ਲੁਧਿਆਣਾ, 11 ਜੂਨ (ਭੁਪਿੰਦਰ ਸਿੰਘ ਬੈਂਸ)-ਭਾਰਤੀ ਜਨਤਾ ਪਾਰਟੀ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸੰਨੀ ਕੈਂਥ ਨੇ ਪ੍ਰਧਾਨ ਮੰਤਰੀ ਨਰਿੰਦਰ ਸਿੰਘ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਦੇਸ਼ ਵਾਸੀਆਂ ਨੰੂ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਵਿਕਾਸ, ਡਿਜੀਟਲ ਕ੍ਰਾਂਤੀ, ਬੁਨਿਆਦੀ ਢਾਂਚੇ ਅਤੇ ਗ਼ਰੀਬ ਕਲਿਆਣ ਦੇ ਖੇਤਰ ਵਿਚ ਇਤਿਹਾਸਕ ਕੰਮ ਕੀਤੇ ਹਨ | ਸੰਨੀ ਕੈਂਥ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਦੀ ਦੂਰ-ਦਰਸ਼ੀ ਸੋਚ ਸਦਕਾ ਭਾਰਤ ਅੱਜ ਵਿਸ਼ਵ ਪੱਧਰ 'ਤੇ ਇਕ ਮਜ਼ਬੂਤ ਅਤੇ ਆਤਮ ਨਿਰਭਰ ਰਾਸ਼ਟਰ ਵਜੋਂ ਉਭਰਿਆ ਹੈ | ਉਨ੍ਹਾਂ ਵਿਸ਼ਵਾਸ ਜਤਾਇਆ ਕਿ 2047 ਤਕ ਵਿਕਸਿਤ ਭਾਰਤ ਦਾ ਸੁਪਨਾ ਜ਼ਰੂਰ ਪੂਰਾ ਹੋਵੇਗਾ | ਇਸ ਮੌਕੇ ਸਰਕਲ ਧਾਂਦਰਾ ਦੇ ਪ੍ਰਧਾਨ ਰੋਹਿਤ ਸ਼ਰਮਾ ਦੀ ਅਗਵਾਈ ਹੇਠ ਸੈਂਕੜੇ ਨੌਜਵਾਨ ਭਾਜਪਾ ਵਿਚ ਸ਼ਾਮਲ ਹੋਏ | ਸੰਨੀ ਕੈਂਥ ਨੇ ਪਾਰਟੀ ਵਿਚ ਸ਼ਾਮਲ ਹੋਏ, ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਭਾਜਪਾ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਵਿਕਾਸ ਪੱਖੀ ਸੋਚ 'ਤੇ ਲੋਕਾਂ ਦੇ ਭਰੋਸੇ ਦਾ ਪ੍ਰਤੀਕ ਹੈ | ਇਸ ਮੌਕੇ ਅਵਤਾਰ ਸਿੰਘ ਭਾਟੀਆ, ਹੋਹਿਤ ਮੁੰਜਾਲ, ਬਲਕਾਰ ਸਿੰਘ, ਭੀਸ਼ਮ ਢੱਲ ਵੀ ਮੌਜੂਦ ਸਨ |