ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਦਸਮੇਸ਼ ਅਕੈਡਮੀ ਵਲੋਂ 1 ਜੂਨ ਤੋਂ 11 ਜੂਨ ਤੱਕ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਲਗੀਧਰ ਵਿਖੇ ਗੁਰਮਤਿ ਕੈਂਪ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਮਾਤਾ ਵਿਪਨਪ੍ਰੀਤ ਕੌਰ ਦੇ ਸਹਿਯੋਗ ਨਾਲ ਲਗਾਏ ਗਏ | ਇਸ ਮਹਾਨ ਕੈਂਪ ਵਿਚ ਵੱਡੀ ਗਿਣਤੀ ਵਿਚ ਬੱਚਿਆਂ ਨੇ ਸ਼ਮੂਲੀਅਤ ਕੀਤੀ | ਅਧਿਆਪਕਾਂ ਵਲੋਂ ਬਹੁਤ ਹੀ ਸੁਚੱਜੇ ਢੰਗ ਨਾਲ ਗੁਰ ਇਤਿਹਾਸ, ਸ਼ਬਦ ਕੀਰਤਨ, ਕੁਇਜ਼ ਕੰਪੀਟੀਸ਼ਨ ਅਤੇ ਹੋਰ ਵੀ ਬਹੁਤ ਤਰ੍ਹਾਂ ਦੀਆਂ ਪ੍ਰਤੀਕਿਰਿਆ ਕਰਵਾਈਆਂ ਗਈਆਂ | ਅਖੀਰਲੇ ਦਿਨ ਸ਼ੁਕਰਾਨਾ ਸਮਾਗਮ 'ਚ ਵਿਸ਼ੇਸ਼ ਤੌਰ 'ਤੇ ਮਾਤਾ ਵਿਪਨਪ੍ਰੀਤ ਕੌਰ ਅਤੇ ਸਿੱਖ ਨੌਜਵਾਨ ਸੇਵਾ ਸੁਸਾਇਟੀ ਦੇ ਮੁੱਖ ਸੇਵਾਦਾਰ ਮਨਿੰਦਰ ਸਿੰਘ ਅਹੂਜਾ ਨੇ ਸ਼ਮੂਲੀਅਤ ਕੀਤੀ ਅਤੇ ਅਧਿਆਪਕ ਅਤੇ ਬੱਚਿਆਂ ਨੂੰ ਵਧਾਈ ਵੀ ਦਿੱਤੀ ਕਿ ਇਹ ਬਹੁਤ ਹੀ ਸ਼ਲਾਘਾਯੋਗ ਕੰਮ ਹੈ ਕਿ ਛੁੱਟੀਆਂ ਦੌਰਾਨ ਵੀ ਬੱਚਿਆਂ ਨੂੰ ਗੁਰਮਤਿ ਕਲਾਸਾਂ ਨਾਲ ਜੋੜਿਆ ਜਾ ਰਿਹਾ ਹੈ | ਦਸਮੇਸ਼ ਅਕੈਡਮੀ ਦੇ ਸਾਰੇ ਹੀ ਮੈਂਬਰਾਂ ਵਲੋਂ ਮਾਤਾ ਵਿਪਨਪ੍ਰੀਤ ਕੌਰ ਅਤੇ ਮਨਿੰਦਰ ਸਿੰਘ ਅਹੂਜਾ ਦਾ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਗੁਰਜੀਤ ਕੌਰ, ਅਮਰਜੀਤ ਕੌਰ, ਹਰਦੀਪ ਕੌਰ, ਤਜਿੰਦਰ ਕੌਰ, ਭੁਪਿੰਦਰ ਕੌਰ, ਤਨੂੰ ਕੌਰ, ਕਵਲਜੀਤ ਸਿੰਘ ਆਦਿ ਹਾਜ਼ਰ ਸਨ |