11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਮਹੰਤ ਪ੍ਰਵੀਨ ਚੌਧਰੀ ਖਿਲਾਫ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਦੀ ਜਾਂਚ ਸ਼ੁਰੂ <br/>

Ad Position 21
No active advertisement
ਅਜੀਤ ਡੈਸਕ 13-06-2026
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਮਾਂ ਬਗਲਾਮੁਖੀ ਧਾਮ ਦੇ ਪ੍ਰਮੁੱਖ ਮਹੰਤ ਪਰਵੀਨ ਚੌਧਰੀ ਖਿਲਾਫ ਭਾਜਪਾ ਆਗੂਆਂ ਅਤੇ ਹੋਰਨਾਂ ਵਲੋਂ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਦੀ ਪੁਲਿਸ ਵਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ | ਜਾਣਕਾਰੀ ਅਨੁਸਾਰ ਧੋਖਾਧੜੀ ਦੇ ਮਾਮਲੇ ਵਿਚ ਪੁਲਿਸ ਵਲੋਂ ਕੁਝ ਸਮਾਂ ਪਹਿਲਾਂ ਇਕ ਹੌਜ਼ਰੀ ਵਪਾਰੀ ਦੀ ਸ਼ਿਕਾਇਤ 'ਤੇ ਕਾਰੋਬਾਰੀਆਂ ਖਿਲਾਫ ਕੇਸ ਦਰਜ ਕੀਤਾ ਸੀ | ਇਸ ਮਾਮਲੇ ਨੂੰ ਲੈ ਕੇ ਭਾਜਪਾ ਆਗੂਆਂ ਅਤੇ ਕਥਿਤ ਦੋਸ਼ੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਪੁਲਿਸ ਕਮਿਸ਼ਨਰ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ ਸੀ ਅਤੇ ਪ੍ਰਦਰਸ਼ਨ ਦੌਰਾਨ ਇਨ੍ਹਾਂ ਪ੍ਰਦਰਸ਼ਨਕਾਰੀਆਂ ਵਲੋਂ ਮਹੰਤ ਪ੍ਰਵੀਨ ਚੌਧਰੀ 'ਤੇ ਕਈ ਗੰਭੀਰ ਦੋਸ਼ ਲਗਾਉਂਦਿਆਂ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਗਈਆਂ ਸਨ | ਇਨ੍ਹਾਂ ਪ੍ਰਦਰਸ਼ਨਕਾਰੀਆਂ ਵਲੋਂ ਪ੍ਰਵੀਨ ਚੌਧਰੀ 'ਤੇ ਸ਼ਿਕਾਇਤ ਕਰਤਾ ਹੌਜ਼ਰੀ ਵਪਾਰੀ ਦੀ ਗਲਤ ਮਦਦ ਕਰਨ ਦਾ ਵੀ ਦੋਸ਼ ਲਗਾਇਆ ਸੀ | ਇਸ ਮਾਮਲੇ ਨੂੰ ਲੈ ਕੇ ਮਾਂ ਬਗਲਾ ਮੁਖੀ ਧਾਮ ਦੇ ਭਗਤਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਸੀ | ਇਸ ਰੋਸ ਕਾਰਨ ਬੀਤੇ ਦਿਨ ਮਾਂ ਬਗਲਾ ਮੁਖੀ ਧਾਮ ਦੇ ਭਗਤਾਂ ਅਤੇ ਸ਼ਹਿਰ ਦੇ ਰਾਜਸੀ ਆਗੂਆਂ ਵਲੋਂ ਵਧੀਕ ਪੁਲਿਸ ਕਮਿਸ਼ਨਰ ਰੁਪਿੰਦਰ ਪਾਲ ਸਿੰਘ ਨੂੰ ਇਕ ਸ਼ਿਕਾਇਤ ਦੇ ਕੇ ਭਾਜਪਾ ਆਗੂ ਅਤੇ ਹੋਰਨਾਂ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ ਸੀ | ਮਾਮਲੇ ਦੀ ਗੰਭੀਰਤਾ ਨੂੰ ਵੇਖਦਿਆਂ ਹੋਇਆਂ ਪੁਲਿਸ ਕਮਿਸ਼ਨਰ ਵਲੋਂ ਇਸ ਮਾਮਲੇ ਦੀ ਜਾਂਚ ਦਾ ਕੰਮ ਏਡੀਸੀਪੀ ਵੈਭਬ ਸਹਿਗਲ ਨੂੰ ਸੌਂਪਿਆ ਗਿਆ | ਏਡੀਸੀਪੀ ਵੈੱਭਬ ਸਹਿਗਲ ਨੇ ਦੱਸਿਆ ਕਿ ਇਸ ਮਾਮਲੇ ਦੀ ਬਕਾਇਦਾ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸ਼ਿਕਾਇਤ ਵਿਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਭੇਜੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਬਿਆਨ ਕਲਮਬੰਦ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਉਪਰੰਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ | ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ ਜਿਹੜਾ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਟਕਸਾਲੀ ਅਕਾਲੀ ਆਗੂ ਸਰਦਾਰ ਧਰਮ ਸਿੰਘ ਬਾਜਵਾ ਦਾ ਦਿਹਾਂਤ, ਅੰਤਿਮ ਸੰਸਕਾਰ ਅੱਜ <br/> ਅਗਲੀ ਖ਼ਬਰ ਸਰਕਾਰ ਨੂੰ ਟੈਕਸ ਦੇ ਮਾਮਲੇ ਵਿਚ ਚੂਨਾ ਲਗਾਉਣ ਵਾਲੇ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ
Ad Position 24