ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਤਿੰਨ ਰੋਜ਼ਾ ਗੁਰਮਤਿ ਸਮਾਗਮ 16 ਤੋਂ 18 ਜੂਨ ਤੱਕ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਕਰਵਾਏ ਜਾ ਰਹੇ ਹਨ | ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ 16 ਜੂਨ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸ਼ਹੀਦੀ ਦਲ ਅਤੇ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਲੋਂ ਸ਼ਾਮ 4 ਵਜੇ ਸਜਾਇਆ ਜਾਵੇਗਾ ¢ ਉਨ੍ਹਾਂ ਦੱਸਿਆ ਕਿ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਸ਼ੁਰੂ ਹੋ ਕੇ ਜੇਲ੍ਹ ਰੋਡ, ਬੈਰਿੰਗ ਮਾਰਕੀਟ ਤੋਂ ਘੰਟਾ ਘਰ ਚੌਕ, ਚÏੜਾ ਬਾਜ਼ਾਰ, ਗਿਰਜਾ ਘਰ ਚÏਕ, ਚÏੜੀ ਸੜਕ, ਡਵੀਜ਼ਨ ਨੰਬਰ 3, ਬਾਬਾ ਥਾਨ ਸਿੰਘ ਚÏਕ, ਗੁਰਦੁਆਰਾ ਛੇਵੀਂ ਪਾਤਸ਼ਾਹੀ, ਸੀ.ਐਮ.ਸੀ. ਚÏਕ, ਖੁੱਡ ਮੁਹੱਲਾ, ਪੁਰਾਣਾ ਸਿਵਲ ਹਸਪਤਾਲ ਰੋਡ, ਬਰਾਊਨ ਰੋਡ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸੰਪੰਨ ਹੋਵੇਗਾ¢ ਉਨ੍ਹਾਂ ਦੱਸਿਆ ਕਿ 14 ਜੂਨ ਦਿਨ ਐਤਵਾਰ ਨੂੰ ਸ਼ਾਮ 6.00 ਤੋਂ ਰਾਤ 10.00 ਵਜੇ ਤੱਕ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਭਾਈ ਤਰਨਵੀਰ ਸਿੰਘ ਰੱਬੀ ਵਿਸ਼ੇਸ਼ ਤÏਰ 'ਤੇ ਹਾਜ਼ਰੀਆਂ ਭਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ¢ ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸਹਿਜ ਪਾਠਾਂ ਦੀ ਲੜੀ ਚੱਲ ਰਹੀ ਹੈ, ਜਿਨ੍ਹਾਂ ਦੀ ਸਮਾਪਤੀ 18 ਜੂਨ ਨੂੰ ਹੋਵੇਗੀ¢ 18 ਜੂਨ ਨੂੰ ਸਵੇਰੇ ਅੰਮਿ੍ਤ ਵੇਲੇ ਤੋਂ ਦੁਪਹਿਰ 3.00 ਵਜੇ ਤੱਕ ਅਤੇ ਸ਼ਾਮ 6.00 ਵਜੇ ਤੋਂ ਰਾਤ 10.30 ਵਜੇ ਤੱਕ ਵਿਸ਼ੇਸ਼ ਦੀਵਾਨ ਸਜਾਏ ਜਾਣਗੇ, ਜਿਸ ਵਿਚ ਪੰਥ ਪ੍ਰਸਿੱਧ ਕੀਰਤਨੀ ਜਥੇ, ਵਿਦਵਾਨ ਗੁਰੂ ਜੱਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕਰਨਗੇ¢ ਉਨ੍ਹਾਂ ਦੱਸਿਆ ਕਿ ਇਸੇ ਦਿਨ ਗੁਰਦੁਆਰਾ ਸਾਹਿਬ ਵਿਖੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਜਾਣਗੀਆਂ¢