14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਮੰਤਰੀ ਹਰਜੋਤ ਬੈਂਸ ਦੇ ਅਚਾਨਕ ਦੌਰੇ ਮਗਰੋਂ ਨਿਗਮ 'ਚ ਵੱਡਾ ਫੇਰਬਦਲ

Ad Position 21
No active advertisement
ਅਜੀਤ ਡੈਸਕ 14-06-2026
ਲੁਧਿਆਣਾ, 13 ਜੂਨ (ਭੁਪਿੰਦਰ ਸਿੰਘ ਬੈਂਸ)-ਨਗਰ ਨਿਗਮ ਵਿਚ ਵੱਡੇ ਪ੍ਰਸ਼ਾਸਕੀ ਫੇਰਬਦਲ ਤਹਿਤ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ, ਜਦਕਿ ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਨੰੂ ਨਗਰ ਨਿਗਮ ਦਾ ਨਵਾਂ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ | ਪੰਜਾਬ ਸਰਕਾਰ ਵਲੋਂ ਭਾਵੇਂ ਇਸ ਤਬਾਦਲੇ ਨੰੂ ਰੁਟੀਨ ਪ੍ਰਸ਼ਾਸਕੀ ਕਾਰਵਾਈ ਕਰਾਰ ਦਿੱਤਾ ਜਾ ਰਿਹਾ ਹੈ, ਪਰ ਨਿਗਮ ਦੇ ਅੰਦਰੂਨੀ ਸੂਤਰ ਇਸ ਫ਼ੈਸਲੇ ਨੰੂ ਹਾਲੀਆ ਘਟਨਾਕ੍ਰਮ ਨਾਲ ਜੋੜ ਕੇ ਦੇਖ ਰਹੇ ਹਨ | ਸੂਤਰਾਂ ਅਨੁਸਾਰ ਬੀਤੇ ਦਿਨੀਂ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਮਿਸ਼ਨ ਕਲੀਨ ਪੰਜਾਬ ਤਹਿਤ ਸ਼ਹਿਰ ਅਤੇ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਗਿਆ ਸੀ | ਇਸ ਦੌਰੇ ਦੌਰਾਨ ਸ਼ਹਿਰ ਦੀ ਸਫ਼ਾਈ ਵਿਵਸਥਾ, ਨਿਗਮ ਦੇ ਕੰਮਕਾਜ ਅਤੇ ਪ੍ਰਸ਼ਾਸਕੀ ਪ੍ਰਬੰਧਾਂ ਦੀ ਜਾਂਚ ਕੀਤੀ ਗਈ | ਇਸ ਦੌਰਾਨ ਨਿਗਮ ਕਮਿਸ਼ਨਰ ਡਾ. ਨੀਰੂ ਕਤਿਆਲ ਗੁਪਤਾ ਦਾ ਮੌਕੇ 'ਤੇ ਮੌਜੂਦ ਨਾ ਹੋਣਾ ਵੀ ਚਰਚਾ ਦਾ ਵਿਸ਼ਾ ਬਣਿਆ | ਭਾਵੇਂ ਅਧਿਕਾਰਕ ਤੌਰ 'ਤੇ ਕਿਸੇ ਨੇ ਇਸ ਨੰੂ ਤਬਾਦਲੇ ਨਾਲ ਨਹੀਂ ਜੋੜਿਆ, ਪਰ ਪ੍ਰਸ਼ਾਸਕੀ ਗਲਿਆਰਿਆਂ ਵਿਚ ਇਹ ਗੱਲ ਜ਼ੋਰਾਂ 'ਤੇ ਹੈ ਕਿ ਇਸ ਘਟਨਾ ਤੋਂ ਬਾਅਦ ਹੀ ਫ਼ੈਸਲੇ ਦੀ ਰਫ਼ਤਾਰ ਤੇਜ਼ ਹੋਈ | ਹੁਣ ਨਵੇਂ ਕਮਿਸ਼ਨਰ ਓਜਸਵੀ ਸਾਹਮਣੇ ਸ਼ਹਿਰ ਦੀ ਸਫ਼ਾਈ ਪ੍ਰਣਾਲੀ ਨੰੂ ਮਜ਼ਬੂਤ ਕਰਨ, ਲਟਕੇ ਵਿਕਾਸ ਕਾਰਜਾਂ ਨੰੂ ਰਫ਼ਤਾਰ ਦੇਣ ਅਤੇ ਨਿਗਮ ਪ੍ਰਸ਼ਾਸਨ ਵਿਚ ਹੋਰ ਜਵਾਬਦੇਹੀ ਲਿਆਉਣ ਦੀ ਵੱਡੀ ਚੁਨੌਤੀ ਹੋਵੇਗੀ | ਸ਼ਹਿਰ ਵਾਸੀਆਂ ਦੀ ਨਜ਼ਰ ਹੁਣ ਨਵੇਂ ਕਮਿਸ਼ਨਰ ਦੀ ਕਾਰਗੁਜ਼ਾਰੀ 'ਤੇ ਟਿੱਕੀ ਹੋਈ ਹੈ |
Ad Position 22
No active advertisement
ਪਿਛਲੀ ਖ਼ਬਰ ਸੰਘਰਸ਼ ਕਮੇਟੀ ਵਲੋਂ ਮੰਤਰੀ ਮੁੰਡੀਆਂ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ 20 ਕਰੋੜ ਰੁਪਏ ਮੁੱਲ ਦੀ ਹੈਰੋਇਨ ਅਤੇ ਲੱਖਾਂ ਦੀ ਨਕਦੀ ਸਮੇਤ ਨੌਜਵਾਨ ਕਾਬੂ
Ad Position 24