11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਨਵਚੇਤਨਾ ਨੇ ਵਿਸ਼ਵ ਬਾਲ ਮਜ਼ਦੂਰ ਦਿਵਸ ਮÏਕੇ ਲੋਕਾਂ ਨੂੰ ਬਾਲ ਮਜ਼ਦੂਰੀ ਖ਼ਿਲਾਫ਼ ਕੀਤਾ ਜਾਗਰੂਕ <br/>

Ad Position 21
No active advertisement
ਅਜੀਤ ਡੈਸਕ 13-06-2026
ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਨਵਚੇਤਨਾ ਬਾਲ ਭਲਾਈ ਕਮੇਟੀ ਦੀ ਮੀਟਿੰਗ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਅਤੇ ਜਨਰਲ ਸਕੱਤਰ ਸੁਰਿੰਦਰ ਸਿੰਘ ਕੰਗ ਦੀ ਅਗਵਾਈ ਹੇਠ ਸਥਾਨਕ ਸਰਕਟ ਹਾਊਸ ਉਸ ਵਿਖੇ ਬਾਲ ਮਜ਼ਦੂਰੀ ਦੇ ਖ਼ਿਲਾਫ਼ ਕੀਤੀ ਗਈ | ਚੇਅਰਮੈਨ ਪਰਮਜੀਤ ਸਿੰਘ ਪਨੇਸਰ ਅਤੇ ਸੀ. ਸਿਟੀਜਨ ਵਿੰਗ ਦੇ ਪ੍ਰਧਾਨ ਅਨਿਲ ਸ਼ਰਮਾ ਨੇ ਦੱਸਿਆ ਕਿ ਅੱਜ ਵਿਸ਼ਵ ਬਾਲ ਮਜ਼ਦੂਰ ਦਿਵਸ ਉਪਰ ਸੀਨੀਅਰ ਸਿਟੀਜਨ ਵਿੰਗ ਦੁਆਰਾ ਪੇਂਟਿੰਗਾਂ ਰਾਹੀਂ ਬਾਲ ਮਜ਼ਦੂਰੀ ਦੇ ਖ਼ਾਤਮੇ ਲਈ ਜਾਗਰੂਕ ਕੀਤਾ ਅਤੇ ਆਉਣ ਵਾਲੇ ਸਮੇਂ ਵਿਚ ਵਿਸ਼ੇਸ਼ ਮੁਹਿੰਮ ਤਹਿਤ ਸਕੂਲੋਂ ਵਿਰਵੇ ਵਿਦਿਆਰਥੀਆਂ ਨੂੰ ਸਕੂਲਾਂ ਨਾਲ ਜੋੜਨ ਲਈ ਖ਼ਾਸ ਮੁਹਿੰਮ ਚਲਾਉਣ ਦਾ ਐਲਾਨ ਕੀਤਾ ¢ ਇਸ ਮÏਕੇ ਪ੍ਰਧਾਨ ਸੁਖਧੀਰ ਸਿੰਘ ਸੇਖੋਂ ਨੇ ਦੱਸਿਆ ਕਿ ਅੱਜ ਸੜਕਾਂ, ਢਾਬਿਆਂ, ਦੁਕਾਨਾਂ, ਫ਼ੈਕਟਰੀਆਂ ਉਪਰ ਛੋਟੀ ਉਮਰ ਦੇ ਬੱਚੇ ਆਮ ਹੀ ਦੇਖੇ ਜਾਂਦੇ ਹਨ ਕਿ ਬਾਲ ਮਜ਼ਦੂਰੀ ਕਰਵਾ ਕੇ ਸਮਾਜ ਨੂੰ ਕਲੰਕਿਤ ਕੀਤਾ ਜਾ ਰਿਹਾ ਹੈ ਅਤੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ ¢ ਇਸ ਮÏਕੇ ਜਗਦੀਸ਼ ਸਿੰਘ ਅਤੇ ਜਗਦੇਵ ਸਿੰਘ ਨੇ ਦੱਸਿਆ ਕਿ ਨਵਚੇਤਨਾ ਦੁਆਰਾ ਦੁਕਾਨਾਂ, ਫ਼ੈਕਟਰੀਆਂ, ਢਾਬਿਆਂ, ਸੜਕਾਂ ਉਪਰ ਬਾਲ ਮਜ਼ਦੂਰੀ ਕਰਦੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਜਾਗਰੂਕ ਕਰਕੇ ਬੱਚਿਆਂ ਨੂੰ ਸਕੂਲਾਂ ਵਿਚ ਲਿਆਂਦਾ ਜਾਵੇਗਾ ਅਤੇ ਬੱਚਿਆਂ ਦਾ ਭਵਿੱਖ ਸੰਵਾਰਿਆ ਜਾਵੇਗਾ¢ ਇਸ ਮÏਕੇ ਖ਼ਾਸ ਤÏਰ 'ਤੇ ਪਰਮਜੀਤ ਸਿੰਘ ਪਨੇਸਰ, ਸੁਰਿੰਦਰ ਸਿੰਘ ਕੰਗ, ਅਨਿਲ ਸ਼ਰਮਾ, ਜਗਦੀਸ਼ ਸਿੰਘ, ਜਗਦੇਵ ਸਿੰਘ, ਬੀ.ਐਸ. ਆਹੂਜਾ ਖ਼ਾਸ ਤÏਰ 'ਤੇ ਹਾਜ਼ਰ ਰਹੇ ¢

Ad Position 22
No active advertisement
ਪਿਛਲੀ ਖ਼ਬਰ ਸੇਵਾ ਕੇਂਦਰਾਂ 'ਚ ਸੇਵਾਵਾਂ ਲੈਣ ਲਈ ਆਉਣ ਵਾਲੇ ਲੋਕਾਂ ਨੂੰ ਦਿਨ ਭਰ ਹੋਣਾ ਪੈ ਰਿਹਾ ਖ਼ੱਜਲ-ਖ਼ੁਆਰ <br/> ਅਗਲੀ ਖ਼ਬਰ ਬੇਅਦਬੀ ਰੋਕੂ ਕਾਨੂੰਨ ਦੇ ਦੁਰਉਪਯੋਗ ਸੰਬੰਧੀ ਹੋਈ ਵਿਚਾਰ ਚਰਚਾ <br/>
Ad Position 24