ਲੁਧਿਆਣਾ, 12 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਸ਼ਹਿਰ 'ਚ ਆਏ ਦਿਨ ਵੱਧ ਰਹੀਆਂ ਅਪਰਾਧਿਕ ਵਾਰਦਾਤਾਂ ਦੇ ਮੱਦੇਨਜ਼ਰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਈ.ਜੀ.ਐਸ. ਭੂਪਤੀ ਅੱਜ ਲੁਧਿਆਣਾ ਪਹੁੰਚੇ ਅਤੇ ਉਨ੍ਹਾਂ ਨੇ ਪੁਲਿਸ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ¢ ਇਸ ਮÏਕੇ ਉਨ੍ਹਾਂ ਨਾਲ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਉਚ ਅਧਿਕਾਰੀ ਵੀ ਮÏਜੂਦ ਸਨ¢ ਆਈ.ਜੀ. ਭੂਪਤੀ ਵਲੋਂ ਪੁਲਿਸ ਅਧਿਕਾਰੀਆਂ ਨੂੰ ਵੱਖ-ਵੱਖ ਇਲਾਕਿਆਂ 'ਚ ਗਸ਼ਤ ਵਧਾਉਣ ਦੇ ਹੁਕਮ ਦਿੱਤੇ ਅਤੇ ਐਮਰਜੈਂਸੀ ਨੰਬਰ 112 'ਤੇ ਆਈਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਤੇ ਵਾਰਦਾਤ ਹੋਣ ਦੀ ਸੂਰਤ ਵਿਚ ਜਲਦ ਮÏਕੇ 'ਤੇ ਪਹੁੰਚਣ ਦੀਆਂ ਹਦਾਇਤਾਂ ਦਿੱਤੀਆਂ | ਪੁਲਿਸ ਅਧਿਕਾਰੀ ਵਲੋਂ ਪੁਲਿਸ ਜ਼ਿਲੇ੍ਹ ਦੇ ਅਧਿਕਾਰੀਆਂ ਨੂੰ ਵੱਖ-ਵੱਖ ਸਮਿਆਂ 'ਤੇ ਨਾਕੇ ਲਗਾਉਣ ਅਤੇ ਵਾਹਨਾਂ ਦੀ ਚੈਕਿੰਗ ਕਰਨ ਬਾਰੇ ਵੀ ਕਿਹਾ | ਜ਼ਿਲੇ੍ਹ ਦੇ ਪੁਲਿਸ ਅਧਿਕਾਰੀਆਂ ਨੇ ਆਈ.ਜੀ. ਭੂਪਤੀ ਨੂੰ ਭਰੋਸਾ ਦਿੱਤਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਹਿਰ ਵਿਚ ਸੁਰੱਖਿਆ ਪ੍ਰਬੰਧ ਹੋਰ ਸਖ਼ਤ ਕੀਤੇ ਜਾਣਗੇ ਅਤੇ ਵੱਖ-ਵੱਖ ਇਲਾਕਿਆਂ ਵਿਚ ਗਸ਼ਤ ਵਧਾ ਦਿੱਤੀ ਜਾਵੇਗੀ ਤਾਂ ਜੋ ਵਾਰਦਾਤਾਂ 'ਤੇ ਕਾਬੂ ਪਾਇਆ ਜਾ ਸਕੇ |