾ ਤਹਿਤ ਕੰਮ ਕਰਨਗੇ |

Ad Position 22
No active advertisement
ਪਿਛਲੀ ਖ਼ਬਰ ਭਾਜਪਾ ਦਿਹਾਤੀ ਵਲੋਂ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ਦਾ ਜਸ਼ਨ, ਸੈਂਕੜੇ ਨੌਜਵਾਨ ਪਾਰਟੀ 'ਚ ਸ਼ਾਮਿਲ <br/> ਅਗਲੀ ਖ਼ਬਰ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ 'ਚ ਕਾਂਗਰਸ ਨੂੰ ਮਿਲੀ ਹੋਰ ਮਜ਼ਬੂਤੀ <br/>
Ad Position 24