28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਸਹੁਰੇ ਪਰਿਵਾਰ ਦੇ 3 ਮੈਂਬਰਾਂ ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 12-06-2026
ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਦਾਜ ਖਾਤਰ ਵਿਆਹੁਤਾ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਤਿੰਨ ਮੈਂਬਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਸਪਨਾ ਧੀਮਾਨ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਹਾਰਦਿਕ ਜੈਨ ਉਰਫ ਕਾਕੂ ਪਤੀ, ਨੀਨਾ ਜੈਨ ਉਰਫ ਸਪਨਾ ਜੈਨ ਸੱਸ ਅਤੇ ਰਜਨੀਸ਼ ਕੁਮਾਰ ਸਹੁਰਾ ਵਾਸੀ ਅੰਬਾਲਾ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਹਾਰਦਿਕ ਜੈਨ ਨਾਲ 9 ਸਾਲ ਪਹਿਲਾਂ ਹੋਈ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਇਹਨਾਂ ਕਥਿਤ ਦੋਸ਼ੀਆਂ ਨੇ ਉਸ ਨੂੰ ਦਾਜ ਖਾਤਰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਘਰੋਂ ਬਾਹਰ ਕੱਢ ਦਿੱਤਾ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |
ਨਸ਼ੀਲੀਆਂ ਗੋਲੀਆਂ ਬਰਾਮਦ
ਪੁਲਿਸ ਨੇ ਰਵੀ ਕੁਮਾਰ ਵਾਸੀ ਰਾਮ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 1020 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਪੁਲਿਸ ਨੇ ਉਸ ਨੂੰ ਤਾਜਪੁਰ ਰੋਡ ਤੋਂ ਕਾਬੂ ਕੀਤਾ ਹੈ | ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ |
ਟਰਾਲੇ ਦੀ ਖਰੀਦ ਦੇ ਮਾਮਲੇ 'ਚ ਧੋਖਾਧੜੀ
ਪੁਲਿਸ ਨੇ ਸੰਜੀਵ ਗਰਗ ਵਾਸੀ ਜੀ.ਕੇ. ਅਸਟੇਟ ਦੀ ਸ਼ਿਕਾਇਤ 'ਤੇ ਸੰਦੀਪ ਜਿੰਦਲ ਅਤੇ ਉਸ ਦੀ ਪਤਨੀ ਰਾਸ਼ੀ ਜਿੰਦਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਟਰਾਲਾ ਖਰੀਦ ਕੇ ਦੇਣ ਦਾ ਕਹਿ ਕੇ ਉਸ ਪਾਸੋਂ 10 ਲੱਖ ਰੁਪਏ ਲੈ ਲਏ, ਪਰ ਨਾ ਤਾਂ ਟਰਾਲਾ ਖਰੀਦ ਕੇ ਦਿੱਤਾ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ, ਜਿਸ 'ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |
ਡੇਅਰੀ ਮਾਲਕ ਦਾ ਪਿਸਤੌਲ ਚੋਰੀ
