14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸੰਘਰਸ਼ ਕਮੇਟੀ ਵਲੋਂ ਮੰਤਰੀ ਮੁੰਡੀਆਂ ਦੀ ਰਿਹਾਇਸ਼ ਬਾਹਰ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 14-06-2026
ਲੁਧਿਆਣਾ, 13 ਜੂਨ (ਭੁਪਿੰਦਰ ਸਿੰਘ ਬੈਂਸ)-ਸੰਘਰਸ਼ ਕਮੇਟੀ ਨਗਰ ਨਿਗਮ ਵਲੋਂ ਨਰੇਸ਼ ਧੀਂਗਾਨ ਦੀ ਅਗਵਾਈ ਹੇਠ ਹੱਕੀ ਮੰਗਾਂ ਨੰੂ ਲੈ ਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੱਡੀਆਂ ਦੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ਰੋਸ ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਆਪਣੀਆਂ ਲੰਮੇ ਸਮੇਂ ਤੋਂ ਲਟਕੀਆਂ ਮੰਗਾਂ ਨੰੂ ਤੁਰੰਤ ਪੂਰਾ ਕਰਨ ਦੀ ਮੰਗ ਕੀਤੀ | ਹਾਲਾਤਾਂ ਨੰੂ ਦੇਖਦੇ ਹੋਏ ਮੌਕੇ 'ਤੇ ਭਾਰੀ ਪੁਲਿਸ ਫੋਰਸ ਵੀ ਤਾਇਨਾਤ ਰਹੀ | ਇਸ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੱਡੀਆਂ ਅਤੇ ਸਾਹਨੇਵਾਲ ਨਗਰ ਕੌਂਸਲ ਦੇ ਮੀਤ ਪ੍ਰਧਾਨ ਸਰਵਨ ਸੋਨੀ ਖੁਦ ਪ੍ਰਦਰਸ਼ਨਕਾਰੀਆਂ ਕੋਲ ਪੁੱਜੇ ਅਤੇ ਸੰਘਰਸ਼ ਕਮੇਟੀ ਦੇ ਆਗੂਆਂ ਨਾਲ ਗੱਲਬਾਤ ਕੀਤੀ | ਸੰਘਰਸ਼ ਕਮੇਟੀ ਵਲੋਂ ਮੰਤਰੀ ਨੰੂ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਮੰਗ ਪੱਤਰ ਵੀ ਦਿੱਤਾ ਗਿਆ | ਸੀਨੀਅਰ ਆਗੂ ਨਰੇਸ਼ ਧੀਂਗਾਨ ਨੇ ਦੱਸਿਆ ਕਿ ਨਗਰ ਨਿਗਮ ਵਿਚ ਕੰਮ ਕਰਦੇ ਮਾਲੀ, ਬੇਲਦਾਰ, ਡਰਾਈਵਰ, ਸੀਵਰਮੈਨ, ਸਫ਼ਾਈ ਕਰਮਚਾਰੀਆਂ ਅਤੇ ਓਵਰਏਜ ਮੁਲਾਜ਼ਮਾਂ ਨੰੂ ਪੱਕਾ ਕਰਨ ਲਈ ਪਿਛਲੇ ਸਾਲ ਹਾਊਸ ਵਲੋਂ ਮਤਾ ਪਾਸ ਕਰਕੇ ਪੰਜਾਬ ਸਰਕਾਰ ਨੰੂ ਭੇਜਿਆ ਗਿਆ ਸੀ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ | ਉਨ੍ਹਾਂ ਕਿਹਾ ਕਿ ਸਾਰੇ ਕੱਚੇ ਮੁਲਾਜ਼ਮਾਂ ਨੰੂ ਪੱਕਾ ਕੀਤਾ ਜਾਵੇ, ਠੇਕੇਦਾਰੀ ਪ੍ਰਥਾ ਖਤਮ ਕਰਕੇ ਸਿੱਧੀ ਭਰਤੀ ਕੀਤੀ ਜਾਵੇ ਅਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ | ਇਸ ਤੋਂ ਇਲਾਵਾ ਕਮੇਟੀ ਨੇ ਮੈਡੀਕਲ ਕੈਸ਼ਲੈਸ ਕਾਰਡ ਜਾਰੀ ਕਰਨ, ਡੋਰ-ਟੂ-ਡੋਰ ਕੂੜਾ ਲਿਫਟਿੰਗ ਦਾ ਠੇਕਾ ਰੱਦ ਕਰਨ ਅਤੇ ਸੀਨੀਅਰਤਾ ਦੇ ਆਧਾਰ 'ਤੇ ਸੁਪਰਵਾਈਜ਼ਰ ਲਗਾਉਣ ਦੀ ਮੰਗ ਵੀ ਚੁੱਕੀ | ਆਗੂਆਂ ਨੇ ਕਿਹਾ ਕਿ ਜੇ ਡੀ.ਸੀ. ਰੇਟ 'ਤੇ ਕੰਮ ਕਰਦੇ ਕਿਸੇ ਮੁਲਾਜ਼ਮ ਦੀ ਮੌਤ ਹੋ ਜਾਂਦੀ ਹੈ ਤਾਂ ਉਸ ਦੇ ਪਰਿਵਾਰਕ ਮੈਂਬਰ ਨੰੂ ਤਰਸ ਦੇ ਆਧਾਰ 'ਤੇ ਨੌਕਰੀ ਦਿੱਤੀ ਜਾਵੇ | ਮੰਤਰੀ ਹਰਦੀਪ ਮੁੰਡੀਆਂ ਨੇ ਸੰਘਰਸ਼ ਕਮੇਟੀ ਨੰੂ ਭਰੋਸਾ ਦਿਵਾਇਆ ਕਿ ਉਹ ਇਹ ਮੰਗ ਪੱਤਰ ਖੁਦ ਮੁੱਖ ਮੰਤਰੀ ਕੋਲ ਲੈ ਕੇ ਜਾਣਗੇ ਅਤੇ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਪਹਿਲ ਦੇ ਆਧਾਰ 'ਤੇ ਸੰਘਰਸ਼ ਕਮੇਟੀ ਦੀ ਮੁੱਖ ਮੰਤਰੀ ਨਾਲ ਜਲਦ ਮੀਟਿੰਗ ਕਰਵਾਉਣਗੇ | ਇਸ ਮੌਕੇ ਦੀਪਕ ਹੰਸ, ਨੇਤਾ ਜੀ ਸੌਂਧੀ, ਸੋਨੰੂ ਅਟਵਾਲ, ਰਾਜਨੀਰ ਚੌਟਾਲਾ, ਪੱਪਾ ਬੱਤਰਾ, ਸੁਭਾਸ਼ ਸੌਦੇ, ਪਵਨ ਟਾਂਕ, ਅਸ਼ੋਕ ਸਿਰਸਵਾਲ, ਰਾਜੇਸ਼ ਟਾਂਕ, ਪਿੰਨੀ ਹੰਸ, ਪੱਪੂ ਬੇਦੀ, ਅਰੁਣ ਧੀਂਗਾਨ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸੇਵਾ ਮੁਕਤੀ ਮੌਕੇ ਸਨਮਾਨ ਸਮਾਗਮ ਅਗਲੀ ਖ਼ਬਰ ਮੰਤਰੀ ਹਰਜੋਤ ਬੈਂਸ ਦੇ ਅਚਾਨਕ ਦੌਰੇ ਮਗਰੋਂ ਨਿਗਮ 'ਚ ਵੱਡਾ ਫੇਰਬਦਲ
Ad Position 24