27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਵਾਲਾ ਧਾਰਮਿਕ ਆਗੂ ਕਾਬੂ <br/>

Ad Position 21
No active advertisement
ਅਜੀਤ ਡੈਸਕ 12-06-2026
ਲੁਧਿਆਣਾ, 11 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸਦਰ ਦੀ ਪੁਲਿਸ ਨੇ ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਵਾਲੇ ਇਕ ਧਾਰਮਿਕ ਆਗੂ ਨੂੰ ਕਾਬੂ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਪੀੜਤ ਨÏਜਵਾਨ ਦੇ ਭਰਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਵਲੋਂ ਜਹਾਂਗੀਰ ਵਾਸੀ ਮÏਲਵੀ ਮਸਜਿਦ ਪਿੰਡ ਖੇੜੀ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਕਾਬੂ ਕਰ ਲਿਆ ਹੈ | ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਨਾਬਾਲਗ ਭਰਾ ਕੰਮਕਾਜ ਦੇ ਸਿਲਸਿਲੇ ਵਿਚ ਪੰਜਾਬ ਆਇਆ ਸੀ | ਉਸ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਦੋਸਤ ਨਾਲ ਉਕਤ ਕਥਿਤ ਦੋਸ਼ੀ ਪਾਸੋਂ ਝਾੜਾ ਕਰਵਾਉਣ ਲਈ ਚਲਾ ਗਿਆ ਕਿਉਂਕਿ ਉਸ ਦੇ ਸਰੀਰ ਵਿਚ ਦਰਦ ਹੋ ਰਹੀ ਸੀ | ਉਸ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੇ ਉਸ ਦੇ ਦੋਸਤ ਨੂੰ ਬਹਾਨੇ ਨਾਲ ਬਾਹਰ ਭੇਜ ਦਿੱਤਾ ਅਤੇ ਉਸ ਦੀ ਮਾਲਿਸ਼ ਕਰਨ ਦਾ ਕਹਿ ਕੇ ਉਸ ਨਾਲ ਬਦਫੈਲੀ ਕੀਤੀ | ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ 'ਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ¢

Ad Position 22
No active advertisement
ਪਿਛਲੀ ਖ਼ਬਰ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦੇ ਹੱਲ ਲਈ ਸਰਕਾਰ ਵਲੋਂ ਇੱਕ ਨੋਡਲ ਅਫ਼ਸਰ ਜਲਦੀ ਨਿਯੁਕਤ ਕਰਨ ਦੀ ਮੰਗ ਅਗਲੀ ਖ਼ਬਰ ਫ਼ੈਕਟਰੀ ਦਾ ਸੁਰੱਖਿਆ ਮੁਲਾਜ਼ਮ ਲੱਖਾਂ ਦੀ ਨਕਦੀ ਅਤੇ ਸੋਨਾ ਲੈ ਕੇ ਫ਼ਰਾਰ <br/>
Ad Position 24