14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਹਰਿਆਣਾ ਸਰਕਾਰ ਵਲੋਂ 8ਵੀਂ ਜਮਾਤ ਦੇ ਸਿਲੇਬਸ 'ਚ ਸਿੱਖ ਇਤਿਹਾਸ ਪੜ੍ਹਾਉਣਾ ਸ਼ਲਾਘਾਯੋਗ-ਅਮਰਜੀਤ ਸਿੰਘ ਟਿੱਕਾ

Ad Position 21
No active advertisement
ਅਜੀਤ ਡੈਸਕ 14-06-2026
ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਭਾਜਪਾ ਦੇ ਸੀਨੀਅਰ ਆਗੂ ਅਤੇ ਪੰਜਾਬ ਮੀਡੀਅਮ ਉਦਯੋਗ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਮਰਜੀਤ ਸਿੰਘ ਟਿੱਕਾ ਨੇ ਹਰਿਆਣਾ ਦੀ ਸੈਣੀ ਸਰਕਾਰ ਵਲੋਂ ਹਰਿਆਣਾ 'ਚ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਪੜ੍ਹਾਉਣ ਦਾ ਸਵਾਗਤ ਕੀਤਾ ਹੈ | ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ, ਹਿੰਦੂ ਸਮਾਜ ਅਤੇ ਹੋਰ ਧਰਮਾਂ ਦੇ ਬੱਚਿਆਂ ਨੂੰ ਵੀ ਸਿੱਖ ਇਤਿਹਾਸ ਬਾਰੇ ਜਾਣਕਾਰੀ ਮਿਲੇਗੀ ਅਤੇ ਇਸ ਫ਼ੈਸਲੇ ਲਈ ਟਿੱਕਾ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਪੁੱਜ ਕੇ ਧੰਨਵਾਦ ਕੀਤਾ ਹੈ | ਜ਼ਿਕਰਯੋਗ ਹੈ ਕਿ ਸੈਣੀ ਸਰਕਾਰ ਵਲੋਂ ਪਹਿਲਾਂ ਵੀ ਸਿੱਖ ਸਮਾਜ ਦੀਆਂ ਕਈ ਮੰਗਾਂ ਮੰਨ ਕੇ ਸਿੱਖ ਧਰਮ ਅਤੇ ਸਮਾਜ ਪ੍ਰਤੀ ਆਪਣਾ ਆਦਰ ਸਤਿਕਾਰ ਅਤੇ ਸਨੇਹ ਪ੍ਰਗਟ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਸ਼ਵ ਖ਼ੂਨਦਾਨ ਦਿਵਸ ਮੌਕੇ ਫੋਰਟਿਸ ਹਸਪਤਾਲ ਵਲੋਂ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਸ਼ਹੀਦੀ ਦਿਹਾੜੇ ਸੰਬੰਧੀ 3 ਰੋਜ਼ਾ ਗੁਰਮਤਿ ਸਮਾਗਮ 16 ਤੋਂ
Ad Position 24