ਲੁਧਿਆਣਾ, 13 ਜੂਨ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜੀ.ਐਸ.ਟੀ. ਦਾ ਨੰਬਰ ਲੈਣ ਵਾਲੇ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਟੈਕਸ ਅਧਿਕਾਰੀਆਂ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਜਸਵਿੰਦਰ ਸਿੰਘ ਵਾਸੀ ਨਿਊ ਸ਼ਿਮਲਾਪੁਰੀ ਅਤੇ ਪਰਵਿੰਦਰ ਕੌਰ ਮਾਲਕ ਲਵਲੀ ਫੈਬਰਿਕ ਗੁਰੂ ਗੋਬਿੰਦ ਸਿੰਘ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀਆਂ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ 'ਤੇ ਜੀ.ਐਸ.ਟੀ. ਨੰਬਰ ਹਾਸਲ ਕਰ ਲਿਆ ਅਤੇ ਟੈਕਸ ਦੀ ਚੋਰੀ ਕੀਤੀ, ਜਿਸ 'ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ | ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ | ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ |