15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

Ad Position 21
No active advertisement
ਅਜੀਤ ਡੈਸਕ 14-06-2026
ਲੁਧਿਆਣਾ 13 ਜੂਨ (ਪਰਮਿੰਦਰ ਸਿੰਘ ਆਹੂਜਾ)-ਸ੍ਰੀ ਗੁਰੂ ਅਰਜਨ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸ੍ਰੀ ਅਰਜਨ ਦੇਵ ਸਤਿਸੰਗ ਸਭਾ ਜੀ.ਐਚ.ਆਈ. ਬਲਾਕ, ਭਾਈ ਰਣਧੀਰ ਸਿੰਘ ਨਗਰ ਤੋਂ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਭਾਈ ਗੁਰਜੀਤ ਸਿੰਘ ਵਲੋਂ ਅਰਦਾਸ, ਉਪਰੰਤ ਗੁਰਦੁਆਰਾ ਸਾਹਿਬ ਜੀ ਦੇ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਬੇਦੀ ਵਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਨ ਤੋਂ ਬਾਅਦ ਰਵਾਨਾ ਹੋਇਆ | ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਪਿੰਡ ਸੁਨੇਤ, ਗੁਰਦੁਆਰਾ ਕੁਟੀਆ ਸਾਹਿਬ, ਗੁ: ਹਾਊਸਿੰਗ ਬੋਰਡ, ਰਾਜਗੁਰੂ ਨਗਰ ਗੁਰਦੁਆਰਾ ਜੇ. ਬਲਾਕ ਤੋਂ ਹੁੰਦੇ ਹੋਏ ਗੁਰਦੁਆਰਾ ਸਾਹਿਬ ਵਾਪਸ ਸੰਪੂਰਨਤਾ ਹੋਈ | ਨਗਰ ਕੀਰਤਨ ਵਿਚ ਬਾਬਾ ਬੰਦਾ ਸਿੰਘ ਬਹਾਦਰ ਇੰਟਰਨੈਸ਼ਨਲ ਗੱਤਕਾ ਅਖਾੜਾ, ਮਿਲ਼ਨ ਬਾਸ ਬੈਂਡ, ਮਿਲਟਰੀ ਪਾਈਪ ਬੈਂਡ, ਨÏਜਵਾਨ ਸੇਵਾ ਸੁਸਾਇਟੀਆਂ, ਇਸਤਰੀ ਸਤਿਸੰਗ ਸਭਾਵਾਂ, ਗੁਰੂ ਦੀ ਲਾਡਲੀ ਫ਼ੌਜ ਖ਼ਾਲਸਾਈ ਬਾਣੇ ਵਿਚ ਸੱਜੇ ਹੋਏ ਬੱਚਿਆਂ ਅਤੇ ਨਗਰ ਕੀਰਤਨ ਦੇ ਰੂਟ ਵਿਚ ਫੁੱਲਾਂ ਰਾਹੀ ਵਰਖਾ ਦਾ ਨਜ਼ਾਰਾ ਦੇਖਣ ਯੋਗ ਸੀ | ਸੰਗਤਾਂ ਵਲੋਂ ਨਗਰ ਕੀਰਤਨ ਦੇ ਰਸਤੇ ਦੀ ਸਫ਼ਾਈ ਕਰਵਾ ਕੇ, ਸਜਾਵਟੀ ਗੇਟ ਲਗਾ ਕੇ, ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਗੁਰੂ ਪਾਤਸ਼ਾਹ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ | ਸਮੂਹ ਪ੍ਰਬੰਧਕ ਕਮੇਟੀ ਗੁਰਦੁਆਰਾ ਸ੍ਰੀ ਗੁਰੂ ਅਰਜਨ ਦੇਵ ਜੀ ਸਿੰਘ ਸਭਾ ਜੀ.