28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਕਲੀ ਪੁਲਿਸ ਮੁਲਾਜ਼ਮ ਨੇ ਫਲ ਵਿਕਰੇਤਾ ਨੂੰ ਲੁੱਟਿਆ, ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 12-06-2026
ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਜਮਾਲਪੁਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁੰਡੀਆਂ ਕਲਾ ਵਿਚ ਨਕਲੀ ਪੁਲਿਸ ਮੁਲਾਜ਼ਮਾਂ ਵਲੋਂ ਇਕ ਫਲ ਵਿਕਰੇਤਾ ਨੂੰ ਲੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਵਲੋਂ ਇਸ ਮਾਮਲੇ ਵਿਚ ਸੁਨੀਲ ਯਾਦਵ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਅਤੇ ਉਸ ਦੇ ਚਾਚੇ ਦਾ ਲੜਕਾ ਚੰਦ ਕਿਸ਼ੋਰ ਯਾਦਵ ਮੁੰਡੀਆਂ ਕਲਾਂ ਸੜਕ 'ਤੇ ਫਰੂਟ ਵੇਚ ਰਹੇ ਸਨ ਕਿ ਇਸ ਦੌਰਾਨ ਇਕ ਨੌਜਵਾਨ ਮੋਟਰਸਾਈਕਲ 'ਤੇ ਆਇਆ, ਉਸ ਨੇ ਆਪਣੇ ਆਪ ਨੂੰ ਪੁਲਿਸ ਮੁਲਾਜ਼ਮ ਦੱਸਿਆ ਅਤੇ ਧੱਕੇ ਨਾਲ ਉਸ ਦੀ ਜੇਬ 'ਚੋਂ ਹਜ਼ਾਰਾਂ ਰੁਪਏ ਦੀ ਨਕਦੀ, ਮੋਬਾਈਲ ਅਤੇ ਹੋਰ ਸਾਮਾਨ ਖੋਹ ਲਿਆ ਤੇ ਉਸ ਨੂੰ ਥਾਣੇ ਚੱਲਣ ਲਈ ਕਿਹਾ | ਉਸ ਦੱਸਿਆ ਕਿ ਦੋਸ਼ੀ ਵਲੋਂ ਉਸ ਨੂੰ ਜ਼ਬਰਦਸਤੀ ਮੋਟਰਸਾਈਕਲ 'ਤੇ ਬਿਠਾ ਲਿਆ ਅਤੇ ਕੁਝ ਦੂਰੀ 'ਤੇ ਜਾ ਕੇ ਉਸ ਨੂੰ ਉਤਾਰ ਦਿੱਤਾ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ 'ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਗੁਰਜੀਤ ਸਿੰਘ ਵਾਸੀ ਪਿੰਡ ਝਾਂਬੇਵਾਲ ਨੂੰ ਇਸ ਮਾਮਲੇ ਵਿੱਚ ਨਾਮਜਦ ਕੀਤਾ ਹੈ | ਪੁਲਿਸ ਉਸ ਦੀ ਭਾਲ ਕਰ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਚਰਨਪ੍ਰੀਤ ਸਿੰਘ ਲਾਂਬਾ ਖੱਤਰੀ ਅਰੋੜਾ ਵੈੱਲਫੇਅਰ ਬੋਰਡ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਨਿਯੁਕਤ ਅਗਲੀ ਖ਼ਬਰ ਕੌਂਸਲਰ ਵੀਰੂ ਨੇ ਵਾਰਡ ਨੰ. 32 ਦੇ ਇਲਾਕੇ ਚੰਬਲ ਘਾਟੀ ਵਿਖੇ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਈ <br/>
Ad Position 24