ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਨਾਬਾਲਗ ਲੜਕੀਆਂ ਦੇ ਵਰਗਲਾਉਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਜਸਵਿੰਦਰ ਪਾਲ ਵਾਸੀ ਪਿੰਡ ਕਾਸਾ ਬਾਦ ਦੀ ਸ਼ਿਕਾਇਤ 'ਤੇ ਪਵਨ ਸਿੰਘ ਵਾਸੀ ਪਿੰਡ ਭੋਲੇਵਾਲ ਜਦੀਦ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀ 'ਤੇ ਉਸ ਦੀ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਪ੍ਰੀਤਮਾ ਪਾਂਡੇ ਵਾਸੀ ਗਿਆਸਪੁਰਾ ਦੀ ਸ਼ਿਕਾਇਤ 'ਤੇ ਸੰਦੀਪ ਯਾਦਵ ਵਾਸੀ ਗਿਆਸਪੁਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ¢ ਤੀਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਸੁਖਵਿੰਦਰ ਸਿੰਘ ਵਾਸੀ ਮੁਹੱਲਾ ਗੋਬਿੰਦਗੜ੍ਹ ਦੀ ਸ਼ਿਕਾਇਤ 'ਤੇ ਜਸ਼ਨ ਵਾਸੀ ਲੁਹਾਰਾ ਕਾਲੋਨੀ ਖ਼ਿਲਾਫ਼ ਕੇਸ ਕੀਤਾ ਹੈ¢ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਉਕਤ ਕਥਿਤ ਦੋਸ਼ੀ ਉਤੇ ਉਸਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ | ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਅਜੇ ਵਾਸੀ ਜਮਾਲਪੁਰ ਦੀ ਸ਼ਿਕਾਇਤ 'ਤੇ ਨਿਖਿਲ ਪਟੇਲ ਖ਼ਿਲਾਫ਼ ਕੇਸ ਦਰਜ ਕੀਤਾ ਹੈ¢ ਸ਼ਿਕਾਇਤਕਰਤਾ ਨੇ ਵੀ ਕਥਿਤ ਦੋਸ਼ੀ ਉਤੇ ਉਸਦੀ 15 ਸਾਲ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾਉਣ ਦਾ ਦੋਸ਼ ਲਗਾਇਆ ਹੈ¢ ਹਾਲ ਦੀ ਘੜੀ ਇਹਨਾਂ ਲੜਕੀਆਂ ਬਾਰੇ ਕਿਧਰੇ ਪਤਾ ਨਹੀਂ ਲੱਗਾ ਹੈ |