ਐਚ.ਆਈ. ਬਲਾਕ, ਭਾਈ ਰਣਧੀਰ ਸਿੰਘ ਨਗਰ ਕੀਰਤਨ ਵਿਚ ਸ਼ਾਮਿਲ ਸੰਗਤਾਂ ਦਾ ਮੁੱਖ ਸੇਵਾਦਾਰ ਹਰਪ੍ਰੀਤ ਸਿੰਘ ਬੇਦੀ ਨੇ ਜੀ ਆਇਆਂ ਕਿਹਾ ਅਤੇ ਧੰਨਵਾਦ ਕੀਤਾ | ਰਸਤੇ ਵਿਚ ਸੰਗਤਾਂ ਲਈ ਲੰਗਰ ਛਬੀਲ ਲਗਾਈ ਗਈ, ਉਨ੍ਹਾਂ ਨੂੰ ਵੀ ਸਨਮਾਨਿਤ ਕੀਤਾ ਗਿਆ | ਇਸ ਸਮੇਂ ਹਰਪ੍ਰੀਤ ਸਿੰਘ ਬੇਦੀ ਤੋਂ ਇਲਾਵਾ ਸਾਬਕਾ ਮੰਤਰੀ ਜਥੇਦਾਰ ਹੀਰਾ ਸਿੰਘ ਗਾਬੜੀਆ, ਜਗਦੇਵ ਸਿੰਘ ਜੱਗਾ, ਗੁਰਪ੍ਰੀਤ ਸਿੰਘ ਬੇਦੀ, ਕੌਂਸਲਰ ਬੀਬੀ ਵੀਰਾ ਬੇਦੀ, ਕੌਂਸਲਰ ਸਤਨਾਮ ਸਿੰਘ ਸੰਨੀ ਮਾਸਟਰ, ਗੁਰਦੀਪ ਸਿੰਘ ਲੀਲ, ਇੰਦਰਜੀਤ ਸਿੰਘ ਜੈਰੀ, ਪਰਮਜੀਤ ਸਿੰਘ ਖਾਲਸਾ, ਸੁਰਜੀਤ ਸਿੰਘ ਅਰੋੜਾ, ਹੈਪੀ ਕੌਸ਼ਿਕ, ਅਮਰਜੀਤ ਸਿੰਘ ਗਰੇਵਾਲ, ਰਵਿੰਦਰ ਸਿੰਘ ਚਾਵਲਾ, ਭੁਪਿੰਦਰ ਸਿੰਘ ਅਲੀਗੜ੍ਹ , ਕਮਲਜੀਤ ਸਿੰਘ ਮਠਾੜੂ, ਜਥੇਦਾਰ ਨਛੱਤਰ ਸਿੰਘ ਸਿੱਧੂ, ਮਾਸਟਰ ਬਲਰਾਜ ਸਿੰਘ, ਜਸਵਿੰਦਰ ਸਿੰਘ ਘਈ, ਸਤਪਾਲ ਸਿੰਘ ਸਹਿਣਾ, ਬਹਾਦਰ ਸਿੰਘ ਤੂਰ, ਅਜੀਤ ਸਿੰਘ ਹੀਰਾ, ਸੁਰਿੰਦਰਪਾਲ ਸਿੰਘ, ਰਤਨ ਚੋਪੜਾ, ਬੂਟਾ ਸਿੰਘ ਆਦਿ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਫੀਕੋ ਵਲੋਂ ਭਾਰਤ ਦੇ ਪੈਟਰੋਲੀਅਮ ਮੰਤਰੀ ਨਾਲ ਮੁਲਾਕਾਤ ਕਰਕੇ ਡੀਜ਼ਲ 'ਤੇ ਨਵੀਆਂ ਪਾਬੰਦੀਆਂ ਹਟਾਉਣ ਦੀ ਮੰਗ ਅਗਲੀ ਖ਼ਬਰ ਟਕਸਾਲੀ ਅਕਾਲੀ ਆਗੂ ਬਾਜਵਾ ਦੇ ਅੰਤਿਮ ਸੰਸਕਾਰ ਮੌਕੇ ਅਕਾਲੀ ਆਗੂਆਂ ਸਮੇਤ ਭਾਰੀ ਗਿਣਤੀ ਵਿਚ ਲੋਕਾਂ ਨੇ ਦਿੱਤੀ ਅੰਤਿਮ ਵਿ...
Ad Position 24