ਥਾਣਾ ਮਾਡਲ ਟਾਊਨ ਦੇ ਘੇਰੇ ਅੰਦਰ ਪੈਂਦੇ ਅਬਦੁੱਲਾਪੁਰ ਬਸਤੀ ਵਿਚ ਚੋਰਾਂ ਵਲੋਂ ਡੇਅਰੀ ਮਾਲਕ ਆਸ਼ੀਸ਼ ਵਾਸੀ ਅਬਦੁੱਲਾਪੁਰ ਬਸਤੀ ਦਾ ਪਿਸਤੌਲ ਚੋਰੀ ਕਰ ਲਿਆ | ਜਾਣਕਾਰੀ ਅਨੁਸਾਰ ਚੋਰਾਂ ਵਲੋਂ ਪਿਸਤੌਲ ਤੋਂ ਇਲਾਵਾ ਉਸ ਦੀ ਡੇਅਰੀ ਵਿਚੋਂ ਦੋ ਮੋਬਾਈਲ ਵੀ ਚੋਰੀ ਕੀਤੇ ਗਏ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ |
ਵਿਆਹੁਤਾ ਸਹੁਰੇ ਪਰਿਵਾਰ ਦੇ ਗਹਿਣੇ ਲੈ ਕੇ ਫ਼ਰਾਰ
ਪੁਲਿਸ ਨੇ ਸ਼ਸ਼ੀ ਬਾਲਾ ਵਾਸੀ ਕਾਲਜ ਰੋਡ ਦੀ ਸ਼ਿਕਾਇਤ 'ਤੇ ਉਸ ਦੀ ਨੁੰਹ ਤਨਿਸ਼ਠਾ ਵਾਸੀ ਸਿਵਲ ਲਾਈਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੇ ਲੜਕੇ ਵਿਵੇਕ ਗੋਇਲ ਦਾ ਵਿਆਹ ਉਕਤ ਲੜਕੀ ਨਾਲ ਹੋਇਆ ਸੀ, ਪਰ ਵਿਆਹ ਤੋਂ ਕੁੱਝ ਸਮੇਂ ਬਾਅਦ ਹੀ ਲੜਕੀ ਨੇ ਉਸ ਨੂੰ ਤੰਗ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਕੁੱਝ ਦਿਨ ਪਹਿਲਾਂ ਉਕਤ ਲੜਕੀ ਉਨ੍ਹਾਂ ਦੇ ਘਰ ਪਏ ਸੋਨੇ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰਕੇ ਚਲੀ ਗਈ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ |
ਘਰ ਵਿਚ ਚੋਰੀ
ਸਥਾਨਕ ਗੋਲਡਨ ਐਵਿਨਿਊ ਤੋਂ ਚੋਰਾਂ ਵਲੋਂ ਨਰੇਸ਼ ਸ਼ਰਮਾ ਦੇ ਘਰ ਦੇ ਤਾਲੇ ਤੋੜ ਕੇ ਲੱਖਾਂ ਦੇ ਗਹਿਣੇ ਅਤੇ ਹੋਰ ਸਾਮਾਨ ਚੋਰੀ ਕਰ ਲਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ | ਪੁਲਿਸ ਨੇ ਚੋਰਾਂ ਦੇ ਸੁਰਾਗ ਲਈ ਉੱਥੇ ਲੱਗੇ ਸੀ.ਸੀ. ਟੀਵੀ ਕੈਮਰਿਆਂ ਦੀ ਫੁਟੇਜ ਵੀ ਕਬਜ਼ੇ ਵਿਚ ਲਈ ਹੈ, ਪਰ ਹਾਲ ਦੀ ਘੜੀ ਚੋਰਾਂ ਦਾ ਪਤਾ ਨਹੀਂ ਲੱਗਾ ਹੈ |
ਜਾਇਦਾਦ ਦੇ ਮਾਮਲੇ ਵਿਚ ਧੋਖਾਧੜੀ
ਪੁਲਿਸ ਨੇ ਕਮਲੇਸ਼ ਰਾਣੀ ਵਾਸੀ ਚੌੜਾ ਬਾਜ਼ਾਰ ਦੀ ਸ਼ਿਕਾਇਤ 'ਤੇ ਸੰਦੀਪ ਅਗਰਵਾਲ ਅਤੇ ਸੀਮਾ ਅਗਰਵਾਲ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਜਾਇਦਾਦ ਦੇ ਮਾਮਲੇ ਵਿਚ ਉਸ ਨਾਲ 50 ਲੱਖ ਦੀ ਧੋਖਾਧੜੀ ਕਰਨ ਦਾ ਦੋਸ਼ ਲਗਾਇਆ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |
ਮੋਟਰਸਾਈਕਲ ਚੋਰੀ
ਸਥਾਨਕ ਬਹਾਦਰ ਕੇ ਰੋਡ ਤੋਂ ਚੋਰਾਂ ਵਲੋਂ ਵਿਜੇ ਸਿੰਘ ਵਾਸੀ ਪਿੰਡ ਹਵਾਸ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਪਟਿਆਲਾ ਵਿਖੇ ਨੌਜਵਾਨਾਂ 'ਤੇ ਪੁਲਿਸ ਵਲੋਂ ਲਾਠੀਚਾਰਜ ਕਰਨਾ ਅਤਿ ਨਿੰਦਣਯੋਗ-ਆਜ਼ਾਦ <br/> ਅਗਲੀ ਖ਼ਬਰ ਡੇਅਰੀ ਟੈਕਨੋਕਰੇਟਾਂ ਨੂੰ ਡੇਅਰੀ ਇੰਸਪੈਕਟਰ ਵਜੋਂ ਸੇਵਾ ਨਿਭਾਉਣ ਲਈ ਮਿਲੇ ਨਿਯੁਕਤੀ ਪੱਤਰ <br/>
Ad Position 24