ਢੰਡਾਰੀ ਕਲਾਂ/ਲੁਧਿਆਣਾ, 11 ਜੂਨ (ਜਸਵੀਰ ਸਿੰਘ ਬੰਗਾ)-ਵਾਰਡ ਨੰਬਰ 32 ਵਿਖੇ ਵਿਕਾਸ ਕਾਰਜ ਜੰਗੀ ਪੱਧਰ 'ਤੇ ਚੱਲ ਰਹੇ ਹਨ, ਜਿਨ੍ਹਾਂ ਦੇ ਮੁਕੰਮਲ ਹੋਣ ਤੋਂ ਬਾਅਦ ਵਾਰਡ ਦੀ ਨੁਹਾਰ ਬਦਲ ਜਾਵੇਗੀ | ਇਹ ਪ੍ਰਗਟਾਵਾ ਵਾਰਡ ਨੰਬਰ 32 ਤੋਂ ਕੌਂਸਲਰ ਜਸਵਿੰਦਰ ਸਿੰਘ ਵੀਰੂ ਨੇ ਚੰਬਲ ਘਾਟੀ ਦੀਆਂ ਗਲੀਆਂ ਨੂੰ ਬਣਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਚੰਬਲ ਘਾਟੀ ਦੀਆਂ ਤਿੰਨ ਗਲੀਆਂ ਦੀ ਹਾਲਤ ਬੇਹੱਦ ਤਰਸਯੋਗ ਸੀ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ | ਉਨ੍ਹਾਂ ਲੋਕਾਂ ਦੀ ਇਸ ਪ੍ਰੇਸ਼ਾਨੀ ਦਾ ਹੱਲ ਕਰਦਿਆਂ ਤਿੰਨ ਗਲੀਆਂ ਨੂੰ ਨਵੀਆਂ ਬਣਾਉਣ ਦਾ ਕੰਮ ਲੋਕਾਂ ਦੇ ਸਹਿਯੋਗ ਨਾਲ ਸ਼ੁਰੂ ਕਰਵਾਇਆ | ਉਨ੍ਹਾਂ ਕਿਹਾ ਕਿ ਗਲੀਆਂ ਦਾ ਕੰਮ ਮੁਕੰਮਲ ਹੋਣ ਤੋਂ ਬਾਅਦ ਲੋਕਾਂ ਨੂੰ ਜਿੱਥੇ ਵੱਡੀ ਸਹੂਲਤ ਮਿਲੇਗੀ, ਉਥੇ ਹੀ ਆਉਣ ਜਾਣ ਲਈ ਕਿਸੇ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ | ਉਨ੍ਹਾਂ ਕਿਹਾ ਕਿ ਗਲੀਆਂ ਦੇ ਨਿਰਮਾਣ ਕਾਰਜਾਂ 'ਤੇ ਕਰੀਬ 42.6 ਲੱਖ ਰੁਪਏ ਦੀ ਲਾਗਤ ਆਵੇਗੀ | ਇਸ ਮੌਕੇ ਬਲਦੇਵ ਸਿੰਘ, ਗੁਰਮੀਤ ਸਿੰਘ, ਜਗਦੀਪ ਸਿੰਘ, ਕਿ੍ਪਾਲ ਸਿੰਘ, ਸੰਤੋਸ਼, ਸੰਜੇ, ਦਾਰਾ, ਕਮਲਜੀਤ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਜਗਦੇਵ ਸਿੰਘ, ਹਰਪ੍ਰੀਤ ਸਿੰਘ, ਕਮਲਜੀਤ ਕੌਰ ਆਦਿ ਹਾਜ਼ਰ ਸਨ |